Home / ਦੁਨੀਆ ਭਰ / ਕੇਂਦਰ ਸਰਕਾਰ ਵੱਲੋਂ ਵੱਡਾ ਐਲਾਨ

ਕੇਂਦਰ ਸਰਕਾਰ ਵੱਲੋਂ ਵੱਡਾ ਐਲਾਨ

ਵੱਡੀ ਖਬਰ ਆ ਭਾਰਤ ਵਾਸੀਆਂ ਲਈ ਜਾਣਕਾਰੀ ਅਨੁਸਾਰ ਜਿੱਥੇ ਲੋਕਾਂ ਵੱਲੋਂ ਮੁੜ ਜਿੰਦਗੀ ਨੂੰ ਲੀਹ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਇਕ ਵਾਰ ਫਿਰ ਤੋਂ ਚੀਨ ਵਿੱਚ ਕਰੋਨਾ ਦੇ ਮਾਮਲੇ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਹੁਣ ਕਰੋਨਾ ਨੂੰ ਲੈ ਕੇ ਕੇਂਦਰ ਐਕਸ਼ਨ ਮੋਡ ਵਿਚ ਦਿਖਾਈ ਦਿੱਤੀ ਹੈ ਜਿੱਥੇ ਭੀੜ ਭੜੱਕੇ ਵਿੱਚ ਮਾਸਕ ਦੇ ਲਈ ਐਡਵਾਈਜ਼ਰੀ ਜਾਰੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੀਨ ਵਿਚ ਜਿਥੇ 24 ਘੰਟਿਆਂ ਦੇ ਦੌਰਾਨ ਲਗਾਤਾਰ ਕਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਹੁਣ ਸਖਤ ਕਦਮ ਚੁੱਕੇ ਜਾਣ ਦੀ ਐਡਵਾਈਜ਼ਰੀ ਜਾਰੀ ਕਰ ਦਿੱਤੀ ਗਈ ਹੈ।

new

ਦੱਸ ਦਈਏ ਕਿ ਸਰਕਾਰ ਵੱਲੋਂ ਸਾਰੇ ਸੂਬਾ ਸਰਕਾਰਾਂ ਨੂੰ ਹੁਣ ਮਾਸਕ ਦੀ ਵਰਤੋਂ ਜਾਰੀ ਕੀਤੇ ਜਾਣ ਸਬੰਧੀ ਸਖਤ ਦਿਸ਼ਾ-ਨਿਰਦੇਸ਼ ਲਾਗੂ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਇਹ ਭੀੜ-ਭੜੱਕੇ ਵਾਲੇ ਇਲਾਕਿਆਂ ਦੇ ਅੰਦਰ ਤਿਉਹਾਰਾਂ ਦੇ ਦਿਨਾਂ ਵਿੱਚ ਲੋਕਾਂ ਲਈ ਮਾਸਕ ਲਗਾਉਣਾ ਲਾਜ਼ਮੀ ਕੀਤਾ ਜਾਵੇ। ਨਵੇਂ ਸਾਲ ਅਤੇ ਕ੍ਰਿਸਮਿਸ ਦੇ ਮੌਕੇ ਤੇ ਜਿਥੇ ਕਿਸੇ ਵੀ ਤਰ੍ਹਾਂ ਦੇ ਪ੍ਰੋਗਰਾਮਾਂ ਉਪਰ ਪਾਬੰਦੀ ਨਹੀਂ ਲਗਾਈ ਗਈ ਹੈ।

ਉੱਥੇ ਹੀ ਸਰਕਾਰ ਵੱਲੋਂ ਸਾਰੀ ਸਥਿਤੀ ਦਾ ਜਾਇਜ਼ਾ ਲੈਣ ਵਾਸਤੇ ਮੀਟਿੰਗ ਵਾਸਤੇ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਸਰਕਾਰ ਵੱਲੋਂ ਸਾਰੀਆਂ ਸੂਬਾ ਸਰਕਾਰਾਂ ਨੂੰ ਨਿਗਰਾਨੀ ਵਧਾਏ ਜਾਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿਉਂਕਿ ਚੀਨ ਵਿੱਚ ਇਸ ਸਮੇਂ ਬਹੁਤ ਸਾਰੇ ਲੋਕ ਕਰੋਨਾ ਦੀ ਚਪੇਟ ਵਿਚ ਆ ਰਹੇ ਹਨ ਅਤੇ ਮੌਤਾਂ ਦੀ ਗਿਣਤੀ ਵੀ ਲਗਾਤਾਰ ਵਧੀ ਹੈ। ਟੀਕਾਕਰਨ ਦੀ ਗਿਣਤੀ ਵਿੱਚ ਵੀ ਵਾਧਾ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!