ਪੰਜਾਬੀ ਗਾਇਕ ਕੁਲਵਿੰਦਰ ਬਿੱਲਾ (Kulwinder Billa) ਆਪਣੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਜਰਿਏ ਪ੍ਰਸ਼ੰਸ਼ਕਾਂ ਦਾ ਦਿਲ ਜਿੱਤਦੇ ਆ ਰਹੇ ਹਨ। ਉਨ੍ਹਾਂ ਦੀ ਗਾਇਕੀ ਦੇ ਚਰਚੇ ਨਾ ਸਿਰਫ ਦੇਸ਼ ਬਲਕਿ ਵਿਦੇਸ਼ ਵਿੱਚ ਵੀ ਹੁੰਦੇ ਹਨ। ਹਾਲ ਹੀ ਵਿੱਚ ਕਲਾਕਾਰ ਨੇ ਆਪਣੇ ਵਿਆਹ ਦੀ ਵਰ੍ਹੇਗੰਢ ਮਨਾਈ।
ਗਾਇਕ ਕੁਲਵਿੰਦਰ ਬਿੱਲਾ ਭਲੇ ਹੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜਰਿਏ ਦਰਸ਼ਕਾਂ ਨਾਲ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਪਰ ਉਨ੍ਹਾਂ ਦਾ ਪਰਿਵਾਰ ਫਿਲਮੀ ਲਾਈਮਲਾਈਟ ਤੋਂ ਹਮੇਸ਼ਾ ਦੂਰ ਰਹਿੰਦਾ ਹੈ। ਇਸ ਵਿਚਕਾਰ ਕੁਲਵਿੰਦਰ ਬਿੱਲਾ ਦੀਆਂ ਪਤਨੀ ਰਾਵੀ ਕੌਰ ਦੇ ਨਾਲ ਵਿਆਹ ਦੀ ਵਰ੍ਹੇਗੰਢ ਦੀਆਂ ਤਸਵੀਰਾਂ ਵਾਈਰਲ ਹੋ ਗਈਆਂ ਹਨ। ਉਨ੍ਹਾਂ ਦੀਆਂ ਤਵਸਵੀਰਾਂ ਨੂੰ ਫੈਨਜ਼ ਕਾਫੀ ਪਿਆਰ ਦੇ ਰਹੇ ਹਨ। ਇਹ ਤਸਵੀਰ ਗਾਇਕ ਜਸਬੀਰ ਜੱਸੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸਾਂਝੀਆਂ ਕੀਤੀਆਂ ਹਨ। ਜਿਸ ਉਪੱਰ ਪ੍ਰਸ਼ੰਸ਼ਕ ਹਾਰਟ ਵਾਲੇ ਇਮੋਜ਼ੀ ਸ਼ੇਅਰ ਕਰ ਰਹੇ ਹਨ।
ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਆਪਣੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਜਰਿਏ ਪ੍ਰਸ਼ੰਸ਼ਕਾਂ ਦਾ ਦਿਲ ਜਿੱਤਦੇ ਆ ਰਹੇ ਹਨ। ਉਨ੍ਹਾਂ ਦੀ ਗਾਇਕੀ ਦੇ ਚਰਚੇ ਨਾ ਸਿਰਫ ਦੇਸ਼ ਬਲਕਿ ਵਿਦੇਸ਼ ਵਿੱਚ ਵੀ ਹੁੰਦੇ ਹਨ। ਹਾਲ ਹੀ ਵਿੱਚ ਕਲਾਕਾਰ ਨੇ ਆਪਣੇ ਵਿਆਹ ਦੀ ਵਰ੍ਹੇਗੰਢ ਮਨਾਈ। ਇਸ ਦੌਰਾਨ ਕੁਲਵਿੰਦਰ ਬਿੱਲਾ ਅਤੇ ਉਨ੍ਹਾਂ ਦੀ ਪਤਨੀ ਰਾਵੀ ਕੌਰ ਦੀਆਂ ਕਈ ਤਸਵੀਰਾਂ ਸਾਹਮਣੇ ਆਈਆ ਹਨ। ਜੋ ਕਿ ਸੋਸ਼ਲ ਮੀਡੀਆ ਉੱਪਰ ਲਗਾਤਾਰ ਵਾਈਰਲ ਹੋ ਰਹੀਆਂ ਹਨ। ਦੱਸ ਦੇਈਏ ਕਿ ਕੁਲਵਿੰਦਰ ਦੀਆਂ ਪਤਨੀ ਰਾਵੀ ਨਾਲ ਪਹਿਲੀ ਵਾਰ ਤਸਵੀਰਾਂ ਸਾਹਮਣੇ ਆਈਆ ਹਨ।
ਵਰਕਫਰੰਟ ਦੀ ਗੱਲ ਕਰਿਏ ਤਾਂ ਕੁਲਵਿੰਦਰ ਬਿੱਲਾ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਆਪਣੀ ਗਾਇਕੀ ਅਤੇ ਅਦਾਕਾਰੀ ਨਾਲ ਪ੍ਰਸ਼ੰਸ਼ਕਾਂ ਨੂੰ ਬੇਹੱਦ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਦਾ ਹਾਲ ਹੀ ਵਿੱਚ ਗੀਤ ਮੈਚਿੰਗ ਰਿਲੀਜ਼ ਹੋਇਆ ਹੈ। ਜਿਸ ਨੂੰ ਪ੍ਰਸ਼ੰਸ਼ਕਾਂ ਦਾ ਬੇਹੱਦ ਪਿਆਰ ਮਿਲ ਰਿਹਾ ਹੈ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.