Home / ਦੁਨੀਆ ਭਰ / ਇਸ ਪਿੰਡ ਤੋਂ ਆਈ ਵੱਡੀ ਖਬਰ

ਇਸ ਪਿੰਡ ਤੋਂ ਆਈ ਵੱਡੀ ਖਬਰ

ਦੁਨੀਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਗਈ ਹੈ। ਉੱਥੇ ਕਿ ਬਹੁਤ ਸਾਰੇ ਦੇਸ਼ ਇਸਦੀ ਚਪੇਟ ਵਿੱਚ ਆਉਣ ਕਾਰਨ ਭਾਰੀ ਆਰਥਿਕ ਤੰਗੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਇਸ ਉੱਪਰ ਕਾਬੂ ਪਾਉਣ ਲਈ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ ਉਥੇ ਹੀ ਇਕ ਤੋਂ ਬਾਅਦ ਇਕ ਰਹੱਸਮਈ ਬਿਮਾਰੀਆਂ ਦੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋਇਆ ਹੈ। ਜਿੱਥੇ ਇਸ ਨੂੰ ਠੱਲ ਪਾਉਣ ਵਾਸਤੇ ਬਹੁਤ ਸਾਰੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਸਨ ਅਤੇ ਬਹੁਤ ਸਾਰੀਆਂ ਪਾਬੰਧੀਆਂ ਵੀ ਲਾਗੂ ਕੀਤੀਆਂ ਗਈਆਂ ਸਨ। ਪਰ ਹੁਣ ਬਹੁਤ ਸਾਰੇ ਮਲੇਰੀਆ ਅਤੇ ਡੇਂਗੂ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ।

new

ਜਿੱਥੇ ਮੱਛਰ ਦੇ ਕੱਟਣ ਕਾਰਨ ਇਹ ਬੀਮਾਰੀਆਂ ਫੈਲਦੀਆਂ ਹਨ ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਵੀ ਇਹਤਿਆਤ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਹੁਣ ਇਸ ਪਿੰਡ ਵਿੱਚ ਨਹੀਂ ਲੱਭਣਗੇ ਮੱਛਰ ,ਜਿੱਥੇ ਮੱਛਰ ਮਿਲਣ ਤੇ 400 ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ। ਇਸ ਖਬਰ ਨੂੰ ਸੁਣ ਕੇ ਹਰ ਕੋਈ ਹੈਰਾਨ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਂਰਾਸ਼ਟਰ ਦੇ ਅਧੀਨ ਆਉਣ ਵਾਲੇ ਇੱਕ ਜਿਲੇ ਅਹਿਮਦਨਗਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਜ਼ਿਲ੍ਹੇ ਦੇ ਅਧੀਨ ਆਉਣ ਵਾਲੇ ਇਕ ਪਿੰਡ ਵਿਚ ਕੋਈ ਵੀ ਮੱਛਰ ਨਜ਼ਰ ਨਹੀਂ ਆਵੇਗਾ।

ਸਭ ਪਾਸੇ ਜਿੱਥੇ ਅੱਜ ਕੱਲ ਮੱਛਰਾਂ ਦੇ ਕਾਰਨ ਡੇਂਗੂ ਅਤੇ ਮਲੇਰੀਆ ਦੇ ਮਾਮਲੇ ਸਾਹਮਣੇ ਆ ਰਹੇ ਹਨ ਉਥੇ ਹੀ ਇਸ ਪਿੰਡ ਵਿੱਚ ਮੱਛਰ ਮਿਲਣ ਤੇ 400 ਰੁਪਏ ਨਗਦ ਇਨਾਮ ਦਿੱਤੇ ਜਾਣ ਦਾ ਐਲਾਨ ਵੀ ਕੀਤਾ ਗਿਆ ਹੈ। ਅਗਰ ਕੋਈ ਵੀ ਪਿੰਡ ਵਿੱਚ ਮੱਛਰ ਲੱਭੇਗਾ ਤਾਂ ਉਸ ਨੂੰ ਇਹ ਨਗਦ ਇਨਾਮ ਰਾਸ਼ੀ ਦਿੱਤੀ ਜਾਵੇਗੀ। ਇਸ ਪਿੰਡ ਨੂੰ ਜਿੱਥੇ 1980-90 ਦੇ ਦਹਾਕੇ ਵਿੱਚ ਭਿਆਨਕ ਸੋਕੇ ਦਾ ਸ਼ਿਕਾਰ ਹੋਣਾ ਪਿਆ ਸੀ। ਜਿਸ ਕਾਰਨ ਇਸ ਪਿੰਡ ਦੇ ਵਿੱਚ ਮੱਛਰਾਂ ਦਾ ਪੂਰੀ ਤਰਾਂ ਖਾਤਮਾ ਹੋ ਗਿਆ ਸੀ।

newhttps://punjabiinworld.com/wp-admin/options-general.php?page=ad-inserter.php#tab-4

ਸੋਕੇ ਕਾਰਨ ਲੋਕ ਪ੍ਰਭਾਵਿਤ ਹੋਏ ਸਨ ਅਤੇ ਪਿੰਡ ਛੱਡ ਕੇ ਚਲੇ ਗਏ ਸਨ ਉਸ ਤੋਂ ਬਾਅਦ ਪਿੰਡ ਵਿੱਚ ਖੂਹ ਪੁੱਟਣ ਦਾ ਕੰਮ ਸ਼ੁਰੂ ਕੀਤਾ ਗਿਆ, ਵੱਧ ਤੋਂ ਵੱਧ ਰੁੱਖ ਲਗਾਏ ਗਏ ਅਤੇ ਪਿੰਡ ਵਿੱਚ ਮੁੜ ਬਹਾਲੀ ਕੀਤੀ ਗਈ। ਜਿਸ ਤੋਂ ਬਾਅਦ ਪਿੰਡ ਹਿਵਰੇ ਬਾਜ਼ਾਰ ਨੂੰ ਮੁੜ ਵਸਾਇਆ ਗਿਆ। ਇਸ ਲਈ ਇਸ ਪਿੰਡ ਵਿੱਚ ਕਦੇ ਵੀ ਮਲੇਰੀਏ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!