Home / ਦੁਨੀਆ ਭਰ / ਦੀਵਾਲੀ ਤੇ CM ਮਾਨ ਵੱਲੋਂ ਵੱਡਾ ਐਲਾਨ

ਦੀਵਾਲੀ ਤੇ CM ਮਾਨ ਵੱਲੋਂ ਵੱਡਾ ਐਲਾਨ

ਪੰਜਾਬ ਕੈਬਨਿਟ ਮੀਟਿੰਗ ਵਿੱਚ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ। ਸੀਐਮ ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰ ਦਿੱਤਾ ਹੈ। ਇਸ ਦੇ ਇਲਾਵਾ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 6 ਫੀਸਦੀ ਵਾਧਾ ਕੀਤਾ ਗਿਆ ਹੈ।

new

ਜਾਣਕਾਰੀ ਅਨੁਸਾਰ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਤੋਂ ਲਾਗੂ ਕਰਨ ਦੇ ਫੈਸਲੇ ਉਤੇ ਮੋਹਰ ਲਗਾ ਦਿੱਤੀ ਹੈ। ਅੱਜ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ ਦੀਵਾਲੀ ਤੋਹਫਾ ਦਿੰਦੇ ਹੋਏ ਮਹਿੰਗਾਈ ਭੱਤੇ ਵਿੱਚ 6 ਫੀਸਦੀ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੱਜ ਕੈਬਨਿਟ ਮੀਟਿੰਗ ‘ਚ ਕਈ ਫੈਸਲੇ ਲਏ ਹਨ। ਧਾਰਮਿਕ ਗ੍ਰੰਥਾਂ ਨੂੰ ਲੈ ਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦੇ ਫੈਸਲੇ ਨੂੰ ਮਨਜ਼ੂਰੀ, ਨੌਕਰੀਆਂ ‘ਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨੇਮਾਂ ‘ਚ ਬਦਲਾਅ ਨੂੰ ਮਨਜ਼ੂਰੀ, ਮੁਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ , ਅੱਜ ਪੰਜਾਬ ਕੈਬਨਿਟ ਮੀਟਿੰਗ ‘ਚ ਆਪਣੇ ਮੁਲਾਜ਼ਮਾਂ ਲਈ ਇੱਕ ਇਤਿਹਾਸਿਕ ਫੈਸਲਾ ਲਿਆ ਹੈ…ਤੁਹਾਡੀ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਜਾ ਰਹੀ ਹੈ…ਕੈਬਨਿਟ ‘ਚ ਇਸ ਫੈਸਲੇ ਨੂੰ ਸਿਧਾਂਤਕ ਮਨਜ਼ੂਰੀ ਦੇ ਦਿੱਤੀ ਹੈ। ਅਸੀ ਆਪਣੇ ਮੁਲਾਜ਼ਮਾਂ ਨਾਲ ਖੜ੍ਹੇ ਹਾਂ…ਵਾਅਦਾ ਕੀਤਾ ਸੀ..ਪੂਰਾ ਕਰ ਦਿੱਤਾ…ਜੋ ਕਹਿੰਦੇ ਹਾਂ, ਉਹ ਕਰਦੇ ਹਾਂ।

newhttps://punjabiinworld.com/wp-admin/options-general.php?page=ad-inserter.php#tab-4

ਪੰਜਾਬ ਸਰਕਾਰ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਫੈਸਲਾ ਹੈ ਕਿਉਂਕਿ ਪੰਜਾਬ ਦਾ ਹਰ ਵਰਗ ਕਾਫੀ ਸਮੇਂ ਤੋਂ ਮਾੜੀਆਂ ਸਰਕਾਰਾਂ ਕਾਰਨ ਕਾਲੀ ਦੀਵਾਲੀ ਮਨਾ ਰਿਹਾ ਸੀ। ਪੰਜਾਬ ਦੇ ਵੱਖ-ਵੱਖ ਵਰਗਾਂ ਦੇ ਸਾਰੇ ਮੁਲਾਜ਼ਮ 6 ਫੀਸਦੀ ਡੀਏ ਦੀ ਮੰਗ ਕਰ ਰਹੇ ਸਨ, ਜਿਸ ‘ਤੇ 200 ਕਰੋੜ ਰੁਪਏ ਹੋਰ ਖਰਚ ਹੋਣਗੇ। ਕਰਮਚਾਰੀ ਲੰਬੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਦੀ ਉਡੀਕ ਕਰ ਰਹੇ ਸਨ ਅਤੇ ਹੁਣ ਪੁਰਾਣੀ ਪੈਨਸ਼ਨ ਸਕੀਮ ਅੱਜ ਤੋਂ ਲਾਗੂ ਹੋਣ ਜਾ ਰਹੀ ਹੈ।

new

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!