Home / ਦੁਨੀਆ ਭਰ / ਸੌਦਾ ਸਾਧ ਬਾਰੇ ਆਈ ਵੱਡੀ ਖਬਰ

ਸੌਦਾ ਸਾਧ ਬਾਰੇ ਆਈ ਵੱਡੀ ਖਬਰ

ਦੱਸਣਯੋਗ ਹੈ ਕਿ ਰਾਮ ਰਹੀਮ ਨੂੰ ਬੀਤੀ 7 ਫਰਵਰੀ ਨੂੰ ਫਰਲੋ ਦਿੱਤੀ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਇਹ ਸਹੂਲਤ ਦਿੱਤੀ ਜਾ ਰਹੀ ਹੈ । ਪੰਜਾਬ ਚੋਣਾਂ ਤੋਂ ਪਹਿਲਾਂ 21 ਦਿਨ ਦੀ ਫਰਲੋ ’ਤੇ ਬਾਹਰ ਆਏ ਸਨ ਹੁਣ ਫਿਰ ਉਹ ਬਾਹਰ ਆਏ ਹਨ । ਚੋਣਾਂ ਤੋਂ ਠੀਕ ਪਹਿਲਾਂ ਮਿਲੀ ਫਰਲੋ ’ਤੇ ਵਿਰੋਧੀ ਧਿਰ ਨੇ ਕਈ ਸਵਾਲ ਖੜ੍ਹੇ ਕੀਤੇ ਸਨ ਅਤੇ ਹਰਿਆਣਾ ਸਰਕਾਰ ਨੂੰ ਘੇਰਿਆ ਸੀ। ਹਾਲਾਂਕਿ ਮੁੱਖ ਮੰਤਰੀ ਖੱਟੜ ਨੇ ਕਿਹਾ ਸੀ ਕਿ ਰਾਮ ਰਹੀਮ ਨੂੰ ਮਿਲੀ ਰਾਹਤ ਦਾ ਪੰਜਾਬ ਚੋਣਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਬੰਦ ਸਨ। ਉਨ੍ਹਾਂ ਨੂੰ ਕੁਝ ਸ਼ਰਤਾਂ ਨਾਲ ਫਰਲੋ ਦਿੱਤੀ ਗਈ ਹੈ ।

new

ਦੱਸ ਦਈਏ ਕਿ ਰਾਮ ਰਹੀਮ ਦੀ ਫਰਲੋ ’ਤੇ ਸੁਣਵਾਈ 23 ਫਰਵਰੀ ਤੱਕ ਟਾਲ ਦਿੱਤੀ ਗਈ ਸੀ ਪਰ ਬਾਅਦ ਚ ਫਿਰ ਮਿਲ ਗਈ ਸੀ । ਦਰਅਸਲ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਫਰਲੋ ਸਬੰਧੀ ਰਿਕਾਰਡ ਜਮ੍ਹਾ ਕਰਵਾਉਣ ਨੂੰ ਕਿਹਾ ਸੀ ਪਰ ਸੋਮਵਾਰ ਨੂੰ ਸਰਕਾਰ ਨੇ ਰਿਕਾਰਡ ਦਾਖ਼ਲ ਕਰਨ ਲਈ ਸਮੇਂ ਦੀ ਮੰਗ ਕੀਤੀ ਸੀ, ਜਿਸ ’ਤੇ ਕੋਰਟ ਨੇ 2 ਦਿਨ ਦਾ ਸਮਾਂ ਦਿੰਦਿਆਂ ਸੁਣਵਾਈ 23 ਫਰਵਰੀ ਤੱਕ ਟਾਲ ਦਿੱਤੀ ਸੀ ।।

ਦੱਸ ਦਈਏ ਕਿ ਰਾਮ ਰਹੀਮ ਸਿਰਸਾ ਸਥਿਤ ਆਪਣੇ ਡੇਰੇ ’ਚ ਸਾਧਵੀਆਂ ਦੇ ਮਾਮਲੇ ’ਚ 20 ਸਾਲ ਦੀ ਸਜ਼ਾ ਚ ਅੰਦਰ ਹੈ । ਰਾਮ ਰਹੀਮ ਨੂੰ ਪੰਚਕੂਲਾ ਦੀ ਇਕ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਅਗਸਤ 2017 ’ਚ ਮਾਮਲੇ ’ਚ ਅੰਦਰ ਕੀਤਾ ਸੀ। ਇਸ ਤੋਂ ਇਲਾਵਾ ਰਾਮ ਰਹੀਮ ਨੂੰ ਸਾਬਕਾ ਡੇਰਾ ਪ੍ਰਬੰਧਕ ਰੰਜੀਤ ਸਿੰਘ ਦੇ ਮਾਮਲੇ ’ਚ ਵੀ ਕੋਰਟ ਨੇ ਉਮਰ ਕੈਦ ਸੁਣਾਈ ਸੀ।।।ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਰਾਮ ਰਹੀਮ ਨੂੰ ਉਮਰ ਕੈਦ ਸੁਣਾਈ ਹੈ ਅਤੇ ਨਾਲ ਹੀ 31 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਬਾਕੀ ਮੁਲਜ਼ਮਾਂ ਨੂੰ 50-50 ਹਜ਼ਾਰ ਰੁਪਏ ਜੁਰਮਾਨ ਲਗਾਇਆ ਗਿਆ ਹੈ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!