Home / ਦੁਨੀਆ ਭਰ / ਮਿਸ ਪੂਜਾ ਦੇ ਘਰ ਆਈ ਖੁਸ਼ਖਬਰੀ

ਮਿਸ ਪੂਜਾ ਦੇ ਘਰ ਆਈ ਖੁਸ਼ਖਬਰੀ

ਮਿਸ ਪੂਜਾ ਅਜਿਹੀ ਗਾਇਕਾ ਹੈ, ਜਿਸ ਨੇ ਆਪਣੇ ਗੀਤਾਂ ਦੇ ਨਾਲ ਪੰਜਾਬੀ ਇੰਡਸਟਰੀ ‘ਚ ਖ਼ਾਸ ਜਗ੍ਹਾ ਬਣਾਈ ਹੈ। ਉਹ ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਨੂੰ ਸ਼ੇਅਰ ਕਰਦੀ ਰਹਿੰਦੀ ਹੈ । ਗਾਇਕਾ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਕਰਕੇ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਹਾਲ ਵਿੱਚ ਉਨ੍ਹਾਂ ਨੇ ਆਪਣੇ ਪੁੱਤਰ ਦੇ ਨਾਲ ਇੱਕ ਕਿਊਟ ਜਿਹਾ ਵੀਡੀਓ ਸ਼ੇਅਰ ਕੀਤਾ ਹੈ। ਜਿਸ ਨੂੰ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ।

new

ਮਿਸ ਪੂਜਾ ਨੇ ਹਾਲ ਹੀ ‘ਚ ਇੱਕ ਨਵਾਂ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਸ਼ੇਅਰ ਕੀਤਾ ਹੈ। ਜਿਸ ਵਿੱਚ ਉਹ ਆਪਣੇ ਪੁੱਤਰ ਆਲਾਪ ਨਾਲ ਨਜ਼ਰ ਆ ਰਹੀ ਹੈ। ਇਸ ਵੀਡੀਓ ਵਿੱਚ ਉਹ ਆਪਣੇ ਪੁੱਤਰ ਦੇ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਉਹ ਆਪਣੇ ਪੁੱਤਰ ਦੇ ਪਿੱਛੇ-ਪਿੱਛੇ ਭੱਜਦੀ ਹੋਈ ਦਿਖਾਈ ਦੇ ਰਹੀ ਹੈ। ਵੀਡੀਓ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, ‘ਤੂੰ ਹੀ ਮੇਰੀ ਦੁਨੀਆ ਜਹਾਨ ਵੇ।’ ਫੈਨਜ਼ ਨੂੰ ਮਾਂ-ਪੁੱਤ ਦਾ ਇਹ ਕਿਊਟ ਅੰਦਾਜ਼ ਕਾਫੀ ਜ਼ਿਆਦਾ ਪਸੰਦ ਆ ਰਿਹਾ ਹੈ।

ਜੇ ਗੱਲ ਕਰੀਏ ਮਿਸ ਪੂਜਾ ਦੀ ਤਾਂ ਉਹ ਪਿਛਲੇ ਇੱਕ ਦਹਾਕੇ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ‘ਤੇ ਰਾਜ ਕਰਦੀ ਆ ਰਹੀ ਹੈ । ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਮਿਸ ਪੂਜਾ ਨੇ ਆਪਣੀ ਗਾਇਕੀ ਨਾਲ ਗਿੰਨੀਜ਼ ਬੁੱਕ ਆਫ਼ ਰਿਕਾਰਡ ਵੀ ਆਪਣਾ ਨਾਂਅ ਦਰਜ ਕਰਵਾਇਆ ਹੈ । ਇਸੇ ਲਈ ਉਸ ਦੀ ਲੰਮੀ ਫੈਨ ਫਾਲੋਵਿੰਗ ਹੈ ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!