Home / ਦੁਨੀਆ ਭਰ / ਪ੍ਰਵੀਨ ਭਾਰਟਾ ਦੇ ਘਰੋਂ ਵੱਡੀ ਖਬਰ

ਪ੍ਰਵੀਨ ਭਾਰਟਾ ਦੇ ਘਰੋਂ ਵੱਡੀ ਖਬਰ

ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਪਰਵੀਨ ਭਾਰਟਾ (Parveen Bharta) ਦੇ ਪੁੱਤਰ (Son) ਤਨਵੀਰ ਸਿੰਘ ਦਾ ਅੱਜ ਜਨਮ ਦਿਨ (Birthday)ਹੈ । ਇਸ ਮੌਕੇ ‘ਤੇ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪੁੱਤਰ ਦੇ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਆਪਣੇ ਪੁੱਤਰ ਲਈ ਬਹੁਤ ਹੀ ਪਿਆਰਾ ਜਿਹਾ ਕੈਪਸ਼ਨ ਵੀ ਲਿਖਿਆ ਹੈ ।

ਗਾਇਕਾ ਨੇ ਲਿਖਿਆ ਕਿ ‘ਹੈਪੀ ਬਰਥਡੇ ਮੇਰੇ ਪੁੱਤਰ ਤਨਵੀਰ ਸਿੰਘ, ਜੁੱਗ ਜੁੱਗ ਜੀਵੇ ਮੇਰੇ ਲਾਲ । ਬਾਬਾ ਜੀ ਤੈਨੂੰ ਹਰ ਸੁੱਖ ਨਾਲ ਨਿਵਾਜਣ, ਮੰਮਾ ਲਵ ਯੂ’।ਗਾਇਕਾ ਪਰਵੀਨ ਭਾਰਟਾ ਅਕਸਰ ਆਪਣੇ ਫੈਨਸ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ ਪਰਵੀਨ ਭਾਰਟਾ ਨੇ ਜਿਉਂ ਹੀ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਪ੍ਰਸ਼ੰਸਕਾਂ ਦੇ ਵੱਲੋਂ ਵੀ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।

ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ।ਇੱਕ ਤੋਂ ਬਾਅਦ ਇੱਕ ਹਿੱਟ ਗੀਤ ਇੰਡਸਟਰੀ ਨੂੰ ਦਿੰਦੇ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਹ ਅਕਸਰ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ।ਬੀਤੇ ਦਿਨੀਂ ਉਨ੍ਹਾਂ ਨੇ ਨਵੀਂ ਕਾਰ ਲਈ ਸੀ ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਸ਼ੇਅਰ ਕੀਤੀਆਂ ਸਨ ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …