ਸਰਦੀ ਦੇ ਦਿਨਾਂ ‘ਚ ਮੂਲੀ ਦੇ ਪਰਾਂਠੇ, ਮੂਲੀ ਦੀ ਸਬਜ਼ੀ ਅਤੇ ਮੂਲੀ ਦਾ ਸਲਾਦ ਹਰ ਘਰ ਦੇ ਭੋਜਨ ਦਾ ਹਿੱਸਾ ਬਣ ਜਾਂਦਾ ਹੈ। ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਇਸ ਦੀ ਸ਼ਕਲ ਦੇਖਦੇ ਸਾਰ ਹੀ ਮੂੰਹ ਬਣਾਉਣ ਲੱਗ ਜਾਂਦੇ ਹਨ। ਉਕਤ ਲੋਕਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਮੂਲੀ ਖਾਣ ਦੇ ਬਹੁਤ ਸਾਰੇ ਫਾਇਦੇ ਹਨ, ਜੋ ਸਾਡੀ ਸਿਹਤ ਲਈ ਬੇਹੱਦ ਜ਼ਰੂਰੀ ਹਨ। ਖਾਣਾ ਖਾਂਦੇ ਸਮੇਂ ਮੂਲੀ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਡਾਇਬਟੀਜ਼, ਬਲੱਡ ਪ੍ਰੈਸ਼ਰ, ਪੇਟ ਦੀਆਂ ਬੀਮਾਰੀਆਂ ਅਤੇ ਪਾਚਨ ਸੰਬੰਧੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਠੀਕ ਹੋ ਜਾਂਦੀਆਾਂ ਹਨ। ਸਰਦੀਆਂ ਦੀ ਧੁੱਪ ‘ਚ ਮੂਲੀ ਨੂੰ ਕਾਲੇ ਨਮਕ ਨਾਲ ਖਾਣ ‘ਤੇ ਇਸਦਾ ਸੁਆਦ ਹੋਰ ਵੱਧ ਜਾਂਦਾ ਹੈ।
ਮੂਲੀ ਖਾਣ ਨਾਲ ਹੋਣ ਵਾਲੇ ਫਾਇਦੇ…1. ਬਾਡੀ ਨੂੰ ਕਰੇ ਡਿਟਾਕਸੀਫਾਈ ਮੂਲੀ ‘ਚ ਮੌਜੂਦ ਪੌਸ਼ਕ ਤੱਤਾਂ ਦੇ ਕਾਰਨ ਇਸ ਨੂੰ ਕੁਦਰਤੀ ਕਲੀਂਜਰ ਕਿਹਾ ਜਾਂਦਾ ਹੈ। ਰੋਜ਼ਾਨਾ ਮੂਲੀ ਦਾ ਰਸ ਪੀਣ ਨਾਲ ਸਰੀਰ ਡਿਟਾਕਸ ਹੁੰਦਾ ਹੈ, ਜਿਸ ਨਾਲ ਸਰੀਰ ‘ਚ ਮੌਜੂਦ ਜ਼ਹਿਰੀਲੇ ਪਦਾਰਥ ਨਿਕਲ ਜਾਂਦੇ ਹਨ।
2. ਪੇਟ ਦੀਆਂ ਸਮੱਸਿਆਵਾਂ ਕਰੇ ਦੂਰ ਪੇਟ ਨਾਲ ਜੁੜੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਮੂਲੀ ਜ਼ਰੂਰ ਖਾਓ। ਮੂਲੀ ਦੇ ਰਸ ‘ਚ ਅਦਰਕ ਅਤੇ ਨਿੰਬੂ ਦਾ ਰਸ ਮਿਲਾ ਕੇ ਪੀਓ। ਇਸ ਨਾਲ ਤੁਹਾਨੂੰ ਪੇਟ ਨਾਲ ਜੁੜੀ ਹਰ ਪ੍ਰੇਸ਼ਾਨੀ ਤੋਂ ਛੁਟਕਾਰਾ ਮਿਲ ਜਾਵੇਗਾ। 3. ਮਜ਼ਬੂਤ ਪਾਚਨ ਤੰਤਰ ਕੱਚੀ ਮੂਲੀ ਦੀ ਵਰਤੋਂ ਜਾਂ ਫਿਰ ਇਸ ਦੇ ਰਸ ‘ਚ ਨਮਕ ਮਿਲਾ ਕੇ ਪੀਣ ਨਾਲ ਪਾਚਨ ਸ਼ਕਤੀ ਮਜ਼ਬੂਤ ਹੁੰਦੀ ਹੈ। ਇਸ ਤੋਂ ਇਲਾਵਾ ਇਸ ਨਾਲ ਪੇਟ ਦੇ ਕੀੜੇ ਵੀ ਖਤਮ ਹੋ ਜਾਂਦੇ ਹਨ। 4. ਲੀਵਰ ਲਈ ਫਾਇਦੇਮੰਦ – – ਜੇਕਰ ਤੁਹਾਨੂੰ ਲੀਵਰ ਨਾਲ ਜੁੜੀ ਕੋਈ ਵੀ ਸਮੱਸਿਆ ਹੈ ਤਾਂ ਤੁਹਾਨੂੰ ਨਿਯਮਿਤ ਰੂਪ ਨਾਲ ਮੂਲੀ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਤੁਹਾਨੂੰ ਫਾਇਦਾ ਹੋਵੇਗਾ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ ਸਭ ਦੇ ਭਲੇ ਲਈ ।।