Home / ਦੁਨੀਆ ਭਰ / 3 ਸਕੇ ਭੈਣ-ਭਰਾ ਬਣੇ ਵੱਡੇ ਅਫਸਰ

3 ਸਕੇ ਭੈਣ-ਭਰਾ ਬਣੇ ਵੱਡੇ ਅਫਸਰ

ਕਈ ਵਾਰ ਗ਼ਰੀਬੀ ਮਨੁੱਖ ਦੀ ਜ਼ਿੰਦਗੀ ਦੇ ਵਿਚ ਇੱਕ ਵਡਾ ਰੋੜਾ ਬਣ ਜਾਂਦੀ ਹੈ । ਪਰ ਬਹੁਤ ਸਾਰੇ ਲੋਕ ਹੁੰਦੇ ਹਨ , ਜੋ ਜ਼ਿੰਦਗੀ ਵਿੱਚ ਹਰ ਇੱਕ ਮੁਸੀਬਤ ਨੂੰ ਭੁੱਲਾ ਕੇ ਅੱਗੇ ਵੱਧਦੇ ਹਨ । ਇੱਕ ਅਜਿਹਾ ਹੀ ਮਾਮਲਾ ਦੱਸਾਂਗੇ ਜਿਥੇ ਘਰ ਚ ਗਰੀਬੀ ਹੋਣ ਕਾਰਨ ਇਕੋ ਹੀ ਕਿਤਾਬ ਨਾਲ 3 ਭੈਣ ਭਰਾਵਾਂ ਨੇ ਪੜਾਈ ਕੀਤੀ ਸੀ , ਜਿਸ ਤੋਂ ਬਾਅਦ ਓਹਨਾ ਦੀ ਮੇਹਨਤ ਇਸ ਤਰਾਂ ਰੰਗ ਲੈ ਕੇ ਆਈ ਕਿ ਹੁਣ ਇਕੱਠੇ 3 ਸਕੇ ਭੈਣ-ਭਰਾ PCS ਅਫਸਰ ਬਣ ਚੁੱਕੇ ਹਨ । ਦਰਅਸਲ ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਇਕ ਗਰੀਬ ਪਰਿਵਾਰ ਦੇ 3 ਬੱਚਿਆਂ ਨੇ ਜੰਮੂ ਕਸ਼ਮੀਰ ਦੀ ਪੀ.ਸੀ.ਐੱਸ. ਦੀ ਪ੍ਰੀਖਿਆ ਪਾਸ ਕੀਤੀ । ਇਨ੍ਹਾਂ ਤਿੰਨੇ ਭੈਣ ਭਰਾਵਾਂ ਕੋਲ ਪੜ੍ਹਨ ਲਈ ਇਕ ਹੀ ਕਿਤਾਬ ਸੀ।

new

ਜਿਸ ਕਰਕੇ ਪ੍ਰੀਖਿਆ ਦੀ ਤਿਆਰੀ ਕਰਨੀ ਵੀ ਸੌਖਾ ਕੰਮ ਨਹੀਂ ਸੀ। ਪਰਿਵਾਰ ਦੀ ਆਰਥਿਕ ਹਾਲਤ ਵੀ ਕੋਈ ਸੰਤੋਖਜਨਕ ਨਹੀਂ ਸੀ। ਦੱਸਦਿਆਂ ਕਿ ਇਨ੍ਹਾਂ ਤੀਨੇ ਭੈਣ ਭਰਵਾਂ ‘ਚੋਂ 2 ਕੁੜੀਆਂ ਹਨ ਅਤੇ ਇਕ ਮੁੰਡਾ ਹੈ। ਕੁੜੀਆਂ ਹੂਮਾ ਅਤੇ ਇਫਰਾ ਵੱਡੀਆਂ ਹਨ, ਜਦਕਿ ਮੁੰਡਾ ਸੁਹੇਲ ਛੋਟਾ ਹੈ। ਜਿਨ੍ਹਾਂ ਹਾਲਾਤਾਂ ‘ਚ ਇਨ੍ਹਾਂ ਤਿੰਨਾਂ ਬੱਚਿਆਂ ਨੇ ਸਫ਼ਲਤਾ ਹਾਸਲ ਕੀਤੀ ਹੈ, ਉਹ ਹਰ ਕਿਸੇ ਦੇ ਵੱਸ ਦੀ ਗੱਲ ਨਹੀਂ। ਓਥੇ ਹੀ ਜੇਕਰ ਗੱਲ ਕੀਤੀ ਜਾਵੇ ਪਰਿਵਾਰ ਦੀ ਤਾਂ , ਪਰਿਵਾਰ ਦੀ ਆਰਥਿਕ ਹਾਲਤ ਵੀ ਕੋਈ ਸੰਤੋਖਜਨਕ ਨਹੀਂ ਸੀ।

ਪਿਤਾ ਵੀ ਕਾਫੀ ਗਰੀਬ ਸਨ , ਪਿਤਾ ਮਨੂਰ ਅਹਿਮਦ ਵਾਣੀ ਦੀ ਇਕ ਮਹੀਨੇ ਦੀ ਆਮਦਨ ਲਗਭਗ 15-20 ਹਜ਼ਾਰ ਰੁਪਏ ਹੈ। ਉਹ ਮਜ਼ਦੂਰ ਠੇਕੇਦਾਰ ਹਨ। ਇਨ੍ਹਾਂ ਦੇ ਘਰ ਦੇ ਸਿਰਫ਼ 3 ਕਮਰੇ ਹਨ। ਹੂਮਾ ਅਤੇ ਸੁਹੇਲ ਨੇ ਪਹਿਲੀ ਕੋਸ਼ਿਸ਼ ‘ਚ ਹੀ ਇਹ ਸਿਵਲ ਸੇਵਾ ਪ੍ਰੀਖਿਆ ਪਾਸ ਕਰ ਲਈ, ਜਦਕਿ ਇਫਰਾ ਨੂੰ ਇਕ ਵਾਰ ਫੇਰ ਕੋਸ਼ਿਸ਼ ਕਰਨੀ ਪਈ।

newhttps://punjabiinworld.com/wp-admin/options-general.php?page=ad-inserter.php#tab-4

ਸੁਹੇਲ ਨੇ 111ਵਾਂ, ਹੂਮਾ ਨੇ 117ਵਾਂ ਅਤੇ ਇਫਰਾ ਨੇ 143ਵਾਂ ਸਥਾਨ ਹਾਸਲ ਕੀਤਾ ਹੈ। iਇਹ ਤਿੰਨ ਭੈਣ ਭਰਵਾਂ ਦੀ ਮੇਹਨਤ ਨੇ ਸਭ ਨੂੰ ਸਿੱਖਿਆ ਦਿਤੀ ਹੈ ਕਿ ਮੇਹਨਤ ਨ ਸਭ ਕੁਝ ਹਾਸਲ ਕੀਤਾ ਜਾ ਸਕਦਾ ਤੇ ਇਹਨਾਂ ਨੇ ਆਪਣੀ ਮਿਹਨਤ ਸਦਕਾ ਅੱਜ ਇਤਿਹਾਸ ਸਿਰਜ ਦਿੱਤਾ ਹੈ

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!