Home / ਦੁਨੀਆ ਭਰ / ਦਲਜੀਤ ਕੌਰ ਬਾਰੇ ਵੱਡੀ ਖਬਰ

ਦਲਜੀਤ ਕੌਰ ਬਾਰੇ ਵੱਡੀ ਖਬਰ

ਪੰਜਾਬੀ ਇੰਡਸਟਰੀ ਤੋਂ ਇੱਕ ਹੋਰ ਮਨਹੂਸ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੀ ਮਸ਼ਹੂਰ ਅਦਾਕਾਰਾ ਦਲਜੀਤ ਕੌਰ ਦਾ ਵੀਰਵਾਰ ਸਵੇਰੇ ਰੱਬ ਨੂੰ ਪਿਆਰੇ ਹੋ ਗਏ ਹਨ। ਇੱਕ ਸਮਾਂ ਸੀ ਜੱਦੋਂ ਦਲਜੀਤ ਨੇ ਪੰਜਾਬੀ ਫਿਲਮ ਇੰਡਸਟਰੀ ‘ਤੇ ਰਾਜ ਕੀਤਾ ਸੀ ਅਤੇ ਕਈ ਹਿੱਟ ਹਿੰਦੀ ਫਿਲਮਾਂ ਵਿੱਚ ਵੀ ਕੰਮ ਕੀਤਾ ਸੀ।

new

ਜਾਣਕਾਰੀ ਲਈ ਦੱਸ ਦੇਈਏ ਕਿ ਦਲਜੀਤ ਕੌਰ ਨੇ 10 ਤੋਂ ਵੱਧ ਹਿੰਦੀ ਅਤੇ 70 ਤੋਂ ਵੱਧ ਪੰਜਾਬੀ ਫ਼ਿਲਮਾਂ ਵਿੱਚ ਕੰਮ ਕੀਤਾ ਹੈ। ਦਲਜੀਤ ਕੌਰ, ਦਿੱਲੀ ਤੋਂ ਇੱਕ ਲੇਡੀ ਸ਼੍ਰੀ ਰਾਮ ਕਾਲਜ ਦੀ ਗ੍ਰੈਜੂਏਟ, ਨੇ ਪੁਣੇ ਫਿਲਮ ਇੰਸਟੀਚਿਊਟ ਵਿੱਚ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ। ਉਸਨੇ ਸੁਪਰਹਿੱਟ ਪੰਜਾਬੀ ਫਿਲਮਾਂ ਪੁੱਤ ਜੱਟਾਂ ਦੇ, ਮਾਮਲਾ ਗੜਬੜ ਹੈ, ਕੀ ਬਣੂ ਦੁਨੀਆ ਦਾ, ਸਰਪੰਚ ਅਤੇ ਪਟੋਲਾ ਵਿੱਚ ਅਦਾਕਾਰਾ ਦੀ ਮੁੱਖ ਭੂਮਿਕਾ ਨਿਭਾਈ।

ਅਦਾਕਾਰਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰਿਏ ਤਾਂ ਉਨ੍ਹਾਂ ਦੇ ਪਤੀ ਹਰਮਿੰਦਰ ਸਿੰਘ ਦਿਓਲ ਦੀ ਸੜਕ ਭਾਣੇ ਵਿੱਚ ਪੂਰੇ ਹੋ ਗਏ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਫਿਲਮਾਂ ਵਿੱਚ ਕੰਮ ਕਰਨਾ ਬੰਦ ਕਰ ਦਿੱਤਾ।। ਹਾਲਾਂਕਿ ਬਾਅਦ ਵਿੱਚ ਦਲਜੀਤ ਕੌਰ ਨੇ ਸਾਲ 2001 ਵਿੱਚ ਫਿਰ ਤੋਂ ਫਿਲਮੀ ਦੁਨੀਆ ਵਿੱਚ ਵਾਪਸੀ ਕੀਤੀ। ਇਸ ਦੌਰਾਨ ਉਹ ਮਾਂ ਅਤੇ ਹੋਰ ਭੂਮਿਕਾਵਾਂ ਵਿੱਚ ਨਜ਼ਰ ਆਈ। ਉਨ੍ਹਾਂ ਨੇ ਪੰਜਾਬੀ ਫਿਲਮ ਸਿੰਘ ਵਰਸਿਸ ਕੌਰ ਵਿੱਚ ਗਿੱਪੀ ਗਰੇਵਾਲ ਦੀ ਮਾਂ ਦਾ ਕਿਰਦਾਰ ਨਿਭਾਇਆ ਸੀ।

newhttps://punjabiinworld.com/wp-admin/options-general.php?page=ad-inserter.php#tab-4

ਉਨ੍ਹਾਂ ਦੀ ਪਹਿਲੀ ਫਿਲਮ ਦਾਜ 1976 ਵਿੱਚ ਰਿਲੀਜ਼ ਹੋਈ ਸੀ। ਉਸਨੇ ਸੁਪਰਹਿੱਟ ਪੰਜਾਬੀ ਫਿਲਮਾਂ ਪੁੱਤ ਜੱਟਾਂ ਦੇ, ਮਾਮਲਾ ਗੜਬੜ ਹੈ, ਕੀ ਬਣੂ ਦੁਨੀਆ ਦਾ, ਸਰਪੰਚ ਅਤੇ ਪਟੋਲਾ ਵਿੱਚ ਹੀਰੋਇਨ ਦੀ ਮੁੱਖ ਭੂਮਿਕਾ ਨਿਭਾਈ। ਆਪਣੇ ਪਤੀ ਹਰਮਿੰਦਰ ਸਿੰਘ ਦਿਓਲ ਦੇ ਚਲੇ ਜਾਣ ਬਾਅਦ ਉਸਨੇ ਫਿਲਮਾਂ ਵਿੱਚ ਕੰਮ ਕਰਨਾ ਬੰਦ ਕਰ ਦਿੱਤਾ ਸੀ।

new

ਉਨ੍ਹਾਂ ਦਾ ਕੋਈ ਬੱਚਾ ਨਹੀਂ ਸੀ। 2001 ਵਿੱਚ, ਉਸਨੇ ਫਿਲਮੀ ਦੁਨੀਆ ਵਿੱਚ ਦੁਬਾਰਾ ਪ੍ਰਵੇਸ਼ ਕੀਤਾ ਅਤੇ ਆਪਣੀ ਉਮਰ ਦੇ ਅਨੁਸਾਰ ਮਾਂ ਅਤੇ ਹੋਰ ਭੂਮਿਕਾਵਾਂ ਵਿੱਚ ਨਜ਼ਰ ਆਈ। ਉਸਨੇ ਪੰਜਾਬੀ ਫਿਲਮ ਸਿੰਘ ਵਰਸਿਜ਼ ਕੌਰ ਵਿੱਚ ਗਿੱਪੀ ਗਰੇਵਾਲ ਦੀ ਮਾਂ ਦਾ ਕਿਰਦਾਰ ਨਿਭਾਇਆ ਸੀ।

ਦਲਜੀਤ ਕੌਰ ਕਬੱਡੀ ਅਤੇ ਹਾਕੀ ਦੀ ਕੌਮੀ ਖਿਡਾਰਨ ਵੀ ਸੀ। ਉਹ ਪਿਛਲੇ ਕੁਝ ਸਾਲਾਂ ਤੋਂ ਗੰਭੀਰ ਮਾਨਸਿਕ ਰੋਗ ਤੋਂ ਪੀੜਤ ਸੀ। ਇਸ ਕਾਰਨ ਉਹ ਮੁੰਬਈ ਤੋਂ ਲੁਧਿਆਣਾ ਆ ਗਈ ਅਤੇ ਕਸਬਾ ਗੁਰੂਸਰ ਸੁਧਾਰ ਬਾਜ਼ਾਰ ਵਿੱਚ ਕਿਸੇ ਰਿਸ਼ਤੇਦਾਰ ਦੇ ਘਰ ਰਹਿਣ ਲੱਗੀ। ਉਸ ਨੂੰ ਆਪਣੇ ਪਿਛਲੇ ਜੀਵਨ ਬਾਰੇ ਕੁਝ ਵੀ ਯਾਦ ਨਹੀਂ ਸੀ।

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!