Home / ਦੁਨੀਆ ਭਰ / ਦੀਪ ਢਿਲੋਂ ਤੇ ਜੱਸੀ ਘਰੋ ਖੁਸ਼ਖਬਰੀ

ਦੀਪ ਢਿਲੋਂ ਤੇ ਜੱਸੀ ਘਰੋ ਖੁਸ਼ਖਬਰੀ

ਦੀਪ ਢਿੱਲੋਂ ਤੇ ਜੈਸਮੀਨ ਜੱਸੀ ਜਿਨ੍ਹਾਂ ਨੇ ਸਾਲ 2021 ਵਿੱਚ ਆਪਣੇ ਦੂਜੇ ਬੱਚੇ ਦਾ ਸਵਾਗਤ ਕੀਤਾ ਸੀ। ਜੀ ਹਾਂ ਇਸ ਜੋੜੇ ਨੂੰ ਪਰਮਾਤਮਾ ਨੇ ਪੁੱਤਰ ਦੀ ਦਾਤ ਦੇ ਨਾਲ ਨਿਵਾਜਿਆ , ਜਿਸ ਦੀ ਜਾਣਕਾਰੀ ਉਨ੍ਹਾਂ ਨੇ ਪਿਛਲੇ ਸਾਲ ਆਪਣੇ ਫੈਨਜ਼ ਦੇ ਨਾਲ ਸਾਂਝੀ ਕੀਤੀ ਸੀ। ਅੱਜ ਉਨ੍ਹਾਂ ਦੇ ਪੁੱਤਰ ਦਾ ਜਨਮ ਦਿਨ ਹੈ, ਜਿਸ ਕਰਕੇ ਗਾਇਕਾ ਜੈਸਮੀਨ ਜੱਸੀ ਨੇ ਪਿਆਰੀ ਜਿਹੀ ਪੋਸਟ ਪਾ ਕੇ ਆਪਣੇ ਪੁੱਤਰ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ।

ਜੈਸਮੀਨ ਜੱਸੀ ਨੇ ਆਪਣੇ ਇੰਸਟ੍ਰਾਗ੍ਰਾਮ ਅਕਾਊਂਟ ਉੱਤੇ ਆਪਣੇ ਪੁੱਤਰ ਦੇ ਨਾਲ ਕੁਝ ਅਣਦੇਖੀਆਂ ਤਸਵੀਰਾਂ ਸ਼ੇਅਰ ਕੀਤੀਆਂ ਨੇ। ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ ਹੈ- ‘ਹੈਪੀ ਬਰਥਡੇਅ ਮੇਰੇ ਪਿਆਰ….ਦੁਨੀਆ ਵਿੱਚ ਇਸ ਤੋਂ ਵਧੀਆ ਹੋਰ ਕੋਈ ਅਹਿਸਾਸ ਨਹੀਂ ਹੈ ਕਿ ਆਪਣੇ precious baby ਨੂੰ ਬਾਹਾਂ ਵਿੱਚ ਲੈਣਾ….Here’s to a fantastic year ahead!🎂🎂🎂’। ਇਸ ਪੋਸਟ ਉੱਤੇ ਕਲਾਕਾਰ ਤੇ ਫੈਨਜ਼ ਕਮੈਂਟ ਕਰਕੇ ਬੱਚੇ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ। ਦੱਸ ਦਈਏ ਦੀਪ ਢਿੱਲੋਂ ਤੇ ਜੈਸਮੀਨ ਜੱਸੀ ਨੇ ਆਪਣੇ ਪੁੱਤਰ ਦਾ ਨਾਮ ਨਿਵਾਜ਼ ਸਿੰਘ ਢਿੱਲੋਂ ਰੱਖਿਆ ਹੈ।

ਜੇ ਗੱਲ ਕਰੀਏ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਸੁਪਰ ਹਿੱਟ ਦੁਗਾਣਾ ਜੋੜੀ ਦੀਪ ਢਿੱਲੋਂ ਅਤੇ ਜੈਸਮੀਨ ਜੱਸੀ ਦੀ ਤਾਂ ਦੋਵਾਂ ਨੇ ਕਈ ਹਿੱਟ ਗੀਤ ਦਿੱਤੇ ਹਨ। ‘ਤੇਰੀ ਬੇਬੇ ਲਿਬੜੀ ਤਿਬੜੀ’, ‘ਤੇਰੀ ਬੇਬੇ ਲਿਬੜੀ ਤਿਬੜੀ-2’ ‘ਰੇਡਰ’ ਮੁੱਛ ਦਾ ਸਵਾਲ, ‘ਜੋੜੀ’, ਵਰਗੇ ਕਈ ਕਮਾਲ ਦੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …