Home / ਦੁਨੀਆ ਭਰ / ਪੰਜਾਬ ਸਰਕਾਰ ਵੱਲੋਂ 23 ਦੀ ਛੁੱਟੀ

ਪੰਜਾਬ ਸਰਕਾਰ ਵੱਲੋਂ 23 ਦੀ ਛੁੱਟੀ

ਪੰਜਾਬ ਵਿੱਚ ਜਿਥੇ ਵੱਖ-ਵੱਖ ਧਰਮਾਂ ਨਾਲ ਜੁੜੇ ਹੋਏ ਸਮਾਗਮ ਹੁੰਦੇ ਹਨ। ਉਥੇ ਹੀ ਮੇਲਿਆਂ ਦੇ ਆਉਣ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਰਹਿੰਦਾ ਹੈ। ਪੰਜਾਬ ਵਿੱਚ ਜਿਥੇ ਵੱਖ-ਵੱਖ ਧਰਮਾਂ ਜਾਤਾਂ ਦੇ ਲੋਕ ਆਪਸ ਵਿੱਚ ਪਿਆਰ ਅਤੇ ਮਿਲਵਰਤਨ ਨਾਲ ਰਹਿੰਦੇ ਹਨ ਉਥੇ ਹੀ ਆਉਣ ਵਾਲੇ ਦਿਨਾਂ ਨੂੰ ਸਾਰੇ ਪੰਜਾਬੀਆਂ ਵੱਲੋਂ ਇਕ ਦੂਜੇ ਨਾਲ ਸਾਂਝੇ ਕਰ ਕੇ ਮਨਾਇਆ ਜਾਂਦਾ ਹੈ ਅਤੇ ਖ਼ੁਸ਼ੀਆਂ ਦੇ ਮੌਕੇ ਤੇ ਇਕ ਦੂਜੇ ਦੇ ਨਾਲ ਹੋਣ ਦਾ ਅਹਿਸਾਸ ਕਰਵਾਇਆ ਜਾਂਦਾ ਹੈ।

new

ਕੁਝ ਮੌਕਿਆਂ ਤੇ ਜਿੱਥੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ ਉਥੇ ਹੀ ਕੁਝ ਜ਼ਿਲ੍ਹਿਆਂ ਵਿੱਚ ਹੋਣ ਵਾਲੇ ਦਿਨਾਂ ਅਤੇ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵੀ ਉਨ੍ਹਾਂ ਜ਼ਿਲ੍ਹਿਆਂ ਦੇ ਵਿੱਚ ਛੁੱਟੀ ਕਰ ਦਿੱਤੀ ਜਾਂਦੀ ਹੈ। ਹੁਣ ਪੰਜਾਬ ਸਰਕਾਰ ਵਲੋਂ ਇਥੇ 23 ਜਨਵਰੀ ਨੂੰ ਕੀਤਾ ਗਿਆ ਛੁੱਟੀ ਦਾ ਐਲਾਨ,ਜਿਸ ਬਾਰੇ ਤਾਜਾ ਵੱਡੀ ਖ਼ਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲੇ ਦੇ ਵਿੱਚ 23 ਜਨਵਰੀ ਨੂੰ ਛੁੱਟੀ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਛੁੱਟੀ ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਗੁਰਦਾਸਪੁਰ ਜ਼ਿਲ੍ਹੇ ‘ਚ ਕੀਤੀ ਜਾ ਰਹੀ ਹੈ ਜਿਸ ਦਾ ਐਲਾਨ ਵੀ ਕੀਤਾ ਗਿਆ ਹੈ। ਸਥਾਨਕ ਛੁੱਟੀ ਦੇ ਐਲਾਨ ਦੇ ਨਾਲ ਹੀ ਜਾਣਕਾਰੀ ਵੀ ਦਿੱਤੀ ਗਈ ਹੈ ਕਿ ਇਹ ਛੁੱਟੀ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ 23 ਜਨਵਰੀ, 2023 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਐਲਾਨੀ ਗਈ ਹੈ।

newhttps://punjabiinworld.com/wp-admin/options-general.php?page=ad-inserter.php#tab-4

ਦਿਨ ਬਾਰੇ ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਉਥੇ ਹੀ 23 ਜਨਵਰੀ 2023 ਨੂੰ ਕੀਤੀ ਜਾਣ ਵਾਲੀ ਛੁੱਟੀ ਦੀ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਮਿਤੀ 23 ਜਨਵਰੀ, 2023 ਦਿਨ ਸੋਮਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਵਿੱਚ ਸਾਰੇ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇਗੀ।ਇਹ ਛੁੱਟੀ ਦੇ ਨਾਲ ਹੀ ਹੁਣ ਸਾਰੀਆਂ ਸੰਗਤਾ ਹੋਣ ਵਾਲੇ ਪ੍ਰੋਗਰਾਮਾਂ ਦੇ ਵਿੱਚ ਸ਼ਾਮਲ ਹੋਣਗੀਆਂ। ਇਹ ਛੁੱਟੀ ਪੰਜਾਬ ਵਿਚ ਸਿਰਫ ਗੁਰਦਾਸਪੁਰ ਜਿਲ੍ਹੇ ਵਿੱਚ ਹੀ ਲਾਗੂ ਕੀਤੀ ਗਈ ਹੈ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!