Home / ਦੁਨੀਆ ਭਰ / ਦੀਵਾਲੀ ਤੇ ਇਹ ਕੰਮ ਨਾ ਕਰੋ

ਦੀਵਾਲੀ ਤੇ ਇਹ ਕੰਮ ਨਾ ਕਰੋ

ਬੇਨਤੀ:-ਗੁਰਬਾਣੀ📖ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ਉਤਾਰ ਲਿਆ ਕਰੋ ਜੀ🙏🌹🌹🌹🌹🌹🌹🌹🌹💥ਦਸਾਂ ਪਾਤਿਸ਼ਾਹੀਆਂ ਦੀ ਜੋਤਿ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਜੀ,ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਸੰਧਿਆ ਵੇਲੇ ਦਾ ਹੁਕਮਨਾਮਾ ਸਾਹਿਬ ਜੀ🗓 08.10.2022 🗓🌹🌹🌹🌹🌹🌹🌹🌹 📖 ਪਾਵਨ ਅੰਗ ੬੮੦ 📖 🌹🌹🌹🌹🌹🌹🌹🌹

new

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

☬ ਵਿਆਖਿਆ ☬ ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ। (ਹਾਲਾਂਕਿ ਉਹ) ਤਿਆਗੀਆਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ ॥੧॥ ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਐਧਰ ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ॥ ਰਹਾਉ ॥ ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਨਾਨਕ ਜੀ ਆਖਦੇ ਹਨ – (ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ॥੨॥੫॥੩੬॥

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!