ਭਗਵੰਤ ਮਾਨ ਸਰਕਾਰ ਬਾਰੇ ਲੋਕੀ ਹੁਣ ਤਰ੍ਹਾਂ ਤਰ੍ਹਾਂ ਦੀਆਂ ਗੱਲਾਂ ਕਰ ਰਹੇ ਹਨ ਜਾਣਕਾਰੀ ਅਨੁਸਾਰ ਕੁਝ ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਹੁਣ ਥੋੜ੍ਹੇ ਦਿਨਾਂ ਦੀ ਮਹਿਮਾਨ ਸਰਕਾਰ ਹੈ ਕਿਉ ਸਰਕਾਰ ਕਦੋਂ ਵੀ ਡਿੱਗ ਸਕਦੀ ਹੈ। ਆਉਣ ਜਾਣਦੇ ਆਖਰ ਕਿਉ ਇਸ ਤਰ੍ਹਾਂ ਸੋਚਦੇ ਹਨ ਲੋਕੀ।। ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ‘ਐਨਆਰਆਈ ਮਿਲਣੀ’ ਪ੍ਰੋਗਰਾਮਾਂ ਉੱਪਰ ਸਵਾਲ ਉੱਠੇ ਹਨ। ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਐਨਆਰਆਈ ਸਭਾ ਦੇ ਪੈਸੇ ਖ਼ਰਚ ਕਰਕੇ ਇਹ ਪ੍ਰੋਗਰਾਮ ਹੋ ਰਹੇ ਹਨ ਪਰ ਸਰਕਾਰ ਇਨ੍ਹਾਂ ਸਮਾਗਮਾਂ ’ਤੇ ਕੋਈ ਪੈਸਾ ਨਹੀਂ ਖ਼ਰਚ ਰਹੀ। ਉਨ੍ਹਾਂ ਕਿਹਾ ਕਿ ਪੈਸਾ ਮਾਲਕਾਂ ਦਾ ਤੇ ਮਸ਼ਹੂਰੀ ਕੰਪਨੀ ਦੀ ਹੋ ਰਹੀ ਹੈ।
ਬਾਜਵਾ ਨੇ ਕਿਹਾ ਕਿ ਪਰਵਾਸੀ ਭਾਰਤੀਆਂ ਦੀ ਮਿਹਨਤ ਦੀ ਕਮਾਈ ਨੂੰ ਸਰਕਾਰੀ ਸਮਾਗਮਾਂ ਲਈ ਵਰਤਿਆ ਜਾ ਰਿਹਾ ਹੈ ਤੇ ਜੇਕਰ ਸਰਕਾਰ ਪਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਵੱਲ ਧਿਆਨ ਦੇਣਾ ਚਾਹੁੰਦੀ ਹੈ ਤਾਂ ਖ਼ੁਦ ਸਰਕਾਰ ਇਨ੍ਹਾਂ ਸਮਾਗਮਾਂ ਦਾ ਪ੍ਰਬੰਧ ਕਰੇ। ਬਾਜਵਾ ਨੇ ਕਿਹਾ ਕਿ ਐਨਆਰਆਈ ਸਭਾ ਦੇ ਖਾਤੇ ’ਚੋਂ ਇਨ੍ਹਾਂ ਸਮਾਗਮਾਂ ਲਈ ਸਰਕਾਰ ਨੇ 10 ਲੱਖ ਰੁਪਏ ਕੱਢਵਾਏ ਹਨ, ਜਿਸ ਦੀ ਪੁਸ਼ਟੀ ਜਲੰਧਰ ਦੀ ਡਿਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਹ ਪੈਸਾ ਕਢਵਾਉਣਾ ਗ਼ੈਰਕਾਨੂੰਨੀ ਕਦਮ ਹੈ। ਬਾਜਵਾ ਨੇ ਕਿਹਾ ਕਿ ਨਾ ਤਾਂ ਐਨਆਰਆਈ ਸਭਾ ਸੂਬਾ ਸਰਕਾਰ ਦੀ ਹੈ ਤੇ ਨਾ ਹੀ ਇਸ ਨੂੰ ਪੰਜਾਬ ਸਰਕਾਰ ਤੋਂ ਕੋਈ ਗਰਾਂਟ ਮਿਲਦੀ ਹੈ। ਉਨ੍ਹਾਂ ਇਸ ਦੀ ਜਾਂਚ ਦੀ ਮੰਗ ਵੀ ਕੀਤੀ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ‘ਐਨਆਰਆਈ ਮਿਲਣੀ’ ਪ੍ਰੋਗਰਾਮ ਕਰਵਾ ਕੇ ਪਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਸੁਣੀਆਂ ਜਾ ਰਹੀਆਂ ਹਨ।
ਦੂਜੇ ਪਾਸੇ ਪਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਜੇਐਮ ਬਾਲਮੁਰਗਨ ਨੇ ਕਿਹਾ ਹੈ ਕਿ ਐਨਆਰਆਈ ਸਭਾ ਕੋਈ ਐਨਜੀਓ ਨਹੀਂ ਬਲਕਿ ਇਹ ਇੱਕ ਸੁਸਾਇਟੀ ਹੈ, ਜੋ ਸੂਬਾ ਸਰਕਾਰ ਦੀ ਪ੍ਰਵਾਨਗੀ ਨਾਲ ਸੁਸਾਇਟੀਜ਼ ਰਜਿਸਟ੍ਰੇਸ਼ਨ ਐਕਟ 1860 ਤਹਿਤ ਰਜਿਸਟਰਡ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਸ ਦੇ ਚੀਫ਼ ਪੈਟਰਨ ਤੇ ਸਭਾ ਦੇ ਸਰਪ੍ਰਸਤ ਵੀ ਹਨ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.