Home / ਦੁਨੀਆ ਭਰ / ਭਗਵੰਤ ਮਾਨ ਸਰਕਾਰ ਵੱਲੋਂ ਛੁੱਟੀ ਦਾ ਐਲਾਨ

ਭਗਵੰਤ ਮਾਨ ਸਰਕਾਰ ਵੱਲੋਂ ਛੁੱਟੀ ਦਾ ਐਲਾਨ

5 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਸਬੰਧ ਵਿਚ ਜ਼ਿਲ੍ਹਾ ਜਲੰਧਰ ਵਿਚ 4 ਫਰਵਰੀ ਨੂੰ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਜਿਸ ਦੇ ਚਲਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜਲੰਧਰ ਜ਼ਿਲ੍ਹੇ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ-ਕਾਲਜਾਂ ਅਤੇ ਪੰਜਾਬ ਸਰਕਾਰ ਦੇ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਫਰਵਰੀ ਨੂੰ ਜਲੰਧਰ ਸਿਟੀ ਸਟੇਸ਼ਨ ਤੋਂ ਬਨਾਰਸ ਜਾਣ ਵਾਲੀ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣਗੇ।

new

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੇਰਾ ਬੱਲਾਂ ਪ੍ਰਬੰਧਕ ਕਮੇਟੀ ਦੇ ਸੱਦੇ ਨੂੰ ਸਵੀਕਾਰ ਕਰ ਲਿਆ ਗਿਆ ਹੈ। ਮੁੱਖ ਮੰਤਰੀ ਨੇ ਬੀਤੇ ਦਿਨ ਆਪਣੀ ਸਰਕਾਰੀ ਰਿਹਾਇਸ਼ ਵਿਖੇ ਡੇਰਾ ਬੱਲਾਂ ਦੀ ਪ੍ਰਬੰਧਕ ਕਮੇਟੀ ਦੇ ਵਫ਼ਦ ਨਾਲ ਗੱਲਬਾਤ ਦੌਰਾਨ ਕਿਹਾ ਸੀ ਕਿ ਇਸ ਮੈਗਾ ਸਮਾਗਮ ਦਾ ਹਿੱਸਾ ਬਣਨਾ ਉਨ੍ਹਾਂ ਲਈ ਬੜੇ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਡੇਰਾ ਬੱਲਾਂ ਵੱਲੋਂ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਲਈ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਦੀ ਵੀ ਸ਼ਲਾਘਾ ਕੀਤੀ।

ਦੱਸ ਦਈਏ ਕਿ ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਸਮਾਗਮ ਵਿੱਚ ਨਿਮਾਣੇ ਸ਼ਰਧਾਲੂ ਵਜੋਂ ਸ਼ਿਰਕਤ ਕਰਨਗੇ ਅਤੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਲੈਣਗੇ।ਸ੍ਰੀ ਗੁਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਉਤਸਵ ਸਬੰਧੀ ਕੱਢੇ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜਲੰਧਰ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵਲੋਂ 4 ਫਰਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

newhttps://punjabiinworld.com/wp-admin/options-general.php?page=ad-inserter.php#tab-4

ਦੱਸ ਦਈਏ ਕਿ ਇਸ ਸਬੰਧੀ ਬਕਾਇਦਾ ਡੀਸੀ ਵਲੋਂ ਆਰਡਰ ਵੀ ਜਾਰੀ ਕੀਤੇ ਗਏ ਹਨ। ਜਾਰੀ ਆਰਡਰ ਮੁਤਾਬਿਕ, 4 ਫਰਵਰੀ ਨੂੰ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!