Home / ਦੁਨੀਆ ਭਰ / ਜੌਰਡਨ ਸੰਧੂ ਦੇ ਘਰੋਂ ਆਈ ਖੁਸ਼ਖਬਰੀ

ਜੌਰਡਨ ਸੰਧੂ ਦੇ ਘਰੋਂ ਆਈ ਖੁਸ਼ਖਬਰੀ

ਜੌਰਡਨ ਸੰਧੂ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਗਾਇਕ ਨੇ ਪਤਨੀ ਦੇ ਨਾਲ ਖੂਬਸੂਰਤ ਜਿਹੀ ਤਸਵੀਰ ਸਾਂਝੀ ਕਰ ਦਿੱਤੀ ਵਧਾਈ…. ਗਾਇਕ ਅਤੇ ਅਦਾਕਾਰ ਜੌਰਡਨ ਸੰਧੂ (Jordan Sandhu) ਦੀ ਅੱਜ ਪਹਿਲੀ ਵੈਡਿੰਗ ਐਨੀਵਰਸਰੀ (Wedding Anniversary) ਹੈ । ਇਸ ਮੌਕੇ ‘ਤੇ ਗਾਇਕ ਨੇ ਆਪਣੀ ਪਤਨੀ ਦੇ ਨਾਲ ਇੱਕ ਪਿਆਰੀ ਜਿਹੀ ਤਸਵੀਰ ਸਾਂਝੀ ਕਰਦੇ ਹੋਏ ਵਧਾਈ ਦਿੱਤੀ ਹੈ ।

new

ਦੱਸ ਦਈਏ ਕਿ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਜੌਰਡਨ ਸੰਧੂ ਨੇ ਆਪਣੀ ਵਾਈਫ ਦੇ ਲਈ ਪਿਆਰਾ ਜਿਹਾ ਸੁਨੇਹਾ ਵੀ ਲਿਖਿਆ । ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਕਿ ‘ਮੇਰੀਏ ਸਰਦਾਰਨੀਏ ਤੈਨੂੰ ਮੇਰੀ ਵੀ ਉਮਰ ਲੱਗ ਜਾਵੇ।ਹੈਪੀ ਫਸਟ ਮੈਰਿਜ ਐਨੀਵਰਸਰੀ’ । ਇਸ ਪੋਸਟ ਨੂੰ ਜਿਉਂ ਹੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਦੱਸ ਦਈਏ ਕਿ ਅੱਜ ਦੇ ਹੀ ਦਿਨ ਇੱਕ ਸਾਲ ਪਹਿਲਾਂ ਉਨ੍ਹਾਂ ਦਾ ਵਿਆਹ ਹੋਇਆ ਸੀ ਅਤੇ ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ ।ਜੌਰਡਨ ਸੰਧੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।

ਗੀਤਾਂ ਦੇ ਨਾਲ-ਨਾਲ ਉਹ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਵਿਖਾ ਚੁੱਕੇ ਹਨ ।ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਕਈ ਗੀਤ ਸ਼ਾਮਿਲ ਹਨ, ਪਰ ਉਨ੍ਹਾਂ ਨੂੰ ਪਛਾਣ ਮਿਲੀ ਸੀ ‘ਅੱਜ ਜਸ਼ਨ ਮਨਾਏ ਜਾਣਗੇ, ਤੇਰਾ ਸੋਹਣੀਏ ਬਰਥਡੇ ਆ’ । ਇਸ ਗੀਤ ਦੇ ਨਾਲ ਹੀ ਉਨ੍ਹਾਂ ਦੀ ਇੰਡਸਟਰੀ ‘ਚ ਪਛਾਣ ਬਣੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ । ਦੋਸਤੋ ਤੁਸੀ ਵੀ ਕੈਮੇਟ ਚ ਵਧਾਈਆਂ ਦਿਉ ਜੀ ਕੈਮੇਟ ਕਰਕੇ ।।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!