ਹੁਣ ਪੰਜਾਬ ਵਾਸੀਆਂ ਲਈ ਕਰੋਨਾ ਨੂੰ ਲੈ ਕੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਸਾਰੇ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਚੀਨ ਵਿਚ ਫਿਰ ਤੋਂ ਕਰੋਨਾ ਦੇ ਮਾਮਲੇ ਚ ਵਾਧਾ ਹੋਇਆ ਹੈ ਉੱਥੇ ਹੀ ਭਾਰਤ ਸਰਕਾਰ ਵੱਲੋਂ ਵੀ ਸਾਰੇ ਸੂਬਾ ਸਰਕਾਰਾਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਤੇ ਹਫਤਾਵਾਰੀ ਮੀਟਿੰਗ ਕਰਨ ਵਾਸਤੇ ਵੀ ਆਖਿਆ ਜਾ ਚੁੱਕਾ ਹੈ।
ਦੱਸ ਦਈਏ ਕਿ ਇਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੱਲੋਂ ਵੀ ਜਿੱਥੇ ਸਿਹਤ ਵਿਭਾਗ ਨੂੰ ਇਸ ਸਬੰਧੀ ਧਿਆਨ ਦੇਣ ਲਈ ਆਖਿਆ ਗਿਆ ਹੈ ਉਥੇ ਹੀ ਸਿਹਤ ਵਿਭਾਗ ਵੱਲੋਂ ਵੀ ਸਾਰੇ ਹੌਸਪੀਟਲ ਵਿੱਚ ਕਰੋਨਾ ਆਉਣ ਵਾਲੇ ਵਿਅਕਤੀਆਂ ਦੇ ਟੈਸਟ ਕਰਨ ਵਾਸਤੇ ਵੀ ਆਦੇਸ਼ ਜਾਰੀ ਕੀਤੇ ਗਏ ਹਨ।
ਦੱਸ ਦਈਏ ਕਿ ਜਿੱਥੇ ਪਹਿਲਾਂ ਪੰਜਾਬ ਵਿੱਚ ਕਰੋਨਾ ਮੁਕਤ ਸੂਬਾ ਐਲਾਨ ਦਿੱਤਾ ਗਿਆ ਸੀ ਉੱਥੇ ਹੀ ਹੁਣ ਸਿਹਤ ਡਾਈਰੈਕਟੋਰੇਟ ਵੱਲੋਂ ਚੀਨ ਵਿਚ ਵਧੇ ਹੋਏ ਮਾਮਲਿਆਂ ਨੂੰ ਦੇਖਦੇ ਹੋਏ ਫਿਰ ਤੋਂ ਕਰੋਨਾ ਦੀ ਜਾਂਚ ਲਈ ਸ਼ੁਰੂ ਕੀਤੇ ਜਾਣ ਵਾਸਤੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਾਰੇ ਹੀ ਨਿੱਜੀ ਹੌਸਪੀਟਲ ਅਤੇ ਲੈਬ ਨੂੰ ਵੀ ਰਿਪੋਰਟਾਂ ਦਿਖਾਉਣ ਵਾਸਤੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਿਹਤ ਵਿਭਾਗ ਨੂੰ ਆਖਿਆ ਗਿਆ ਹੈ ਕਿ ਲੋਕਾਂ ਨੂੰ ਆਪਣੀ ਸੁਰੱਖਿਆ ਨੂੰ ਦੇਖਦੇ ਹੋਏ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.