Home / ਦੁਨੀਆ ਭਰ / ਪੰਜਾਬ ਦੀਆਂ ਨਹਿਰਾਂ ਬਾਰੇ ਵੱਡੀ ਖਬਰ

ਪੰਜਾਬ ਦੀਆਂ ਨਹਿਰਾਂ ਬਾਰੇ ਵੱਡੀ ਖਬਰ

ਸਾਉਣੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਜਾਈ ਵਿਭਾਗ, ਪੰਜਾਬ ਦੇ ਇੱਕ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ 19 ਅਕਤੂਬਰ ਤੋਂ 26 ਅਕਤੂਬਰ 2022 ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਸਿੱਧਵਾਂ ਬਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

new

ਬੁਲਾਰੇ ਨੇ ਨਹਿਰੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ‘ਏ’ ਵਿੱਚ ਹੈ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ. ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਸਿੰਚਾਈ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ ਜੋ ਕਿ ਗਰੁੱਪ ‘ਬੀ’ ਵਿੱਚ ਹੈ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

newhttps://punjabiinworld.com/wp-admin/options-general.php?page=ad-inserter.php#tab-4

ਉਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੁਆਬ ਕੈਨਾਲ ਵਿਚੋਂ ਨਿਕਲਦੀ ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ।ਮੇਨ ਬ੍ਰਾਂਚ ਲੋਅਰ, ਕਸੂਰ ਬ੍ਰਾਂਚ, ਸਭਰਾਉ ਬ੍ਰਾਂਚ ਅਤੇ ਇਹਨਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!