Home / ਦੁਨੀਆ ਭਰ / ਇਹ ਕਥਾ ਬੀਬੀਆਂ ਜਰੂਰ ਸੁਣਨ

ਇਹ ਕਥਾ ਬੀਬੀਆਂ ਜਰੂਰ ਸੁਣਨ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਦਸਾਂ ਪਾਤਿਸਾਹੀਆ ਦੀ ਜੋਤਿ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਜੀ,ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਸੰਧਿਆ ਵੇਲੇ ਦਾ ਹੁਕਮਨਾਮਾ ਸਾਹਿਬ ਜੀ*

new

🗓 10.01.2023 🗓🌹🌹🌹🌹🌹🌹🌹🌹 📖 ਪਾਵਨ ਅੰਗ ੬੫੬ 📖 🌹🌹🌹🌹🌹🌹🌹🌹🌹 ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

☬ ਵਿਆਖਿਆ ☬ ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ

newhttps://punjabiinworld.com/wp-admin/options-general.php?page=ad-inserter.php#tab-4

॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਆਖਦੇ ਹਨ – (ਹੁਣ) ਮੈਂ ਦਾਸ ਨੇ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!