Home / ਦੁਨੀਆ ਭਰ / ਹਰਭਜਨ ਮਾਨ ਬਾਰੇ ਆਈ ਵੱਡੀ ਖਬਰ

ਹਰਭਜਨ ਮਾਨ ਬਾਰੇ ਆਈ ਵੱਡੀ ਖਬਰ

ਪੰਜਾਬੀ ਗਾਇਕ ਹਰਭਜਨ ਮਾਨ ਦੇ ਤੇ ਅਰਬਪਤੀ NRI ਨੇ ਅਦਾਲਤ ਦਾ ਰੁਖ ਕੀਤਾ ਹੈ। ਜਾਣਕਾਰੀ ਅਨੁਸਾਰ ਹਰਵਿੰਦਰ ਸਰਾਂ ਅਤੇ ਦਰਸ਼ਨ ਰੰਗੀ ਨੇ ਹਿਸਾਬ ਕਿਤਾਬ ‘ਚ ਲਗਭਗ 2.5 ਕਰੋੜ ਰੁਪਏ ਦੀ ਹੇਰਾਫੇਰੀ ਦਾ ਇਲਜ਼ਾਮ ਲਗਾਉਂਦੇ ਹੋਏ ਸਿਵਲ ਕੋਰਟ ਮੋਹਾਲੀ ਵਿੱਚ ਪਹੁੰਚ ਕੀਤੀ ਹੈ। ਅਦਾਲਤ ਨੇ ਹਰਭਜਨ ਮਾਨ ਦੀ ਕੰਪਨੀ ਐਚਐਮ ਰਿਕਾਰਡਜ਼, ਹਰਭਜਨ ਮਾਨ ਅਤੇ ਗੁਰਬਿੰਦਰ ਸਿੰਘ ਨੂੰ 9 ਜਨਵਰੀ 2023 ਨੂੰ ਜਵਾਬ ਅਤੇ ਆਧਾਰ ਵੇਰਵੇ ਦਾਇਰ ਕਰਨ ਦੇ ਹੁਕਮ ਦਿੱਤੇ ਹਨ।
ਹਾਰਵੈਸਟ ਟੈਨਿਸ ਅਕੈਡਮੀ ਅਤੇ ਹਾਰਵੈਸਟ ਇੰਟਰਨੈਸ਼ਨਲ ਸਕੂਲ ਜੱਸੋਵਾਲ ਕੁਲਾਰ ਲੁਧਿਆਣਾ ਦੇ ਮਾਲਕ ਪ੍ਰਵਾਸੀ ਭਾਰਤੀ ਹਰਵਿੰਦਰ ਸਰਾਂ ਅਤੇ ਦਰਸ਼ਨ ਰੰਗੀ ਦਾ ਕਹਿਣਾ ਹੈ ਕਿ ਉਹ ਪੰਜਾਬੀ ਫਿਲਮ ਪੀਆਰ (ਪਰਮਾਨੈਂਟ ਰੈਜ਼ੀਡੈਂਟ) ਤੋਂ ਫਿਲਮ ਨਿਰਮਾਣ ਵਿੱਚ ਆਏ ਹਨ। ਪਰ ਹੁਣ ਉਹ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।

new

ਹਰਵਿੰਦਰ ਸਰਾਂ ਅਤੇ ਦਰਸ਼ਨ ਰੰਗੀ ਨੇ ਮਾਨ ਤੇ ਆਪਣੀ ਫਿਲਮ ਪ੍ਰੋਡਕਸ਼ਨ ਕੰਪਨੀ ਸਾਰੰਗ ਫਿਲਮ ਪ੍ਰੋਡਕਸ਼ਨ ਦੇ ਨਿਰਦੇਸ਼ਕ ਅਟਾਰਨੀ ਅਨੀਸ਼ ਸੀ ਜੌਨ ਰਾਹੀਂ ਸ਼ਿਕਾਇਤ ਕਰਵਾਈ ਹੈ। ਜੌਨ ਦੇ ਅਦਾਲਤ ਵਿੱਚ ਪਹੁੰਚਣ ਤੋਂ ਬਾਅਦ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਏ ਹਨ।

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!