ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਸਤਵਿੰਦਰ ਬਿੱਟੀ (Satwinder Bitti) ਦਾ ਅੱਜ ਜਨਮਦਿਨ (Birthday) ਹੈ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਜਨਮ ਦਿਨ ‘ਤੇ ਗਾਇਕਾ ਨੂੰ ਉਸ ਦੇ ਚਾਹੁਣ ਵਾਲੇ ਵੀ ਵਧਾਈ ਦੇ ਰਹੇ ਹਨ । ਸਤਵਿੰਦਰ ਬਿੱਟੀ ਨੇ ਆਪਣੀ ਮੁੱਢਲੀ ਪੜ੍ਹਾਈ ਪਟਿਆਲਾ ਤੋਂ ਹੀ ਪੂਰੀ ਕੀਤੀ ।ਇਸ ਤੋਂ ਬਾਅਦ ਉਹ ਚੰਡੀਗੜ੍ਹ ਪੜ੍ਹਨ ਲਈ ਚਲੇ ਗਏ । ਇੱਥੇ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੀ ਰੂਚੀ ਖੇਡਣ ‘ਚ ਵੀ ਬਣਨ ਲੱਗੀ ਅਤੇ ਉਹ ਹਾਕੀ ਦੀ ਬਿਹਤਰੀਨ ਖਿਡਾਰਨ ਬਣ ਕੇ ਉਭਰੇ । ਉਨ੍ਹਾਂ ਨੇ ਨੈਸ਼ਨਲ ਲੈਵਲ ਤੱਕ ਖੇਡਿਆ ਅਤੇ ਹਾਕੀ ‘ਚ ਗੋਲਡ ਮੈਡਲਿਸਟ ਵੀ ਰਹੇ ।
ਇਸ ਸਭ ਦੇ ਚਲਦੇ ਇੱਕ ਵਾਰ ਜਦੋਂ ਕਿਤੇ ਬਾਹਰ ਖੇਡਣ ਲਈ ਜਾਣਾ ਸੀ ਤਾਂ ਸਤਵਿੰਦਰ ਬਿੱਟੀ ਨੂੰ ਘੱਟ ਉਮਰ ਦਾ ਹਵਾਲਾ ਦੇ ਕੇ ਟੀਮ ਚੋਂ ਬਾਹਰ ਕੱਢ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਹੀ ਸਤਵਿੰਦਰ ਬਿੱਟੀ ਨੇ ਗਾਇਕੀ ਦੇ ਖੇਤਰ ‘ਚ ਆਪਣਾ ਕਰੀਅਰ ਬਨਾਉਣ ਦਾ ਫ਼ੈਸਲਾ ਲਿਆ ।ਉਨ੍ਹਾਂ ਦਾ ਵਿਆਹ ਅਮਰੀਕਾ ‘ਚ ਰਹਿਣ ਵਾਲੇ ਕੁਲਰਾਜ ਗਰੇਵਾਲ ਨਾਲ ਹੋਇਆ ਹੈ ਅਤੇ ਉਨ੍ਹਾਂ ਦਾ ਇੱਕ ਬੇਟਾ ਵੀ ਹੈ ।ਸਤਵਿੰਦਰ ਬਿੱਟੀ ਕੁਝ ਸਮਾਂ ਵਿਦੇਸ਼ ਅਤੇ ਕੁਝ ਸਮਾਂ ਪੰਜਾਬ ‘ਚ ਬਿਤਾਉਂਦੇ ਹਨ । ਉਹ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਅੱਜ ਉਨ੍ਹਾਂ ਦੇ ਜਨਮਦਿਨ ‘ਤੇ ਪ੍ਰਸ਼ੰਸਕ ਵੀ ਵਧਾਈ ਦੇ ਰਹੇ ਹਨ ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.