Home / ਦੁਨੀਆ ਭਰ / ਗੁਰਦਾਸ ਮਾਨ ਦੇ ਘਰੋਂ ਵੱਡੀ ਖਬਰ

ਗੁਰਦਾਸ ਮਾਨ ਦੇ ਘਰੋਂ ਵੱਡੀ ਖਬਰ

ਗੁਰਿਕ ਮਾਨ (Gurickk G Maan)ਅਤੇ ਸਿਮਰਨ ਕੌਰ ਮੁੰਡੀ (Simran Kaur Mundi) ਦੀ ਵੈਡਿੰਗ ਐਨੀਵਰਸਰੀ (Wedding Anniversary) ਦੇ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵਧਾਈ ਦਿੱਤੀ ਹੈ । ਸਿਮਰਨ ਕੌਰ ਮੁੰਡੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ‘ਚ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਸ ਤੋਂ ਇਲਾਵਾ ਅਦਾਕਾਰਾ ਨੂੰ ਕਈ ਸੈਲੀਬ੍ਰੇਟੀਜ਼ ਨੇ ਵੀ ਵਧਾਈ ਦਿੱਤੀ ਹੈ ।

ਅੱਜ ਤੋਂ ਤਿੰਨ ਸਾਲ ਪਹਿਲਾਂ ਸਿਮਰਨ ਕੌਰ ਮੁੰਡੀ ਅਤੇ ਗੁਰਿਕ ਮਾਨ ਵਿਆਹ ਦੇ ਬੰਧਨ ‘ਚ ਬੱਝੇ ਸਨ । ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ ।ਸਿਮਰਨ ਕੌਰ ਦਾ ਸਬੰਧ ਹੁਸ਼ਿਆਰਪੁਰ ਦੇ ਮੁੰਡਿਆਂ ਜੱਟਾਂ ਦੇ ਨਾਲ ਹੈ । ਉਹ ਫ਼ਿਲਮਾਂ ਅਤੇ ਮਾਡਲਿੰਗ ਦੇ ਖੇਤਰ ‘ਚ ਕੰਮ ਕਰ ਚੁੱਕੀ ਹੈ ।ਜਦੋਂਕਿ ਗੁਰਿਕ ਮਾਨ ਵੀਡੀਓ ਡਾਇਰੈਕਟਰ ਹੈ।ਸਿਮਰਨ ਕੌਰ ਮੁੰਡੀ ਅਤੇ ਗੁਰਿਕ ਮਾਨ ਦਾ ਵਿਆਹ ਪਟਿਆਲਾ ‘ਚ ਬੜੇ ਹੀ ਸ਼ਾਹੀ ਅੰਦਾਜ਼ ‘ਚ ਹੋਇਆ ਸੀ । ਇਸ ਵਿਆਹ ‘ਚ ਸੌ ਤੋਂ ਜ਼ਿਆਦਾ ਮਹਿਮਾਨਾਂ ਨੇ ਸ਼ਿਰਕਤ ਕੀਤੀ ਸੀ ਅਤੇ ਇਹ ਮਹਿਮਾਨ ਦੋ ਦਿਨ ਪਟਿਆਲਾ ‘ਚ ਰਹੇ ਸਨ ।

ਮਹਿਮਾਨਾਂ ‘ਚ ਹਨੀ ਸਿੰਘ, ਕਪਿਲ ਸ਼ਰਮਾ, ਸਰਗੁਨ ਮਹਿਤਾ, ਐਮੀ ਵਿਰਕ ਸਣੇ ਕਈ ਮਹਿਮਾਨ ਸ਼ਾਮਿਲ ਹੋਏ ਸਨ ।ਦੋਵਾਂ ਦੀ ਵੈਡਿੰਗ ਐਨੀਵਰਸਰੀ ਦੇ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਵਧਾਈ ਦੇ ਰਹੇ ਹਨ । ਸਿਮਰਨ ਕੌਰ ਮੁੰਡੀ ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ ਪਰ ਗੁਰਿਕ ਮਾਨ ਬਹੁਤ ਘੱਟ ਸਰਗਰਮ ਰਹਿੰਦੇ ਹਨ ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …