Home / ਦੁਨੀਆ ਭਰ / ਵਿਦਿਆਰਥੀਆਂ ਨੂੰ ਛੁੱਟੀਆਂ ਬਾਰੇ ਵੱਡੀ ਖਬਰ

ਵਿਦਿਆਰਥੀਆਂ ਨੂੰ ਛੁੱਟੀਆਂ ਬਾਰੇ ਵੱਡੀ ਖਬਰ

ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸੰਘਣੀ ਧੁੰਦ ਅਤੇ ਠੰਡ ਦੇ ਮੱਦੇਨਜ਼ਰ ਸਰਕਾਰੀ/ਸਰਕਾਰੀ ਸਹਾਇਤਾ ਪ੍ਰਾਪਤ ਅਤੇ ਅਨਏਡਿਡ ਪ੍ਰਾਈਵੇਟ ਸਕੂਲਾਂ ‘ਚ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਇਕ ਵਾਰ ਫਿਰ ਵਧਾ ਦਿੱਤੀਆਂ ਗਈਆਂ ਹਨ। ਹੁਣ 8ਵੀਂ ਤੱਕ ਦੇ ਵਿਦਿਆਰਥੀਆਂ ਦੀਆਂ ਸਰਦੀਆਂ ਦੀਆਂ ਛੁੱਟੀਆਂ 21 ਜਨਵਰੀ ਤੱਕ ਜਾਰੀ ਰਹਿਣਗੀਆਂ। ਇਨ੍ਹਾਂ ਨੂੰ ਪਹਿਲਾਂ ਛੁੱਟੀਆਂ ‘ਚ 14 ਜਨਵਰੀ ਤੱਕ ਦਾ ਵਾਧਾ ਕੀਤਾ ਗਿਆ ਸੀ।

ਦੱਸ ਦਈਏ ਕਿ ਇਸ ਦੇ ਨਾਲ ਹੀ 9ਵੀਂ-12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਪਹਿਲਾਂ ਦੀਆਂ ਹਦਾਇਤਾਂ ਅਨੁਸਾਰ ਜਾਰੀ ਰਹਿਣਗੀਆਂ। ਠੰਡ ਦੇ ਮੱਦੇਨਜ਼ਰ ਚੰਡੀਗੜ੍ਹ ਸਿੱਖਿਆ ਵਿਭਾਗ ਵਾਰ-ਵਾਰ ਸਰਦੀਆਂ ਦੀਆਂ ਛੁੱਟੀਆਂ ਵਧਾ ਰਿਹਾ ਹੈ। ਸ਼ੁੱਕਰਵਾਰ ਤੀਜੀ ਵਾਰ ਜ਼ਿਲ੍ਹਾ ਸਿੱਖਿਆ ਦਫ਼ਤਰ ਵਲੋਂ ਇਹ ਹਦਾਇਤਾਂ ਸਾਰੇ ਸਰਕਾਰੀ/ਸਰਕਾਰੀ ਸਹਾਇਤਾ ਪ੍ਰਾਪਤ ਅਤੇ ਗੈਰ-ਸਹਾਇਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁਖੀਆਂ ਨੂੰ ਜਾਰੀ ਕੀਤੀਆਂ ਗਈਆਂ।

ਦੱਸ ਦਈਏ ਕਿ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਰਕਾਰੀ ਸਕੂਲਾਂ ਵਿਚ 26 ਦਸੰਬਰ 2022 ਤੋਂ 8 ਜਨਵਰੀ 2023 ਤੱਕ 13 ਦਿਨਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਸਨ, ਜਿਨ੍ਹਾਂ ਨੂੰ ਵਧਾ ਦਿੱਤਾ ਗਿਆ ਸੀ। ਜਦੋਂ ਨਿੱਜੀ ਸਕੂਲ ਆਪਣੇ ਕੈਲੰਡਰ ਅਨੁਸਾਰ ਖੁੱਲ੍ਹਣ ਲੱਗੇ ਤਾਂ ਸਿੱਖਿਆ ਵਿਭਾਗ ਨੇ ਨਿੱਜੀ ਸਕੂਲਾਂ ਲਈ ਵੀ ਸਾਂਝਾ ਹੁਕਮ ਜਾਰੀ ਕਰ ਦਿੱਤਾ ਸੀ। 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਸਨ। ਹੁਣ ਫਿਰ ਨਵੇਂ ਹੁਕਮ ਜਾਰੀ ਕੀਤੇ ਗਏ ਹਨ।

ਜਾਣਕਾਰੀ ਅਨੁਸਾਰ ਚੰਡੀਗੜ੍ਹ ਪ੍ਰਸ਼ਾਸ਼ਨ ਵੱਲੋਂ ਵੀ ਵਧਾਈਆਂ ਗਈਆਂ ਹਨ ਵਿੱਚ ਛੁੱਟੀਆਂ
ਦੱਸ ਦਈਏ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਠੰਢ ਤੇ ਧੁੰਦ ਵਧਣ ਕਾਰਨ ਸਰਦੀ ਦੀਆਂ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਇਹ ਹੁਕਮ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਉੱਪਰ ਲਾਗੂ ਹੋਣਗੇ। ਨੌਵੀਂ ਤੋਂ ਬਾਅਦ ਵਾਲੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ 9 ਜਨਵਰੀ ਤੋਂ ਖੁੱਲ੍ਹਣਗੇ ਪਰ ਇਨ੍ਹਾਂ ਜਮਾਤਾਂ ਲਈ ਸਕੂਲ ਖੋਲ੍ਹਣ ਦਾ ਸਮਾਂ ਸਵੇਰੇ ਨੌਂ ਵਜੇ ਰੱਖਿਆ ਗਿਆ ਹੈ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …