ਪੰਜਾਬ ਮਹਿਲਾ ਕਮਿਸ਼ਨ’ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ‘ਤੇ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ‘ਪੰਜਾਬ ਮਹਿਲਾ ਕਮਿਸ਼ਨ’ ਦੇ ਚੇਅਰਪਰਸਨ ਅਹੁਦੇ ਤੋਂ ਹਟਾ ਦਿੱਤਾ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ 18-9-2020 ਨੂੰ ਮਨੀਸ਼ਾ ਗੁਲਾਟੀ ਦੀ ਟਰਮ ‘ਚ 3 ਸਾਲਾਂ ਦਾ ਵਾਧਾ ਕਰ ਦਿੱਤਾ ਸੀ।
ਸੋਸ਼ਲ ਸਕਿਓਰਿਟੀ ਵੁਮੈਨ ਅਤੇ ਚਾਈਲਡ ਵਿਭਾਗ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਇਸ ਵਾਧੇ ਦੀ ਸਰਕਾਰੀ ਨਿਯਮਾਂ ‘ਚ ਕੋਈ ਵਿਵਸਥਾ ਨਹੀਂ ਸੀ। ਇਸ ਕਾਰਨ ਉਨ੍ਹਾਂ ਨੂੰ ਚੇਅਰਪਰਸਨ ਬਣਾਉਣ ਦਾ ਹੁਕਮ ਵਾਪਸ ਲੈ ਲਏ ਗਏ ਹਨ। ਇਸ ਸਬੰਧੀ ਲਿਖ਼ਤੀ ਆਰਡਰਾ ਦੀ ਕਾਪੀ ਮੀਡੀਆ ਨੂੰ ਪ੍ਰਾਪਤ ਹੋਈ ਹੈ।
ਦੱਸਣਯੋਗ ਹੈ ਕਿ ‘ਪੰਜਾਬ ਮਹਿਲਾ ਕਮਿਸ਼ਨ’ ਦੀ ਚੇਅਰਪਰਸਨ ਰਹੀ ਮਨੀਸ਼ਾ ਗੁਲਾਟੀ ਪਹਿਲਾਂ ਕਾਂਗਰਸ ‘ਚ ਸੀ। ਫਿਰ ਉਨ੍ਹਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ਦਾ ਪੱਲਾ ਫੜ੍ਹ ਲਿਆ। ਕਾਂਗਰਸ ਛੱਡਦੇ ਹੀ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਸਾਧਿਆ ਸੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖ਼ਾਸ ਮਨੀਸ਼ਾ ਗੁਲਾਟੀ, ਚਰਨਜੀਤ ਸਿੰਘ ਚੰਨੀ ਦੇ ਮੀਟੂ ਮਾਮਲੇ ਨੂੰ ਚੁੱਕਣ ਤੋਂ ਬਾਅਦ ਸੁਰਖ਼ੀਆਂ ‘ਚ ਆਏ ਸਨ।
ਦੱਸ ਦਈਏ ਕਿ ਕੈਪਟਨ ਨੇ ਹੀ ਮੁੱਖ ਮੰਤਰੀ ਬਣਨ ਤੋਂ ਬਾਅਦ ਮਨੀਸ਼ਾ ਨੂੰ ਚੇਅਰਪਰਸਨ ਦਾ ਅਹੁਦਾ ਸੌਂਪਿਆ ਸੀ। ਮਨੀਸ਼ਾ ਗੁਲਾਟੀ ਅਕਸਰ ਔਰਤਾਂ ਦੇ ਹੱਕ ‘ਚ ਫ਼ੈਸਲੇ ਨੂੰ ਲੈ ਕੇ ਚਰਚਾ ‘ਚ ਰਹਿੰਦੇ ਸਨ।ਇਸ ਜਾਣਕਾਰੀ ਬਾਰੇ ਆਪਣੀ ਰਾਇ ਜਰੂਰ ਦਿਉ ਕੀ ਭਗਵੰਤ ਮਾਨ ਸਰਕਾਰ ਨੇ ਚੰਗਾ ਕੀਤਾ ਹੈ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਕੇ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.