Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ

ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ

ਦੇਸ਼ ਦੇ ਕਈ ਰਾਜਾਂ ਵਿੱਚ ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਪੰਜਾਬ ਤੋਂ ਲੈ ਕੇ ਦਿੱਲੀ ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਹਰਿਆਣਾ ਵਰਗੇ ਰਾਜਾਂ ਤੱਕ ਸੜਕਾਂ ਦੇ ਪਾਣੀ ਖੜ੍ਹੇ ਹੋਣ ਵਾਲੇ ਹਾਲਾਤ ਦੇਖਣ ਨੂੰ ਮਿਲੇ। ਭਾਰਤੀ ਮੌਸਮ ਵਿਭਾਗ ਨੇ ਦੇਸ਼ ਵਿੱਚ ਕੁਝ ਦਿਨਾਂ ਤੱਕ ਮੀਂਹ ਜਾਰੀ ਰਹਿਣ ਦੀ ਗੱਲ ਕਹੀ ਹੈ। ਹਾਲਾਂਕਿ ਪੰਜਾਬ, ਚੰਡੀਗੜ੍ਹ ਤੇ ਦਿੱਲੀ ਵਿੱਚ ਲੋਕਾਂ ਨੂੰ ਮੌਸਮ ਤੋਂ ਕੁਝ ਰਾਹਤ ਮਿਲੇਗੀਤਿੰਨ ਦਿਨਾਂ ਦੇ ਭਾਰੀ ਮੀਂਹ ਤੋਂ ਬਾਅਦ ਲੋਕਾਂ ਨੂੰ ਮੀਂਹ ਤੋਂ ਕੁਝ ਮਿਲਦੀ ਨਜ਼ਰ ਆ ਰਹੀ ਹੈ। ਕਿਉਂਕਿ ਹਾਲ ਦੀ ਘੜੀ ਪੰਜਾਬ ਵਿੱਚ ਮੀਂਹ ਦੀ ਕੋਈ ਵੀ ਪੇਸ਼ਨਗੋਈ ਨਹੀਂ ਹੈ। ਤੜਕਸਾਰ ਹੀ ਆਮ ਦਿਨਾਂ ਵਾਂਗ ਸੂਰਜ ਦੀ ਟਿੱਕੀ ਵਿਖਾਈ ਦਿੱਤੀ ਜਿਸ ਨਾਲ ਲੋਕਾਂ ਨੇ ਕੁਝ ਸੁੱਖ ਦਾ ਸਾਹ ਲਿਆ, ਕਿਉਂਕਿ ਬੀਤੇ ਦਿਨਾਂ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੀ ਫ਼ਸਲ ਦਾ ਭਾਰੀ ਨੁਕਸਾਨ ਕੀਤਾ ਸੀ ਇਸ ਤੋਂ ਇਲਾਵਾ ਸ਼ਹਿਰਾਂ ਤੇ ਪਿੰਡਾਂ ਵਿੱਚ ਆਮ ਜਨ ਜੀਵਨ ਪ੍ਰਭਾਵਿਤ ਹੋਇਆ ਹੈ।

ਦਿੱਲੀ – ਰਾਜਧਾਨੀ ਦਿੱਲੀ ਵਿੱਚ ਮੀਂਹ ਦਾ ਸਿਲਸਿਲਾ ਅੱਜ ਤੋਂ ਰੁਕਦਾ ਨਜ਼ਰ ਆਵੇਗਾ। ਦਿੱਲੀ ਸਮੇਤ NCR ‘ਚ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਬੱਦਲ ਸਾਫ਼ ਹੋ ਜਾਣਗੇ ਅਤੇ ਸੂਰਜ ਖਿੜਦਾ ਦੇਖਿਆ ਜਾਵੇਗਾ। ਤਾਪਮਾਨ ਦੀ ਗੱਲ ਕਰੀਏ ਤਾਂ ਅੱਜ ਤੋਂ ਅਗਲੇ ਪੰਜ ਦਿਨਾਂ ਤੱਕ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 31 ਤੋਂ 33 ਡਿਗਰੀ ਦੇ ਦਾਇਰੇ ਵਿੱਚ ਰਹਿ ਸਕਦਾ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 23 ਤੋਂ 24 ਡਿਗਰੀ ਤੱਕ ਆ ਸਕਦਾ ਹੈ। ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਅੱਜ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ 27 ਸਤੰਬਰ ਯਾਨੀ ਕੱਲ ਤੋਂ ਮੌਸਮ ‘ਚ ਬਦਲਾਅ ਹੋਵੇਗਾ। ਕੁਝ ਖੇਤਰਾਂ ਵਿੱਚ ਬੱਦਲਵਾਈ ਰਹਿ ਸਕਦੀ ਹੈ ਹਾਲਾਂਕਿ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਅਗਲੇ ਪੰਜ ਦਿਨਾਂ ਤੱਕ ਧੁੱਪ ਜ਼ਰੂਰ ਖਿੜਦੀ ਨਜ਼ਰ ਆਵੇਗੀ। ਜੇ ਤਾਪਮਾਨ ‘ਤੇ ਨਜ਼ਰ ਮਾਰੀਏ ਤਾਂ ਇੱਥੇ ਜ਼ਿਆਦਾਤਰ ਹਿੱਸਿਆਂ ‘ਚ ਵੱਧ ਤੋਂ ਵੱਧ ਤਾਪਮਾਨ 32-33 ਡਿਗਰੀ ਹੋ ਸਕਦਾ ਹੈ, ਜਦਕਿ ਘੱਟੋ-ਘੱਟ ਤਾਪਮਾਨ 23-24 ਡਿਗਰੀ ਤੱਕ ਆ ਸਕਦਾ ਹੈ।

ਮੱਧ ਪ੍ਰਦੇਸ਼ ‘ਚ ਮਾਨਸੂਨ ਅਜੇ ਵੀ ਸਰਗਰਮ ਨਜ਼ਰ ਆ ਰਿਹਾ ਹੈ। ਮੀਂਹ ਦਾ ਸਿਲਸਿਲਾ ਹੁਣ ਵੀ ਜਾਰੀ ਰਹੇਗਾ, ਜਿਸ ਕਾਰਨ ਤਾਪਮਾਨ ਹੇਠਾਂ ਆ ਜਾਵੇਗਾ। ਅਗਲੇ ਪੰਜ ਦਿਨਾਂ ਤੱਕ ਘੱਟੋ-ਘੱਟ ਤਾਪਮਾਨ 21-22 ਡਿਗਰੀ ਤੱਕ ਆ ਸਕਦਾ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 31-32 ਤੱਕ ਜਾ ਸਕਦਾ ਹੈ। ਉੱਤਰਾਖੰਡ ਤੋਂ ਜੰਮੂ-ਕਸ਼ਮੀਰ ਤੱਕ – ਉੱਤਰਾਖੰਡ ਵਿੱਚ ਮੌਸਮ ਦਾ ਪੈਟਰਨ ਅਜੇ ਵੀ ਖ਼ਰਾਬ ਹੈ। ਲਗਾਤਾਰ ਰੁਕ-ਰੁਕ ਕੇ ਮੀਂਹ 29 ਸਤੰਬਰ ਤੱਕ ਜਾਰੀ ਰਹੇਗਾ। ਮੌਸਮ ਵਿਭਾਗ ਨੇ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕਰਦੇ ਹੋਏ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 30 ਸਤੰਬਰ ਤੋਂ ਮੌਸਮ ‘ਚ ਮਾਮੂਲੀ ਸੁਧਾਰ ਦੇਖਿਆ ਜਾ ਸਕਦਾ ਹੈ।

ਜੰਮੂ-ਕਸ਼ਮੀਰ ਵਿੱਚ ਮੌਸਮ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਆਉਣ ਵਾਲੇ 5 ਦਿਨਾਂ ਤੱਕ ਮੀਂਹ ਦੀ ਕੋਈ ਖਾਸ ਭਵਿੱਖਬਾਣੀ ਨਹੀਂ ਕੀਤੀ ਗਈ ਹੈ। ਹਾਲਾਂਕਿ 26 ਸਤੰਬਰ ਤੋਂ 28 ਸਤੰਬਰ ਤੱਕ ਬੱਦਲ ਜ਼ਰੂਰ ਦੇਖਣ ਨੂੰ ਮਿਲਣਗੇ ਪਰ ਮੀਂਹ ਤੋਂ ਲੋਕਾਂ ਨੂੰ ਰਾਹਤ ਮਿਲੇਗੀ। ਇਸ ਦੇ ਨਾਲ ਹੀ 29 ਸਤੰਬਰ ਤੋਂ ਬੱਦਲ ਸਾਫ਼ ਹੋ ਜਾਣਗੇ ਅਤੇ ਸੂਰਜ ਖਿੜਦਾ ਨਜ਼ਰ ਆਵੇਗਾ। ਤਾਪਮਾਨ ਦੀ ਗੱਲ ਕਰੀਏ ਤਾਂ ਜ਼ਿਆਦਾਤਰ ਹਿੱਸਿਆਂ ‘ਚ ਘੱਟੋ-ਘੱਟ ਤਾਪਮਾਨ 7 ਡਿਗਰੀ ਤੱਕ ਆ ਸਕਦਾ ਹੈ, ਜਦਕਿ ਵੱਧ ਤੋਂ ਵੱਧ ਤਾਪਮਾਨ 17-17 ਡਿਗਰੀ ਤੱਕ ਜਾ ਸਕਦਾ ਹੈ।

Check Also

Navigating King Casino Online feels surprisingly straightforward for newcomers

Navigating king casino online presents a clean layout and intuitive menus that help newcomers feel at ease while getting accustomed to its features, inviting a smooth start to their experience.