ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਇਹ ਕਥਾ ਜਰੂਰ ਸੁਣੋ ਜੀ ਸਾਰੇ ।ਟੋਡੀ ਮਹਲਾ ੫ ॥ ਸ੍ਵਾਮੀ ਸਰਨਿ ਪਰਿਓ ਦਰਬਾਰੇ ॥ ਕੋਟਿ ਅਪਰਾਧ ਖੰਡਨ ਕੇ ਦਾਤੇ ਤੁਝ ਬਿਨੁ ਕਉਨੁ ਉਧਾਰੇ ॥੧॥ ਰਹਾਉ ॥ ਖੋਜਤ ਖੋਜਤ ਬਹੁ ਪਰਕਾਰੇ ਸਰਬ ਅਰਥ ਬੀਚਾਰੇ ॥ ਸਾਧਸੰਗਿ ਪਰਮ ਗਤਿ ਪਾਈਐ ਮਾਇਆ ਰਚਿ ਬੰਧਿ ਹਾਰੇ ॥੧॥ ਚਰਨ ਕਮਲ ਸੰਗਿ ਪ੍ਰੀਤਿ ਮਨਿ ਲਾਗੀ ਸੁਰਿ ਜਨ ਮਿਲੇ ਪਿਆਰੇ ॥ ਨਾਨਕ ਅਨਦ ਕਰੇ ਹਰਿ ਜਪਿ ਜਪਿ ਸਗਲੇ ਰੋਗ ਨਿਵਾਰੇ ॥੨॥੧੦॥੧੫॥ {ਪੰਨਾ 714}
ਪਦਅਰਥ: ਸ੍ਵਾਮੀ = ਹੇ ਨਾਨਕ! ਪਰਿਓ = ਆ ਪਿਆ ਹਾਂ। ਦਰਬਾਰੇ = ਤੇਰੇ ਦਰ ਤੇ। ਕੋਟਿ = ਕ੍ਰੋੜਾਂ। ਅਪਰਾਧ = ਭੁੱਲਾਂ। ਖੰਡਨ ਕੇ ਦਾਤੇ = ਨਾਸ ਕਰਨ ਦੇ ਸਮਰੱਥ, ਹੇ ਦਾਤਾਰ! ਉਧਾਰੇ = (ਭੁੱਲਾਂ ਤੋਂ) ਬਚਾਏ।੧।ਰਹਾਉ। ਖੋਜਤ = ਭਾਲਦਿਆਂ। ਬਹੁ ਪਰਕਾਰੇ = ਕਈ ਤਰੀਕਿਆਂ ਨਾਲ। ਸਰਬ ਅਰਥ = ਸਾਰੀਆਂ ਗੱਲਾਂ। ਸੰਗਿ = ਸੰਗਤਿ ਵਿਚ। ਪਰਮ ਗਤਿ = ਸਭ ਤੋਂ ਉੱਚੀ ਆਤਮਕ ਅਵਸਥਾ। ਰਚਿ = ਰਚ ਕੇ, ਫਸ ਕੇ। ਬੰਧਿ = ਬੰਧਨ ਵਿਚ। ਮਾਇਆ ਰਚਿ ਬੰਧਿ = ਮਾਇਆ (ਦੇ ਮੋਹ) ਦੇ ਬੰਧਨ ਵਿਚ ਫਸ ਕੇ। ਹਾਰੇ = ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਈਦੀ ਹੈ।੧।
ਸੰਗਿ = ਨਾਲ। ਮਨਿ = ਮਨ ਵਿਚ। ਸੁਰਿਜਨ = ਗੁਰਮੁਖ ਸੱਜਣ। ਕਰੇ = ਕਰਦਾ ਹੈ। ਜਪਿ = ਜਪ ਕੇ। ਸਗਲੇ = ਸਾਰੇ। ਨਿਵਾਰੇ = ਦੂਰ ਕਰ ਲੈਂਦਾ ਹੈ।੨।
ਅਰਥ: ਹੇ ਮਾਲਕ-ਪ੍ਰਭੂ! ਮੈਂ ਤੇਰੀ ਸਰਨ ਆ ਪਿਆ ਹਾਂ, ਮੈਂ ਤੇਰੇ ਦਰ ਤੇ (ਆ ਡਿੱਗਾ ਹਾਂ) । ਹੇ ਕ੍ਰੋੜਾਂ ਭੁੱਲਾਂ ਨਾਸ ਕਰਨ ਦੇ ਸਮਰਥ ਦਾਤਾਰ! ਤੈਥੋਂ ਬਿਨਾ ਹੋਰ ਕੌਣ ਮੈਨੂੰ ਭੁੱਲਾਂ ਤੋਂ ਬਚਾ ਸਕਦਾ ਹੈ?।੧।ਰਹਾਉ। ਹੇ ਭਾਈ! ਕਈ ਤਰੀਕਿਆਂ ਨਾਲ ਖੋਜ ਕਰ ਕਰ ਕੇ ਮੈਂ ਸਾਰੀਆਂ ਗੱਲਾਂ ਵਿਚਾਰੀਆਂ ਹਨ (ਤੇ, ਇਸ ਨਤੀਜੇ ਉਤੇ ਅੱਪੜਿਆ ਹਾਂ, ਕਿ) ਗੁਰੂ ਦੀ ਸੰਗਤਿ ਵਿਚ ਟਿਕਿਆਂ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਈਦੀ ਹੈ, ਅਤੇ ਮਾਇਆ ਦੇ (ਮੋਹ ਦੇ) ਬੰਧਨ ਵਿਚ ਫਸ ਕੇ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਜਾਈਦੀ ਹੈ।੧।
ਹੇ ਨਾਨਕ! ਜਿਸ ਮਨੁੱਖ ਨੂੰ ਪਿਆਰੇ ਗੁਰਮੁਖਿ ਸੱਜਣ ਮਿਲ ਪੈਂਦੇ ਹਨ ਉਸ ਦੇ ਮਨ ਵਿਚ ਪਰਮਾਤਮਾ ਦੇ ਕੋਮਲ ਚਰਨਾਂ ਦਾ ਪਿਆਰ ਬਣ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦਾ ਹੈ ਅਤੇ ਉਹ (ਆਪਣੇ ਅੰਦਰੋਂ) ਸਾਰੇ ਰੋਗ ਦੂਰ ਕਰ ਲੈਂਦਾ ਹੈ।੨।੧੦।੧੫।। ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.