Home / ਦੁਨੀਆ ਭਰ / ਭਗਵੰਤ ਮਾਨ ਦਾ ਵੱਡਾ ਐਲਾਨ

ਭਗਵੰਤ ਮਾਨ ਦਾ ਵੱਡਾ ਐਲਾਨ

ਸੁਪਰੀਮ ਕੋਰਟ ਦੇ ਹੁਕਮਾਂ ਉਤੇ ਅੱਜ ਹਰਿਆਣਾ ਭਵਨ ਵਿਖੇ SYL ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਮੀਟਿੰਗ ਹੋਈ। ਦੱਸ ਦਈਏ ਕਿ ਮੀਟਿੰਗ ‘ਚ ਦੋਵਾਂ ਸੂਬਿਆਂ ਵਿਚਾਲੇ ਕੋਈ ਸਮਝੌਤਾ ਨਹੀਂ ਹੋ ਸਕਿਆ। ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਪਾਣੀ ਦਾ ਪੱਧਰ ਲਗਾਤਾਰ ਘਟਦਾ ਜਾ ਰਿਹਾ ਹੈ। ਸੂਬੇ ਕੋਲ ਆਪਣੇ ਲਈ ਪਾਣੀ ਨਹੀਂ ਹੈ।

new

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦਾ ਪੱਖ ਰਖਦਿਆਂ ਕਿਹਾ ਕਿ ਅਸੀਂ ਕਈ ਦਿਨਾਂ ਤਾਂ ਇਸ ਮੁੱਦੇ ‘ਤੇ ਤਿਆਰੀ ਕਰ ਰਹੇ ਸੀ ਅਤੇ ਅੱਜ ਅਸੀਂ ਪੂਰੀ ਤਰ੍ਹਾਂ ਤੱਥਾਂ ਆਧਾਰਤ ਮਜਬੂਤੀ ਨਾਲ ਆਪਣਾ ਪੱਖ ਮੀਟਿੰਗ ਵਿੱਚ ਰੱਖਿਆ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਹੈ।ਮਾਨ ਨੇ ਕਿਹਾ ਕਿ ਜਦੋਂ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦਾ ਸਮਝੌਤਾ ਹੋਇਆ ਸੀ ਤਾਂ ਪੰਜਾਬ ਕੋਲ 18.56 ਐਮਏਐਫ ਪਾਣੀ ਸੀ, ਜੋ ਹੁਣ ਘਟ ਕੇ 12.6 ਫੀਸਦੀ ਰਹਿ ਗਿਆ ਹੈ। ਇਸ ਲਈ ਜਦੋਂ ਪਾਣੀ ਹੀ ਨਹੀਂ ਤਾਂ ਨਹਿਰ ਬਣਾਉਣ ਦੀ ਕੀ ਲੋੜ ਹੈ। ਮਾਨ ਨੇ ਕਿਹਾ ਕਿ ਪਾਣੀ ਦੀ ਮੰਗ ਕਰਨ ਵਾਲੇ ਪਹਿਲਾਂ ਪੰਜਾਬ ਦੇ ਪਾਣੀ ਦੀ ਮਿਣਤੀ ਕਰ ਲੈਣ। ਪੰਜਾਬ ਨੂੰ ਕਿਤੇ ਹੋਰ ਪਾਣੀ ਦੇਣ ਦੀ ਲੋੜ ਪੈ ਸਕਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਸਮਝੌਤੇ ਰੱਦ ਕੀਤੇ ਸਨ, ਪਰੰਤੂ ਜਦੋਂ ਹਰਿਆਦਾ ਚੋਣਾਂ ਆਈਆਂ ਤਾਂ ਕੇਂਦਰ ਵਿੱਚ ਉਸ ਸਮੇਂ ਕਾਂਗਰਸ ਸਰਕਾਰ ਨੇ ਪਾਣੀਆਂ ਦੇ ਸਮਝੌਤੇ 25 ਸਾਲ ਬਾਅਦ ਰੀਵਿਊ ਕੀਤੇ, ਪਰੰਤੂ ਪਰ ਇਸ ਸਮਝੌਤੇ ਨੂੰ ਨਹੀਂ ਕੀਤਾ ਗਿਆ।

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!