Home / ਦੁਨੀਆ ਭਰ / ਕੇਂਦਰ ਸਰਕਾਰ ਵੱਲੋਂ ਇਹ ਵੱਡਾ ਐਲਾਨ

ਕੇਂਦਰ ਸਰਕਾਰ ਵੱਲੋਂ ਇਹ ਵੱਡਾ ਐਲਾਨ

ਕੇਂਦਰੀ ਮੰਤਰੀ ਮੰਡਲ ਦੀ ਇਕ ਅਹਿਮ ਬੈਠਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਕੀਤੀ ਗਈ। ਇਸ ਦੌਰਾਨ ਮੰਤਰੀ ਮੰਡਲ ਵੱਲੋਂ ਲਏ ਗਏ ਇਕ ਅਹਿਮ ਫ਼ੈਸਲੇ ’ਚ ਸਾਬਕਾ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਦੇਸ਼ ਭਰ ਦੇ ਕਰੀਬ 82 ਕਰੋੜ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਮਦਦ ਪਹੁੰਚਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਯੋਜਨਾ ‘ਫੂਡ ਸਕਿਓਰਿਟੀ ਐਕਟ-2013’ ਦੇ ਨਾਂ ਨੂੰ ਬਦਲ ਕੇ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ’ਚ ਬਦਲਣ ’ਤੇ ਮੋਹਰ ਲਗਾਈ ਗਈ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਹੁਣ 1 ਜਨਵਰੀ 2023 ਤੋਂ ‘ਨੈਸ਼ਨਲ ਫੂਡ ਸਕਿਓਰਿਟੀ ਐਕਟ’ ਨੂੰ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ’ ਦੇ ਨਾਂ ਨਾਲ ਜਾਣਿਆ ਜਾਵੇਗਾ,।

new

ਦੱਸ ਦਈਏ ਕਿ ਜਿਸ ਵਿਚ ਕੇਂਦਰ ਸਰਕਾਰ ਵੱਲੋਂ 1 ਜਨਵਰੀ ਤੋਂ ਲੈ ਕੇ 31 ਦਸੰਬਰ 2023 ਤੱਕ ਲਾਭਪਾਤਰ ਪਰਿਵਾਰਾਂ ’ਚ 2 ਰੁ. ਪ੍ਰਤੀ ਕਿੱਲੋ ਕਣਕ ਅਤੇ 3 ਰੁ. ਪ੍ਰਤੀ ਕਿੱਲੋ ਚੌਲ ਨੂੰ ਹੁਣ ਲਾਭਪਾਤਰ ਪਰਿਵਾਰਾਂ ਨੂੰ ਬਿਲਕੁਲ ਮੁਫਤ ਮੁਹੱਈਆ ਕਰਵਾਇਆ ਜਾਵੇਗਾ।ਇੱਥੇ ਦੱਸਣਾ ਜ਼ਰੂਰੀ ਰਹੇਗਾ ਕਿ ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਮੰਡਲ ਵੱਲੋਂ ਲਏ ਇਕ ਅਹਿਮ ਫੈਸਲੇ ’ਚ 30 ਦਸੰਬਰ ਨੂੰ ਐਲਾਨ ਕੀਤਾ ਗਿਆ ਸੀ ਕਿ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ’ਤੇ ਹਾਲ ਦੀ ਘੜੀ ਰੋਕ ਲਗਾਈ ਜਾ ਰਹੀ ਹੈ ਅਤੇ ਪਹਿਲਾਂ ਤੋਂ ਚੱਲ ਰਹੀ ਯੋਜਨਾ ਨੈਸ਼ਨਲ ਫੂਡ ਸਕਿਓਰਿਟੀ ਐਕਟ ’ਚ ਵੱਡਾ ਬਦਲਾਅ ਕਰਦੇ ਹੋਏ ਦੇਸ਼ ਭਰ ’ਚ ਕਰੀਬ 82 ਕਰੋੜ ਲਾਭਪਾਤਰ ਪਰਿਵਾਰਾਂ ਨੂੰ ਯੋਜਨਾ ਦਾ ਲਾਭ ਬਿਲਕੁਲ ਮੁਫਤ ਦਿੱਤਾ ਜਾਵੇਗਾ।

ਦੱਸ ਦਈਏ ਕਿ ਪਰ ਕੇਂਦਰ ਸਰਕਾਰ ਵੱਲੋਂ ਹੁਣ ਜਾਰੀ ਕੀਤੇ ਨਵੇਂ ਹੁਕਮਾਂ ਮੁਤਾਬਕ ਨੈਸ਼ਨਲ ਫੂਡ ਸਕਿਓਰਿਟੀ ਐਕਟ ਯੋਜਨਾ ਨੂੰ ਨਵੇਂ ਰੂਪ ’ਚ ਢਾਲ ਕੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦਾ ਨਾਂ ਦੇ ਦਿੱਤਾ ਗਿਆ ਹੈ।ਦੂਜੇ ਪਾਸੇ ਖੁਰਾਕ ਅਤੇ ਸਪਲਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਆਲ ਇੰਡੀਆ ਫੇਅਰ ਪ੍ਰਾਈਜ਼ ਸ਼ਾਪ ਡੀਲਰ ਫੈੱਡਰਸ਼ਨ ਦੇ ਡਿਪੂ ਹੋਲਡਰ ਦੇ ਨਾਲ ਦਿੱਲੀ ਵਿਚ ਇਕ ਅਹਿਮ ਬੈਠਕ ਦੌਰਾਨ ਡਿਪੂ ਹੋਲਡਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਡਿਪੂ ਹੋਲਡਰ ਨੂੰ ਕਣਕ ਵੰਡਣ ਬਦਲੇ ਦਿੱਤੀ ਜਾਣ ਵਾਲੀ ਮਾਰਜ਼ਿਨ ਮਨੀ ਸਿੱਧਾ ਉਨ੍ਹਾਂ ਦੇ ਬੈਂਕ ਖਾਤੇ ’ਚ ਟ੍ਰਾਂਸਫਰ ਕਰਨ ਦਾ ਫੈਸਲਾ ਕੀਤਾ ਹੈ।ਜਾਣਕਾਰੀ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!