ਕੈਨੇਡਾ ਜਾਣ ਵਾਲਿਆਂ ਲਈ ਵੱਡੀ ਖਬਰ

ਬਹੁਤ ਸਾਰੇ ਲੋਕਾਂ ਵੱਲੋਂ ਜਿਥੇ ਵਿਦੇਸ਼ਾਂ ਦਾ ਰੁੱਖ ਕੀਤਾ ਜਾਂਦਾ ਹੈ। ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਭਾਰੀ ਮਿਹਨਤ ਮੁਸ਼ੱਕਤ ਕੀਤੀ ਜਾਦੀ ਹੈ। ਜਿੱਸ ਦੇ ਚਲਦਿਆਂ ਉਨ੍ਹਾਂ ਦੀ ਮਿਹਨਤ ਸਦਕਾ ਹੀ ਉਹਨਾਂ ਨੂੰ ਉੱਚ ਮੰਜ਼ਿਲਾਂ ਹਾਸਲ ਹੋਈਆਂ ਹਨ। ਵੱਖ-ਵੱਖ ਹਸਤੀਆਂ ਵੱਲੋਂ ਜਿਥੇ ਵੱਖ-ਵੱਖ ਖੇਤਰਾਂ ਦੇ ਵਿਚ ਆਪਣਾ ਇੱਕ ਵੱਖਰਾ ਨਾਮਣਾ ਖੱਟਿਆ ਗਿਆ ਹੈ ਉਥੇ ਹੀ ਉਨ੍ਹਾਂ ਨੂੰ ਦੇਖ ਕੇ ਬਾਕੀ ਲੋਕਾਂ ਦੇ ਵਿੱਚ ਵੀ ਅੱਗੇ ਵਧਣ ਦਾ ਜਜ਼ਬਾ ਪੈਦਾ ਹੁੰਦਾ ਹੈ। ਵੱਖ-ਵੱਖ ਖੇਤਰਾਂ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਵਿਦੇਸ਼ਾਂ ਵਿਚ ਸਰਕਾਰਾਂ ਵੱਲੋਂ ਜਿੱਥੇ ਪੰਜਾਬੀਆਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਕਾਬਲੀਅਤ ਦੇ ਸਦਕਾ ਉਨ੍ਹਾਂ ਅਹੁਦਿਆਂ ਤੇ ਜਗ੍ਹਾ ਦਿਤੀ ਜਾਂਦੀ ਹੈ ਜਿੱਥੇ ਤੱਕ ਉਨ੍ਹਾਂ ਵੱਲੋਂ ਪਹੁੰਚ ਕੀਤੀ ਜਾਂਦੀ ਹੈ।

ਕੈਨੇਡਾ ਦੀ ਧਰਤੀ ਤੇ ਜਾ ਕੇ ਜਿੱਥੇ ਬਹੁਤ ਸਾਰੇ ਪੰਜਾਬੀਆਂ ਵੱਲੋਂ ਰਾਜਨੀਤੀ ਖੇਤਰ ਵਿੱਚ ਆਪਣਾ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ ਇਸੇ ਤਰਾਂ ਹੀ ਹੋਰ ਵੀ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰੀਆਂ ਗਈਆਂ ਹਨ। ਹੁਣ ਕੈਨੇਡਾ ਸਰਕਾਰ ਵੱਲੋਂ ਵੱਡਾ ਐਲਾਨ ਹੋਇਆ ਹੈ ਜਿਥੇ ਪੀ ਆਰ ਵਾਲੇ ਵੀ ਇਹ ਕੰਮ ਕਰ ਸਕਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਸਰਕਾਰ ਵੱਲੋਂ ਜਿਥੇ ਭਾਰਤੀਆਂ ਨੂੰ ਕਈ ਤਰਾਂ ਦੀਆਂ ਸੁਵਿਧਾਵਾਂ ਜਾਰੀ ਕੀਤੀਆਂ ਗਈਆਂ ਹਨ ਉਥੇ ਹੀ ਹੁਣ ਕੈਨੇਡੀਅਨ ਆਰਮਡ ਫੋਰਸਿਜ਼ ਵੱਲੋਂ ਕੈਨੇਡਾ ਵਿਚ ਰਹਿਣ ਵਾਲੇ ਉਨ੍ਹਾਂ ਪੀ ਆਰ ਲੋਕਾਂ ਵਾਸਤੇ ਫੌਜ ਵਿੱਚ ਭਰਤੀ ਹੋਣ ਦੇ ਯੋਗ ਹੋਣ ਦਾ ਐਲਾਨ ਕਰ ਦਿੱਤਾ ਗਿਆ ਹੈ ਜੋ ਪਿਛਲੇ 10 ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਹੇ ਹੋਣਗੇ।

80 ਫੀਸਦੀ ਪਰਵਾਸੀ ਦੇ ਕਰੀਬ ਕੈਨੇਡਾ ਵਿੱਚ ਲੋਕ ਰਹਿ ਰਹੇ ਹਨ। ਉੱਥੇ ਹੀ ਹੁਣ ਕੈਨੇਡਾ ਫੌਜ ਦੇ ਵਿੱਚ ਭਰਤੀ ਵਾਸਤੇ ਖਾਲੀ ਅਸਾਮੀਆਂ ਨੂੰ ਭਰਨ ਲਈ ਸਰਕਾਰ ਵੱਲੋਂ ਕੁਝ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ ਜਿਸ ਦੀ ਜਾਣਕਾਰੀ ਦਿੰਦੇ ਹੋਏ ਕੈਨੇਡੀਅਨ ਰੱਖਿਆ ਮੰਤਰੀ ਅਨੀਤਾ ਆਨੰਦ ਵੱਲੋਂ ਆਖਿਆ ਗਿਆ ਹੈ ਕਿ ਫੌਜ ਵਿੱਚ ਭਰਤੀ ਦੀ ਘਾਟ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ ਜਿਸ ਵਾਸਤੇ ਹੁਣ ਸੀ ਏ ਐੱਫ ਵੱਲੋਂ ਹਜ਼ਾਰਾਂ ਖਾਲੀ ਅਸਾਮੀਆਂ ਨੂੰ ਭਰਨ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

ਜਿਸ ਵਾਸਤੇ ਯੋਗ ਉਮੀਦਵਾਰ ਅਪਲਾਈ ਕਰ ਸਕਦੇ ਹਨ। ਉਥੇ ਹੀ ਯੂਕਰੇਨ ਅਤੇ ਰੂਸ ਦੇ ਹਮਲੇ ਨੂੰ ਦੇਖਦੇ ਹੋਏ ਵੀ ਫ਼ੌਜ ਦੀ ਭਰਤੀ ਵਿਚ ਵਾਧਾ ਕੀਤਾ ਜਾ ਰਿਹਾ ਹੈ।