Home / ਦੁਨੀਆ ਭਰ / ਦਸੰਬਰ ਮਹੀਨੇ ਚ ਇਹ ਕੰਮ ਨਾ ਕਰੋ

ਦਸੰਬਰ ਮਹੀਨੇ ਚ ਇਹ ਕੰਮ ਨਾ ਕਰੋ

ਦਸੰਬਰ ਮਹੀਨੇ ਮੋੜ ਦਾ ਮਹੀਨਾ ਹੈ ਇਸ ਮਹੀਨੇ ਚ ਖੁਸ਼ੀ ਵਾਲੇ ਤੇ ਗਲਤ ਕੰਮਾਂ ਤੋਂ ਸਾਨੂੰ ਪ੍ਰਹੇਜ ਕਰਨਾ ਚਾਹੀਦਾ ਹੈ ਕਿ ਇਨ੍ਹਾਂ ਦਿਨਾਂ ਦਸ਼ਮੇਸ਼ ਪਿਤਾ ਜੀ ਦੇ ਪਰਿਵਾਰ ਦਾ ਵਿਛੋੜਾ ਪਿਆ ਸੀ।। ਵਾਹਿਗੁਰੂ ਜੀ ।ਇਹ ਕਥਾ ਜਰੂਰ ਸੁਣੋ ਜੀ ਸਾਰੇ ।ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।।।।

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ॥ ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ॥੧॥

ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ॥੨॥ ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ,ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ॥੩॥੧॥੨੯॥

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …