Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਇਹ ਦੋ ਦਾਣੇ ਖਾਣ ਦੇ ਫਾਇਦੇ ਜਰੂਰ ਸੁਣੋ

ਇਹ ਦੋ ਦਾਣੇ ਖਾਣ ਦੇ ਫਾਇਦੇ ਜਰੂਰ ਸੁਣੋ

ਅਮਰਫਲ ਦੇ ਨਾਂ ਨਾਲ ਜਾਣਿਆ ਜਾਂਦਾ ਔਲਾ ਕੁਦਰਤ ਦਾ ਉਹ ਵਰਦਾਨ ਹੈ, ਜਿਸ ਦਾ ਸੇਵਨ ਕਰਕੇ ਹਰ ਆਦਮੀ, ਹਰ ਰੁੱਤ ‘ਚ ਤਰੋਤਾਜ਼ਾ ਅਤੇ ਤੰਦਰੁਸਤ ਰਹਿ ਸਕਦਾ ਹੈ। ਔਲੇ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਦਿਲ ਦੀ ਚਿੰਤਾ ਕਰਨ ਦੀ ਕੋਈ ਲੋੜ ਨਹੀਂ, ਕਿਉਂਕਿ ਇਹ ਸਰੀਰ ‘ਚੋ ਗੰਦੇ ਕੋਲੈਸਟਰੌਲ ਨੂੰ ਅੱਗੇ ਵੱਧਣ ਤੋਂ ਰੋਕਦਾ ਹੈ ਤੇ ਉਸ ਨੂੰ ਕਾਬੂ ਕਰਦਾ ਹੈ। ਔਲੇ ‘ਚ ਪ੍ਰੋਟੀਨ, ਚਰਬੀ, ਲੋਹਾ, ਕੈਲਸ਼ੀਅਮ, ਕਾਰਬੋਜ਼, ਖਣਿਜ ਲਵਣ, ਫਾਸਫੋਰਸ ਤੋਂ ਇਲਾਵਾ ਵਿਟਾਮਿਨ ‘ਸੀ’ ਲੋੜੀਂਦੀ ਮਾਤਰਾ ‘ਚ ਪਾਇਆ ਜਾਂਦਾ ਹੈ। ਇਹ ਸਵਾਦ ‘ਚ ਕਸੈਲਾ, ਮਧੁਰ, ਚਟਪਟਾ, ਅਮਲਯੁਕਤ ਅਤੇ ਠੰਢਾ ਹੁੰਦਾ ਹੈ। ਔਲਾ ਖੂਨ ਨੂੰ ਸ਼ੁੱਧ ਕਰਨ, ਅੱਖਾਂ ਦੀ ਰੌਸ਼ਨੀ, ਵਾਲਾਂ ਦੀ ਸੁਰੱਖਿਆ, ਪੀਲੀਆ, ਪਤਲੇ ਦਸਤ, ਪਿੱਤ ਦੋਸ਼, ਉਲਟੀ, ਹਿਚਕੀ, ਨਕਸੀਰ, ਧਾਤੂ-ਰੋਗ, ਸਾਹ, ਖੰਘ, ਮੁਹਾਸੇ ਆਦਿ ਲਈ ਬਹੁਤ ਲਾਭਦਾਇਕ ਹੈ।

ਔਲੇ ‘ਚ ਅਮੀਨੋ ਐਸਿਡ ਅਤੇ ਐਂਟੀਆਕਸਾਈਡੈਂਟਸ ਤੱਤ ਹੁੰਦੇ ਹਨ, ਜਿਨ੍ਹਾਂ ਕਰਕੇ ਦਿਲ ਦੀ ਰਫ਼ਤਾਰ ਸਹੀ ਰਹਿੰਦੀ ਹੈ। ਔਲੇ ਦੀ ਵਰਤੋਂ ਨਾਲ ਦਿਲ ਸਹੀ ਤਰੀਕੇ ਨਾਲ ਧੜਕਦਾ ਹੈ ਤੇ ਤੰਦਰੁਸਤ ਰਹਿੰਦਾ ਹੈ। ਜੇਕਰ ਤੁਸੀ ਰੋਜ਼ਾਨਾ ਸਵੇਰੇ ਖਾਲੀ ਪੇਟ ਔਲੇ ਦੇ ਪਾਊਡਰ ਨੂੰ ਚੀਨੀ ਨਾਲ ਮਿਲਾਕੇ ਖਾਂਦੇ ਹੋ ਤਾਂ ਇਸ ਨਾਲ ਤੁਹਾਨੂੰ ਐਸਿਡਿਟੀ ਦੀ ਸਮੱਸਿਆ ਤੋਂ ਆਰਾਮ ਮਿਲੇਗਾ। ਪੱਥਰੀ ਦੀ ਸਮੱਸਿਆ – – ਪੱਥਰੀ ਦੀ ਸਮੱਸਿਆ ਦੇ ਲੋਕਾਂ ਨੂੰ ਔਲੇ ਦਾ ਸੇਵਨ ਕਰਨਾ ਚਾਹੀਦਾ ਹੈ। ਲਗਾਤਾਰ 40 ਦਿਨ ਤੱਕ ਔਲੇ ਦੇ ਪਾਊਡਰ ਨੂੰ ਮੂਲੀ ਦੇ ਰਸ ਵਿੱਚ ਮਿਲਾ ਕੇ ਪੀਓ। ਅਜਿਹਾ ਕਰਨ ਨਾਲ ਤੁਹਾਡੀ ਪੱਥਰੀ ਦੀ ਸਮੱਸਿਆ ਠੀਕ ਹੋ ਜਾਵੇਗੀ।

ਔਲਾ ਸਾਡੀ ਚਮੜੀ ਲਈ ਬਹੁਤ ਫਾਇਦੇਮੰਦ ਹੈ। ਇਸ ਨਾਲ ਸਰੀਰ ਨੂੰ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ। ਇਸ ‘ਚ ਐਂਟੀ-ਫੰਗਲ ਗੁਣ ਹੁੰਦੇ ਹਨ। ਜਿਹੜੇ ਲੋਕ ਔਲਾ ਖਾਂਦੇ ਹਨ, ਉਨ੍ਹਾਂ ਨੂੰ ਚਮੜੀ ਨਾਲ ਸਬੰਧਤ ਫੰਗਲ ਤੇ ਬੈਕਟੀਰੀਆ ਦੀ ਸਮੱਸਿਆਵਾਂ ਨਹੀਂ ਹੁੰਦੀ। ਔਲੇ ‘ਚ ਅਜਿਹੇ ਐਂਟੀ-ਆਕਸੀਡੈਂਟਸ ਹੁੰਦੇ ਹਨ। ਜੋ ਖੂਨ ਸਾਫ਼ ਕਰਨ ਕਰਦੇ ਹਨ। ਵਾਲ਼ਾ ਲਈ ਫਾਇਦੇਮੰਦ
ਵੱਡੇ ਬਜ਼ੁਰਗ ਆਪਣੇ ਵਾਲ਼ਾ ਨੂੰ ਕਾਲੇ ਰੱਖਣ ਲਈ ਹਮੇਸ਼ਾ ਔਲਾ ਖਾਣ ਦੀ ਸਲਾਅ ਦਿੰਦੇ ਹਨ, ਜੋ ਬਿਲਕੁਲ ਸਹੀ ਹੈ। ਔਲੇ ‘ਚ ਬਹੁਤ ਜ਼ਿਆਦਾ ਮਾਤਰਾ ‘ਚ ਐਂਟੀ-ਆਕਸੀਡੇਂਟ, ਆਇਰਨ ਤੇ ਵਿਟਾਮਿਨ-ਸੀ ਹੁੰਦੇ ਹਨ, ਜੋ ਸਾਡੇ ਵਾਲਾਂ ਨੂੰ ਡਿੱਗਣ ਤੋਂ ਰੋਕਦਾ ਹੈ। ਇਸਦੇ ਐਂਟੀਬੈਕਟੀਰੀਅਲ ਤੱਤ ਵਾਲ਼ਾ ਨੂੰ ਸਿਕਰੀ ਤੋਂ ਬਚਾਉਂਦੇ ਹਨ।

Check Also

Navigating King Casino Online feels surprisingly straightforward for newcomers

Navigating king casino online presents a clean layout and intuitive menus that help newcomers feel at ease while getting accustomed to its features, inviting a smooth start to their experience.