Home / ਦੁਨੀਆ ਭਰ / ਭਗਵੰਤ ਮਾਨ ਸਰਕਾਰ ਦਾ ਵੱਡਾ ਫੁਰਮਾਨ

ਭਗਵੰਤ ਮਾਨ ਸਰਕਾਰ ਦਾ ਵੱਡਾ ਫੁਰਮਾਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਸੰਤ ਪੰਚਮੀ ਤਿਓਹਾਰ ਦੇ ਮੱਦੇਨਜ਼ਰ ਚਾਈਨਾ ਡੋਰ ਦੀ ਵਿਕਰੀ, ਭੰਡਾਰ ਤੇ ਖਰੀਦ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਸਿੰਥੈਟਿਕ ਸਮੱਗਰੀ ਜਾਂ ਇਸੇ ਤਰ੍ਹਾਂ ਦੀ ਕੋਈ ਹੋਰ ਸਮੱਗਰੀ ਜਿਵੇਂ ਪਤੰਗ ਨੂੰ ਉਡਾਉਣ ਲਈ ਵੇਚਿਆ ਤੇ ਇਸਤੇਮਾਲ ਕੀਤਾ ਜਾ ਰਿਹਾ ਹੈ, ਜੋ ਨਾ ਸਿਰਫ ਮਨੁੱਖੀ ਜੀਵਨ ਲਈ ਸਗੋਂ ਪੰਛੀਆਂ ਲਈ ਵੀ ਰਿਸਕੀ ਹੈ ਤੇ ਉਸ ਨੂੰ ਤੁਰੰਤ ਜ਼ਬਤ ਕਰ ਲਿਆ ਜਾਵੇਗਾ।

new

ਡੀਜੀਪੀ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਸਾਰੇ SHO ਨੰ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਛਾਪੇਮਾਰੀ ਕਰਨ ਦੇ ਨਿਰਦੇਸ਼ ਤਤਕਾਲ ਜਾਰੀ ਹਨ। ਇਹ ਖੁਲਾਸਾ ਕਰਦੇ ਹੋਏ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਕਤ ਹੁਕਮ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ 2015 ਦੇ ਸੀਡਬਲਯੂਪੀ ਨੰਬਰ 487 ਮਿਤੀ 20 ਜਨਵਰੀ 2015 ਦੇ ਹੁਕਮਾਂ ਮੁਤਾਬਕ ਦਿੱਤੇ ਗਏ ਹਨ।

ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਚਾਈਨਾ ਸਟਰਿੰਗ ਦੇ ਰਿਸਕੀ ਸੁਭਾਅ ਬਾਰੇ ਆਮ ਲੋਕਾਂ ਨੂੰ ਜਾਣਕਾਰੀ ਦੇਣ ਤਾਂ ਜੋ ਉਹ ਆਪਣੇ ਬੱਚਿਆਂ ਨੂੰ ਪਤੰਗ ਉਡਾਉਣ ਲਈ ਅਜਿਹੀ ਤਾਰਾਂ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕ ਕਰ ਸਕਣ। ਵਿਗਿਆਨ, ਉਦਯੋਗਿਕ ਤੇ ਵਾਤਾਵਰਣ ਵਿਭਾਗ ਤੋਂ ਇਲਾਵਾ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਨੰਬਰ 10/133/2016-STE(5)/173002 ਮਿਤੀ 23.02.2018 ਨੇ ਨਾਈਲੋਨ, ਪਲਾਸਟਿਕ ਜਾਂ ਕਿਸੇ ਵੀ ਸਮੱਗਰੀ ਦੇ ਬਣੇ ਪਤੰਗ ਉਡਾਉਣ ਵਾਲੇ ਧਾਗੇ ਦੇ ਨਿਰਮਾਣ, ਵਿਕਰੀ, ਸਟੋਰੇਜ, ਖਰੀਦ, ਸਪਲਾਈ, ਆਯਾਤ ਅਤੇ ਵਰਤੋਂ ‘ਤੇ ਰੋਟੀ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!