ਪੰਜਾਬ ਦੇ ਵਿਦਿਆਰਥੀਆਂ ਬਾਰੇ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਜਿਥੇ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਵਾਸਤੇ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ। ਜਿੱਥੇ ਅੱਜ ਬੱਚਿਆਂ ਦੇ ਹਾਣ ਦੇ ਸਕੂਲ ਬਣਾਏ ਜਾ ਰਹੇ ਹਨ ਅਤੇ ਆਧੁਨਿਕ ਢੰਗ ਦੇ ਨਾਲ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ ਜਿਸ ਦਾ ਭਰਪੂਰ ਫਾਇਦਾ ਸਾਰੇ ਵਿਦਿਆਰਥੀਆਂ ਨੂੰ ਹੋ ਸਕੇ। ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਦੀ ਜਿਥੇ ਵਿਦਿਆਰਥੀਆਂ , ਅਧਿਆਪਕਾਂ,ਮਾਪਿਆਂ ਵੱਲੋਂ ਸਰਾਹਨਾ ਕੀਤੀ ਜਾ ਰਹੀ ਹੈ। ਉਥੇ ਹੀ ਬੱਚਿਆਂ ਨੂੰ ਖੇਡਾਂ ਅਤੇ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨ ਵਾਸਤੇ ਵੀ ਸਰਕਾਰ ਵੱਲੋਂ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ।

ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਵੀ ਜਿੱਥੇ ਵੱਖ ਵੱਖ ਸਕੂਲਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਸਾਰੀਆਂ ਕਮੀਆਂ ਪੇਸ਼ੀਆਂ ਨੂੰ ਦੂਰ ਕੀਤੇ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸਰਕਾਰ ਦੇ ਇਨ੍ਹਾਂ ਕਦਮਾਂ ਦੀ ਸਭ ਵੱਲੋਂ ਸ਼ਲਾਘਾ ਹੋ ਰਹੀ ਹੈ ਹੁਣ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਾਸਤੇ ਵਿਦਿਆਰਥੀਆਂ ਨੂੰ ਇਨਾਮ ਦੇਣ ਦਾ ਐਲਾਨ ਹੋਵੇਗਾ ਜਿਸ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਾਸਤੇ ਇਹ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਉੱਥੇ ਹੀ ਹੁਣ ਸੂਬੇ ਅੰਦਰ ਸਥਾਪਤ ਕੀਤੇ ਜਾ ਰਹੇ ਸਕੂਲ ਆਫ ਐਮੀਨੈਂਸ ਦੇ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਗਿਆ ਹੈ ਕਿ ਤਿਆਰ ਕੀਤੇ ਜਾਣ ਵਾਲੇ ਸਕੂਲ ਆਫ ਐਮੀਨੈਂਸ ਲੋਗੋ ਵਾਸਤੇ 10 ਨਵੰਬਰ 2022 ਤੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਆਪਣੇ design ਭੇਜ ਸਕਦੇ ਹਨ।

ਜਿਸ ਵਾਸਤੇ ਗਿਆਰਵੀਂ ਤੇ ਬਾਰਵੀਂ ਜਮਾਤ ਵਿੱਚ ਪੜ੍ਹਦੇ ਹੋਏ ਫਾਈਨ ਆਰਟਸ, ਪੇਟਿੰਗ ਅਤੇ ਡਰਾਈਵਿੰਗ ਦਾ ਜੋ ਵਿਸ਼ਾ ਪੜਨ ਵਾਲੇ ਪ੍ਰਭਾਵਸ਼ਾਲੀ ਬੱਚੇ ਇਸ ਦਾ ਡਿਜਾਇਨ ਭੇਜ ਸਕਦੇ ਹਨ ਜੋ ਕਿ 10 ਨਵੰਬਰ ਤੋਂ ਪਹਿਲਾ-ਪਹਿਲਾ ਮੁੱਖ ਦਫ਼ਤਰ ਵਿੱਚ ਭੇਜਣਾ ਲਾਜ਼ਮੀ ਕੀਤਾ ਗਿਆ ਹੈ। ਜੋ ਕੇ ਜ਼ਿਲ੍ਹਾ ਦਫ਼ਤਰਾਂ ਹੀ ਭੇਜਿਆ ਜਾਵੇਗਾ।

ਉਥੇ ਹੀ ਇਹ ਡਿਜਾਇਨ ਬਣਾਉਣ ਵਾਲੇ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਇਨਾਮ ਦੇ ਕੇ ਸਨਮਾਨਤ ਵੀ ਕੀਤਾ ਜਾਵੇਗਾ। ਜਿਸ ਵਿੱਚ ਜਿਊਰੀ ਵੱਲੋਂ ਲਏ ਗਏ ਅੰਤਿਮ ਫੈਸਲੇ ਦੇ ਅਨੁਸਾਰ 5100,3100,2100 ਦਾ ਇਨਾਮ ਦਿੱਤਾ ਜਾਵੇਗਾ।