Home / ਦੁਨੀਆ ਭਰ / ਇਹ ਭਵਿੱਖਬਾਣੀ ਜਰੂਰ ਸੁਣੋ ਜੀ ਸਾਰੇ

ਇਹ ਭਵਿੱਖਬਾਣੀ ਜਰੂਰ ਸੁਣੋ ਜੀ ਸਾਰੇ

ਇਹ ਵੀਡੀਓ ਜਰੂਰ ਸੁਣੋ ਜੀ ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ।1। ਰਹਾਉ। ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ। ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ—ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ।1।

new

ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ, ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ।2। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ। ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ)।3। (ਗੁਰੂ ਨਾਨਕ ਜੀ ਆਪ ਨੂੰ ਕਹਿੰਦੇ ਹਨ) ਹੇ ਦਾਸ ਨਾਨਕ!

ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ।4।1।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!