Home / ਦੁਨੀਆ ਭਰ / ਦੁੱਧ ਲੈਣ ਵਾਲਿਆ ਲਈ ਵੱਡੀ ਖਬਰ

ਦੁੱਧ ਲੈਣ ਵਾਲਿਆ ਲਈ ਵੱਡੀ ਖਬਰ

ਵੇਰਕਾ ਤੇ ਅਮੂਲ ਵੱਲੋਂ ਦੁੱਧ ਦੀਆਂ ਕੀਮਤਾਂ ਵਧਾਉਣ ਤੋਂ ਬਾਅਦ ਦੁੱਧ ਸਪਲਾਇਰ ਮਦਰ ਡੇਅਰੀ ਨੇ ਫੁੱਲ ਕਰੀਮ ਦੁੱਧ ਅਤੇ ਗਾਂ ਦੇ ਦੁੱਧ ਦੀਆਂ ਕੀਮਤਾਂ ’ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਨਵੀਆਂ ਦਰਾਂ ਦਿੱਲੀ-ਐੱਨ.ਸੀ.ਆਰ. ’ਚ ਐਤਵਾਰ 16 ਅਕਤੂਬਰ ਤੋਂ ਲਾਗੂ ਹੋਣਗੀਆਂ। ਕੰਪਨੀ ਨੇ ਕਿਹਾ ਕਿ ਲਾਗਤ ਵਧਣ ਕਾਰਨ ਕੀਮਤਾਂ ’ਚ ਵਾਧਾ ਕੀਤਾ ਗਿਆ ਹੈ। ਫੁੱਲ ਕ੍ਰੀਮ ਦੁੱਧ ਦੀ ਕੀਮਤ 61 ਰੁਪਏ ਪ੍ਰਤੀ ਲੀਟਰ ਤੋਂ ਵਧਾ ਕੇ 63 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ, ਜਦਕਿ ਗਾਂ ਦੇ ਦੁੱਧ ਦੀ ਕੀਮਤ ਹੁਣ 53 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 55 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

new

ਦਿੱਲੀ-ਐੱਨ.ਸੀ.ਆਰ. ਅਤੇ ਉੱਤਰੀ ਭਾਰਤ ਦੇ ਕੁਝ ਹੋਰ ਬਾਜ਼ਾਰਾਂ ’ਚ ਕੀਮਤਾਂ ’ਚ ਵਾਧਾ ਕੀਤਾ ਗਿਆ ਹੈ। ਮਦਰ ਡੇਅਰੀ ਦਿੱਲੀ-ਐੱਨ.ਸੀ.ਆਰ. ਮਾਰਕੀਟ ਲਈ ਦੁੱਧ ਦੀ ਸਭ ਤੋਂ ਵੱਡੀ ਸਪਲਾਇਰ ਹੈ ਅਤੇ ਪੌਲੀ ਪੈਕ ਅਤੇ ਵੈਂਡਿੰਗ ਮਸ਼ੀਨਾਂ ਰਾਹੀਂ ਪ੍ਰਤੀ ਦਿਨ 3 ਮਿਲੀਅਨ ਲੀਟਰ ਤੋਂ ਵੱਧ ਦੁੱਧ ਦੀ ਸਪਲਾਈ ਕਰਦੀ ਹੈ। ਮਦਰ ਡੇਅਰੀ ਦੇ ਬੁਲਾਰੇ ਨੇ ਕਿਹਾ, “ਕੱਚੇ ਦੁੱਧ ਦੀਆਂ ਕੀਮਤਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ, ਲਾਗਤ ਕਈ ਗੁਣਾ ਵਧਣ ਕਾਰਨ ਪਿਛਲੇ ਦੋ ਮਹੀਨਿਆਂ ’ਚ ਇਸ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।”

ਕੰਪਨੀ ਨੇ ਕਿਹਾ ਕਿ ਉੱਤਰੀ ਭਾਰਤ ਦੇ ਕੁਝ ਹਿੱਸਿਆਂ ’ਚ ਘੱਟ ਬਾਰਿਸ਼ ਅਤੇ ਚਾਰੇ ਦੀਆਂ ਕੀਮਤਾਂ ’ਚ ਵਾਧਾ ਹੋਣ ਕਾਰਨ ਸਥਿਤੀ ਖਰਾਬ ਹੋ ਗਈ ਹੈ, ਇਸ ਲਈ ਦੁੱਧ ਦੀ ਕੀਮਤ ਵਧਾਉਣੀ ਪਈ ਹੈ। ਮਦਰ ਡੇਅਰੀ ਨੇ ਇਸ ਸਾਲ ਤੀਜੀ ਵਾਰ ਦੁੱਧ ਦੀਆਂ ਕੀਮਤਾਂ ’ਚ ਵਾਧਾ ਕੀਤਾ ਹੈ। ਮਾਰਚ ’ਚ ਦਿੱਲੀ-ਐੱਨ.ਸੀ.ਆਰ. ’ਚ ਦੁੱਧ ਦੀਆਂ ਕੀਮਤਾਂ ’ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ, ਇਸ ਤੋਂ ਬਾਅਦ ਉਸੇ ਖੇਤਰ ’ਚ ਅਗਸਤ ’ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!