Home / ਦੁਨੀਆ ਭਰ / ਨੀਰੂ ਬਾਜਵਾ ਦੇ ਘਰੋਂ ਆਈ ਵੱਡੀ ਖਬਰ

ਨੀਰੂ ਬਾਜਵਾ ਦੇ ਘਰੋਂ ਆਈ ਵੱਡੀ ਖਬਰ

ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਸਨੋਅਮੈਨ’ ਨੂੰ ਲੈ ਕੇ ਚਰਚਾ ‘ਚ ਹਨ । ਦੋ ਦਸੰਬਰ ਨੂੰ ਰਿਲੀਜ਼ ਹੋਈ ਇਸ ਫ਼ਿਲਮ ਨੂੰ ਸਿਨੇਮਾ ਘਰਾਂ ਵਿੱਚ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਜਿਵੇਂ ਕਿ ਸਭ ਜਾਣਦੇ ਹੀ ਨੇ ਕਿ ਨੀਰੂ ਬਾਜਵਾ ਅਕਸਰ ਹੀ ਆਪਣੀ ਪਰਿਵਾਰਕ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।

ਅੱਜ ਨੀਰੂ ਬਾਜਵਾ ਨੇ ਆਪਣੀ ਬੱਚੀਆਂ ਦੇ ਨਾਲ ਮਿਲਕੇ ਆਪਣੀ ਸੱਸ ਦਾ ਜਨਮਦਿਨ ਸੈਲੀਬ੍ਰੇਟ ਕੀਤਾ ਹੈ। ਜਿਸ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ। ਨੀਰੂ ਬਾਜਵਾ ਦੀਆਂ ਧੀਆਂ ਨੇ ਆਪਣੀ ਦਾਦੀ ਦਾ ਜਨਮਦਿਨ ਖ਼ਾਸ ਅੰਦਾਜ਼ ਦੇ ਨਾਲ ਸੈਲੀਬ੍ਰੇਟ ਕੀਤਾ ਹੈ। ਤਸਵੀਰ ਵਿੱਚ ਦੇਖ ਸਕਦੇ ਹੋ ਨੀਰੂ ਦੀ ਵੱਡੀ ਧੀ ਅਨੰਨਿਆ ਆਪਣੀ ਦਾਦੀ ਨੂੰ ਕੇਕ ਖਵਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਸੈਲੀਬ੍ਰੇਸ਼ਨ ਵਿੱਚ ਪਰਿਵਾਰ ਦੇ ਕਈ ਹੋਰ ਮੈਂਬਰ ਵੀ ਨਜ਼ਰ ਆ ਰਹੇ ਹਨ।

ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਲੰਬੇ ਸਮੇਂ ਤੋਂ ਪੰਜਾਬੀ ਮਨੋਰੰਜਨ ਜਗਤ ਵਿੱਚ ਸਰਗਰਮ ਹੈ। ਉਹ ਬੈਕ ਟੂ ਬੈਕ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੀ ਹੈ। ਹਾਲ ਵਿੱਚ ਉਨ੍ਹਾਂ ਦੀ ਛੋਟੀ ਭੈਣ ਰੁਬੀਨਾ ਬਾਜਵਾ ਦਾ ਵਿਆਹ ਹੋਇਆ ਹੈ। ਜਿਸ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਜ਼ ਦੇ ਨਾਲ ਸ਼ੇਅਰ ਕੀਤੀਆਂ ਸਨ। ਬਹੁਤ ਜਲਦ ਨੀਰੂ ਬਾਜਵਾ ਹਾਲੀਵੁੱਡ ਅਤੇ ਬਾਲੀਵੁੱਡ ਫ਼ਿਲਮਾਂ ਵਿੱਚ ਵੀ ਨਜ਼ਰ ਆਵੇਗੀ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …