Home / ਦੁਨੀਆ ਭਰ / 15 ਦਸੰਬਰ ਤੋਂ 31 ਦਸੰਬਰ ਤੱਕ ਇਹ ਨਾ ਕਰੋ

15 ਦਸੰਬਰ ਤੋਂ 31 ਦਸੰਬਰ ਤੱਕ ਇਹ ਨਾ ਕਰੋ

ਸ਼ਹੀਦੀ ਪੰਦਰਵਾੜੇ ਦੌਰਾਨ 15 ਤੋਂ 31 ਦਸੰਬਰ ਤੱਕ ਗੁਰੂ ਘਰਾਂ ’ਚ ਬਣਨਗੇ ਸਾਦੇ ਲੰਗਰ- ਐਡਵੋਕੇਟ ਧਾਮੀ -ਸ਼੍ਰੋਮਣੀ ਕਮੇਟੀ ਵੱਲੋਂ ਯੂਨੀਫਾਰਮ ਸਿਵਲ ਕੋਡ ਵਿਰੁੱਧ ਨਿੰਦਾ ਮਤਾ ਪਾਸ -ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਅਹਿਮ ਫੈਸਲੇ ਅੰਮ੍ਰਿਤਸਰ, 12 ਦਸੰਬਰ- ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ 15 ਤੋਂ 31 ਦਸੰਬਰ ਤੱਕ ਸਾਦਾ ਲੰਗਰ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਇਨ੍ਹਾਂ ਦਿਨਾਂ ਵਿਚ ਲੰਗਰਾਂ ਅੰਦਰ ਮਿੱਠੇ ਪਕਵਾਨ ਵੀ ਤਿਆਰ ਨਹੀਂ ਕੀਤੇ ਜਾਣਗੇ ਅਤੇ ਸਿਰੋਪਾਓ ਦੇਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਰਹੇਗੀ।

new

ਇਹ ਫੈਸਲਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਿਆ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਦਰਵਾੜੇ ਦੌਰਾਨ ਸਾਹਿਬਜ਼ਾਦਿਆਂ ਦੇ ਸ਼ ਹੀਦੀ ਦਿਹਾੜਿਆਂ ਦੀ ਭਾਵਨਾ ਦੇ ਅਨੁਕੂਲ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਗੁਰਦੁਆਰਾ ਸਾਹਿਬਾਨ ਅੰਦਰ ਸ਼ਾਮ ਨੂੰ 4 ਤੋਂ 6 ਵਜੇ ਦਰਮਿਆਨ ਹੈੱਡ ਗ੍ਰੰਥੀ ਗੁਰਦੁਆਰਾ ਸਟਾਫ਼ ਸਮੇਤ ਗੁਰਬਾਣੀ ਜਾਪ ਵੀ ਕਰਨਗੇ। ਉਨ੍ਹਾਂ ਵਿਸ਼ਵ ਦੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਹਰ ਗੁਰਦੁਆਰਾ ਸਾਹਿਬ ਅੰਦਰ ਇਸ ਨੂੰ ਲਾਗੂ ਕਰਨ।

ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਨੂੰ ਵੱਧ ਤੋਂ ਵੱਧ ਸੰਗਤਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਭਾਸ਼ਾਵਾਂ ਵਿਚ ਕਿਤਾਬਚੇ ਛਾਪਣ ਦਾ ਵੀ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ‘ਨਿੱਕੀਆਂ ਜਿੰਦਾਂ ਵੱਡਾ ਸਾਕਾ’ ਨਾਂ ਦੀ ਸਚਿੱਤਰ ਪੁਸਤਕ ਪੰਜਾਬੀ ਤੇ ਅੰਗਰੇਜ਼ੀ ਵਿਚ ਲੰਮੇ ਅਰਸੇ ਤੋਂ ਛਾਪੀ ਜਾ ਰਹੀ ਹੈ, ਜਿਸ ਨੂੰ ਹੁਣ ਬੰਗਾਲੀ, ਮਰਾਠੀ, ਗੁਜਰਾਤੀ, ਕੰਨੜ, ਤੇਲਗੂ, ਮਲਿਆਲਮ, ਹਿੰਦੀ, ਤਾਮਿਲ ਤੇ ਉਰਦੂ ਵਿਚ ਵੀ ਜਾਰੀ ਕੀਤਾ ਜਾਵੇਗਾ। ਇਸ ਦੇ ਵੱਖ-ਵੱਖ ਭਾਸ਼ਾਵਾਂ ਵਿਚ ਖਰੜੇ ਤਿਆਰ ਕਰਵਾਏ ਜਾ ਚੁੱਕੇ ਹਨ, ਜਿਨ੍ਹਾਂ ਨੂੰ ਵਿਦਵਾਨਾਂ ਪਾਸੋਂ ਜਾਂਚ ਉਪਰੰਤ ਸੰਗਤ ਅਰਪਣ ਕੀਤਾ ਜਾਵੇਗਾ।

newhttps://punjabiinworld.com/wp-admin/options-general.php?page=ad-inserter.php#tab-4

ਅੰਤ੍ਰਿੰਗ ਕਮੇਟੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਘੱਟਗਿਣਤੀਆਂ ਨੂੰ ਦਬਾਉਣ ਦੀਆਂ ਨੀਤੀਆਂ ਤਹਿਤ ਦੇਸ਼ ਅੰਦਰ ਯੂਨੀਫਾਰਮ ਸਿਵਲ ਕੋਡ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਦਾ ਵੀ ਕਰੜਾ ਵਿਰੋਧ ਕਰਦਿਆਂ ਨਿੰਦਾ ਮਤਾ ਪਾਸ ਕੀਤਾ ਹੈ। ਇਸ ਬਾਰੇ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਸਰਕਾਰ ਦੇਸ਼ ਅੰਦਰ ਘਟਗਿਣਤੀਆਂ ਨੂੰ ਦਬਾਉਣਾ ਚਾਹੁੰਦੀ ਹੈ, ਜਿਸ ਵਿਰੁੱਧ ਹਰ ਪੱਧਰ ’ਤੇ ਅਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੂਨੀਫਾਰਮ ਸਿਵਲ ਕੋਡ ਰਾਹੀਂ ਰਾਜਾਂ ਦੇ ਅਧਿਕਾਰ ਪ੍ਰਭਾਵਿਤ ਹੋਣ ਦੇ ਨਾਲ-ਨਾਲ ਵੱਖ-ਵੱਖ ਕੌਮਾਂ/ਧਰਮਾਂ ਦੇ ਨਿੱਜੀ ਕਾਨੂੰਨਾਂ ਅਤੇ ਧਾਰਮਿਕ ਅਕੀਦਿਆਂ ਵਿਚ ਦਖ਼ਲਅੰਦਾਜ਼ੀ ਹੋਵੇਗੀ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਇਸ ਦਾ ਕਰੜਾ ਵਿਰੋਧ ਕੀਤਾ ਹੈ ਅਤੇ ਸੂਬਿਆਂ ਦੀਆਂ ਸਰਕਾਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਵਿਰੁੱਧ ਮਤਾ ਲਿਆਉਣ।

new

ਐਡਵੋਕੇਟ ਧਾਮੀ ਨੇ ਕੌਮੀ ਘਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਦੇ ਇਸ ਮਾਮਲੇ ’ਤੇ ਚੁੱਪ ਰਹਿਣ ’ਤੇ ਵੀ ਸਵਾਲ ਉਠਾਇਆ। ਉਨ੍ਹਾਂ ਕਿਹਾ ਕਿ ਸ. ਲਾਲਪੁਰਾ ਇਸ ਮਾਮਲੇ ’ਤੇ ਘਟਗਿਣਤੀਆਂ ਦੀ ਨੁਮਾਇੰਦਗੀ ਕਰਨ ਦੀ ਥਾਂ ਭਾਜਪਾ ਦੀ ਰਾਜਨੀਤੀ ਦਾ ਹਿੱਸਾ ਬਣੇ ਹੋਏ ਹਨ। ਐਡਵੋਕੇਟ ਧਾਮੀ ਨੇ ਸ. ਲਾਲਪੁਰਾ ਨੂੰ ਕਿਹਾ ਕਿ ਉਹ ਜਾਂ ਭਾਜਪਾ ਦੇ ਰਾਜਸੀ ਅਹੁਦੇ ’ਤੇ ਰਹਿਣ ਜਾਂ ਫਿਰ ਸੰਵਿਧਾਨਕ ਅਹੁਦੇ ਦੀ ਮਰਯਾਦਾ ਅਨੁਸਾਰ ਸਹੀ ਅਰਥਾਂ ਵਿਚ ਘਟਗਿਣਤੀਆਂ ਦੀ ਨੁਮਾਇੰਦਗੀ ਕਰਨ।

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!