Home / ਦੁਨੀਆ ਭਰ / ਅੰਮ੍ਰਿਤਪਾਲ ਚ ਸੰਤਾਂ ਦੀ ਰੂਹ

ਅੰਮ੍ਰਿਤਪਾਲ ਚ ਸੰਤਾਂ ਦੀ ਰੂਹ

ਸੰਤਾਂ ਵਰਗੀ Look ਕਿਉਂ? “ਨਕਲ ਕਰਨਾ ਮਾੜੀ ਗੱਲ ਹੈ, ਚੋਲਾ ਤਾਂ ਪਹਿਲਾਂ ਵੀ ਪਾਉਂਦੇ ਸੀ ਸਿੰਘ” ਅੰਮ੍ਰਿਤ ਛਕਣ ਨੂੰ ਕਹਿ ਰਹੇ ਹਾਂ ਅਸੀਂ ਗਲਤ ਕੀ ਕੀਤਾ? ਅੰਮ੍ਰਿਤਪਾਲ ਸਿੰਘ ਦਾ ਧਮਾਕੇਦਾਰ ਇੰਟਰਵਿਊ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ!

new

ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ।

ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!