ਮਸ਼ਹੂਰ ਪੰਜਾਬੀ ਗਾਇਕ ਕਾਕਾ ਅਕਸਰ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਰੂਸ ਵਿਖੇ ਟੂਰ ਲਈ ਗਏ ਹਨ, ਇਸ ਦੌਰਾਨ ਗਾਇਕ ਕਾਕਾ ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆ ਰਹੀ ਹੈ, ਜੋ ਕਿ ਉਨ੍ਹਾਂ ਦੇ ਫੈਨਜ਼ ਨੂੰ ਪਰੇਸ਼ਾਨ ਕਰ ਸਕਦੀ ਹੈ
ਦਰਅਸਲ ਗਾਇਕ ਕਾਕਾ ਇਨ੍ਹੀਂ ਦਿਨੀਂ ਰੂਸ ਵਿੱਚ ਹਨ। ਰੂਸ ਵਿੱਚ ਕਾਕਾ ਦੀ ਸਿਹਤ ਖ਼ਰਾਬ ਹੋ ਗਈ ਹੈ। ਗਾਇਕ ਨੇ ਗਲਾ ਖ਼ਰਾਬ ਹੋਣ ਦੀ ਸ਼ਿਕਾਇਤ ਕੀਤੀ ਹੈ। ਇਸ ਬਾਰੇ ਗਾਇਕ ਨੇ ਖ਼ੁਦ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ।
ਗਾਇਕ ਕਾਕਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਪੋਸਟ ਕੀਤੀ, ਜਿਸ ਵਿੱਚ ਉਨ੍ਹਾਂ ਨੇ ਲਿਖਿਆ, ਕਿ ਨਲਕੇ ਦਾ ਪਾਣੀ ਪੀਕੇ ਉਨ੍ਹਾਂ ਦਾ ਗਲਾ ਖ਼ਰਾਬ ਹੋ ਗਿਆ। “ਦੱਸ ਦਈਏ ਕਿ ਰਸ਼ੀਆ ਵਿੱਚ ਆਮ ਦੇਸ਼ਾਂ ਦੇ ਮੁਕਾਬਲੇ ਜ਼ਿਆਦਾ ਠੰਢ ਪੈਂਦੀ ਹੈ। ਇਸ ਦੇ ਚੱਲਦੇ ਗਾਇਕ ਕਾਕਾ ਵੀ ਠੰਢ ਦੀ ਲਪੇਟ ‘ਚ ਆ ਗਏ ਹਨ।
ਗਾਇਕ ਕਾਕਾ ਹਾਲ ਹੀ ‘ਚ ਕੈਨੇਡਾ ਵਿਖੇ ਲਾਈਵ ਸ਼ੋਅ ਕਰਕੇ ਆਏ ਸਨ। ਹੁਣ ਉਹ ਰੂਸ ਵਿੱਚ ਹਨ। ਰੂਸ ਵਿੱਚ ਕਾਕਾ ਕਿਸੇ ਪ੍ਰੋਜੈਕਟ ਨੂੰ ਲੈ ਕੇ ਗਏ ਹਨ ਜਾਂ ਫਿਰ ਹੋਰ ਕੋਈ ਕਾਰਨ ਹੈ, ਇਸ ਬਾਰੇ ਅਜੇ ਤੱਕ ਕੋਈ ਖੁਲਾਸਾ ਨਹੀਂ ਹੋ ਸਕਿਆ। ਇਸ ਬਾਰੇ ਅਜੇ ਤੱਕ ਗਾਇਕ ਤੇ ਉਨ੍ਹਾਂ ਦੀ ਟੀਮ ਵੱਲੋਂ ਵੀ ਕਿਸੇ ਤਰ੍ਹਾਂ ਦਾ ਕੋਈ ਖੁਲਾਸਾ ਨਹੀਂ ਹੋ ਸਕਿਆ ਹੈ।
ਜੇਕਰ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਾਕਾ ਉਨ੍ਹਾਂ ਕਲਾਕਾਰਾਂ ਚੋਂ ਇੱਕ ਹਨ ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਆਪਣੀ ਵੱਖਰੀ ਪਛਾਣ ਬਣਾਈ ਹੈ। ਕਾਕਾ ਦੀ ਗਾਇਕੀ ਦਾ ਸਫ਼ਰ ਸਾਲ 2019 ਵਿੱਚ ਸ਼ੁਰੂ ਹੋਇਆ ਸੀ। ਥੋੜੇ ਹੀ ਸਮੇਂ ਵਿੱਚ ਆਪਣੇ ਲਿਖੇ ਅਤੇ ਗਾਏ ਗੀਤਾਂ ਨਾਲ ਕਾਕਾ ਨੂੰ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਵੱਖਰੀ ਪਛਾਣ ਮਿਲੀ। ਕਾਕਾ ਨੇ ਪੰਜਾਬੀ ਇੰਡਸਟਰੀ ਨੂੰ ਲਿਬਾਸ, ਟੈਂਪਰੇਰੀ ਪਿਆਰ, ਤੀਜੀ ਸੀਟ, ਕਹਿ ਲੈਣ ਦੇ ਵਰਗੇ ਕਈ ਹਿੱਟ ਗੀਤ ਦਿੱਤੇ ਹਨ ਅਤੇ ਇਹ ਸਿਲਸਿਲਾ ਅਜੇ ਵੀ ਜਾਰੀ ਹੈ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.