Home / ਦੁਨੀਆ ਭਰ / ਭਗਵੰਤ ਮਾਨ ਵੱਲੋਂ ਵੱਡਾ ਐਲਾਨ

ਭਗਵੰਤ ਮਾਨ ਵੱਲੋਂ ਵੱਡਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸਟੈਂਪ ਪੇਪਰ ਦੇ ਚੱਲਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਨਵੀਂ ਪਹਿਲ ਸ਼ੁਰੂ ਕੀਤੀ ਹੈ।CM ਮਾਨ ਨੇ ਸਟੈਂਪ ਪੇਪਰ ਦਾ ਖਾਸ ਪੋਰਟਲ ਤਿਆਰ ਕੀਤਾ ਹੈ, ਜਿਸ ਜ਼ਰੀਏ ਲੋਕ ਹੁਣ ਘਰ ‘ਤੇ ਬੈਠ ਕੇ 500 ਰੁਪਏ ਤੱਕ ਦੇ ਸਟੈਂਪ ਪੇਪਰ ਡਾਊਨਲੋਡ ਕਰ ਸਕਦ ਹਨ। ਸੀਐੱਮ ਮਾਨ ਨੇ ਕਿਹਾ ਕਿ ਇਹ ਸੇਵਾ ਅਗਲੇ 15 ਦਿਨਾਂ ਤੱਕ ਸ਼ੁਰੂ ਹੋ ਸਕਦੀ ਹੈ ਦੱਸ ਦਈਏ ਕਿ ਵਿਰੋਧੀ ਧਿਰ ਦੇ ਲੀਡਰ ਤੇ ਕਾਂਗਰਸ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਪਰਾਲੀ ਸਾੜਨ ਦੇ ਮਾਮਲੇ ਉੱਪਰ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਪੰਜਾਬ ਵਿੱਚ ਝੋਨਾ ਉਤਪਾਦਕਾਂ ਨੂੰ 2500 ਰੁਪਏ ਦੇ ਨਗ਼ਦ ਪ੍ਰੋਤਸਾਹਨ ’ਤੇ ਧੋਖਾ ਦੇਣ ਲਈ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਹੈ।

new

ਉੱਧਰ ਦੂਜੇ ਪਾਸੇ ਉਨ੍ਹਾਂ ਕਿਹਾ ਹੈ ਕਿ ‘ਆਪ’ ਸਰਕਾਰ ਨੇ 2500 ਰੁਪਏ ਦੇ ਨਗ਼ਦ ਪ੍ਰੋਤਸਾਹਨ ਨਾਲ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱ ਗ ਲਾਉਣ ਤੋਂ ਰੋਕਣ ਦਾ ਐਲਾਨ ਕੀਤਾ ਸੀ। ‘ਆਪ’ ਵੱਲੋਂ ਆਪਣਾ ਵਾਅਦਾ ਨਿਭਾਉਣ ਵਿੱਚ ਅਸਫ਼ਲ ਰਹਿਣ ਕਾਰਨ, ਝੋਨਾ ਉਤਪਾਦਕ ਪਰਾਲੀ ਨੂੰ ਸਾੜਨ ਲਈ ਮਜਬੂਰ ਹਨ। ਬਾਜਵਾ ਨੇ ਕਿਹਾ ਕਿ ਪੰਜਾਬ ਪਰਾਲੀ ਦੇ 12,000 ਮਾਮਲਿਆਂ ਨੂੰ ਪਾਰ ਕਰ ਗਿਆ ਹੈ ਤੇ ਪਿਛਲੇ ਹਫ਼ਤੇ ਵਿੱਚ 8000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।

ਉਨ੍ਹਾਂ ਕਿਹਾ ਕਿ ਇਹ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਝੋਨਾ ਲਗਾਉਣ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇਵੇ। ਉਨ੍ਹਾਂ ਕਿਹਾ, ‘‘ਝੋਨੇ ਦੀ ਪਰਾਲੀ ਨੂੰ ਅੱ ਗ ਲਾਉਣਾ ਕਿਸਾਨਾਂ ਦੀ ਮਜ ਬੂਰੀ ਹੈ ਨਾ ਕਿ ਉਨ੍ਹਾਂ ਦੀ ਮਰਜ਼ੀ, ਇਸ ਲਈ ਸਰਕਾਰ ਵੱਲੋਂ ਕਿਸੇ ਵਿੱਤੀ ਸਹਾਇਤਾ ਤੋਂ ਬਿਨਾਂ, ਕਿਸਾਨਾਂ ਨੂੰ ਪਰਾਲੀ ਨਾਲ ਨਜਿੱਠਣਾ ਦਿੱਕਤ ਲੱਗਦਾ ਹੈ।’’

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!