Home / ਦੁਨੀਆ ਭਰ / ਭਗਵੰਤ ਮਾਨ ਬਾਰੇ ਆਈ ਵੱਡੀ ਖਬਰ

ਭਗਵੰਤ ਮਾਨ ਬਾਰੇ ਆਈ ਵੱਡੀ ਖਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਵੇਂ ਸਾਲ ਦੀਆਂ ਛੁੱਟੀਆਂ ਮਨਾਉਣ ਲਈ ਪਤਨੀ ਸਮੇਤ ਰਾਜਸਥਾਨ ਜਾ ਰਹੇ ਹਨ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਸੀਐਮ ਮਾਨ ਛੁੱਟੀਆਂ ਮਨਾਉਣ ਲਈ ਰਾਜਸਥਾਨ ਲਈ ਰਵਾਨਾ ਹੋ ਗਏ ਹਨ। ਸੂਤਰਾਂ ਨੇ ਦੱਸਿਆ ਕਿ ਮਾਨ ਤੇ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਅੱਜ ਸੜਕ ਰਾਹੀਂ ਬੀਕਾਨੇਰ ਵੱਲ ਜਾਣਗੇ। ਸੀਐਮ ਮਾਨ ਪਤਨੀ ਸਮੇਤ ਰਾਜਸਥਾਨ ਦੇ ਵੱਖ-ਵੱਖ ਖੂਬਸੂਰਤ ਸ਼ਹਿਰਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਮਨਾਉਣਗੇ।

new

ਸੂਤਰਾਂ ਮੁਤਾਬਕ ਬੁੱਧਵਾਰ ਨੂੰ ਮੁੱਖ ਮੰਤਰੀ ਤੇ ਉਨ੍ਹਾਂ ਦੀ ਪਤਨੀ ਬੀਕਾਨੇਰ ‘ਚ ਰਾਤ ਰੁਕਣਗੇ। ਉਹ ਸ਼ਨਿੱਚਰਵਾਰ ਨੂੰ ਚਾਰਟਰਡ ਫਲਾਈਟ ਰਾਹੀਂ ਚੰਡੀਗੜ੍ਹ ਪਰਤਣ ਤੋਂ ਪਹਿਲਾਂ ਵੀਰਵਾਰ ਨੂੰ ਜੋਧਪੁਰ ਤੇ ਸ਼ੁੱਕਰਵਾਰ ਜੈਸਲਮੇਰ ਵਿੱਚ ਬਿਤਾਉਣਗੇ।

ਸੂਤਰਾਂ ਨੇ ਦੱਸਿਆ ਕਿ 9 ਮਹੀਨੇ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਮਾਨ ਦੀ ਇਹ ਪਹਿਲੀ ਛੁੱਟੀ ਹੈ। ਡਾਕਟਰ ਗੁਰਪ੍ਰੀਤ ਕੌਰ ਨੇ ਹਾਲ ਹੀ ਵਿੱਚ ਅਮਰੀਕਾ ਦੀ ਯਾਤਰਾ ਕੀਤੀ ਸੀ। ਉਹ ਕੁਝ ਦਿਨ ਪਹਿਲਾਂ ਚੰਡੀਗੜ੍ਹ ਵਿਖੇ ਭਗਵੰਤ ਮਾਨ ਕੋਲ ਪੁੱਜੇ ਹਨ।

newhttps://punjabiinworld.com/wp-admin/options-general.php?page=ad-inserter.php#tab-4

ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮੰਗਲਵਾਰ ਨੂੰ ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਾਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਨਤਮਸਤਕ ਕਰਨ ਲਈ ਪੁੱਜੇ ਸਨ।ਪਿਛਲੇ ਮਹੀਨੇ ਭਗਵੰਤ ਮਾਨ ਨੇ ਗੁਜਰਾਤ ‘ਚ ਲਗਾਤਾਰ 15 ਦਿਨ ਬਿਤਾਏ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸ਼ਨਿੱਚਰਵਾਰ-ਐਤਵਾਰ ਚੋਣਾਂ ਵਾਲੇ ਸੂਬਿਆਂ ਵਿਚ ਬਿਤਾਏ ਸਨ। ਪੰਜਾਬ ਪਰਤਣ ਤੋਂ ਬਾਅਦ ਉਨ੍ਹਾਂ ਨੇ ਵੱਖ-ਵੱਖ ਮੁੱਦਿਆਂ ‘ਤੇ ਕਈ ਮੀਟਿੰਗਾਂ ਕੀਤੀਆਂ ਸਨ। ਪਿਛਲੇ ਕੁਝ ਸਮੇਂ ਤੋਂ ਮਾਨ ਮੁੱਖ ਮੰਤਰੀ ਦਫ਼ਤਰ ਵਿੱਚ ਮੀਟਿੰਗਾਂ ਕਰ ਰਹੇ ਹਨ ਕਿਉਂਕਿ ਉਹ ਜ਼ਿਆਦਾਤਰ ਆਪਣੀ ਸਰਕਾਰੀ ਰਿਹਾਇਸ਼ ਤੋਂ ਕੰਮ ਕਰਦੇ ਹਨ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!