Home / ਦੁਨੀਆ ਭਰ / ਅੰਮ੍ਰਿਤਪਾਲ ਤੇ ਦੀਪ ਸਿੱਧੂ ਬਾਰੇ ਆਈ ਵੱਡੀ ਖਬਰ

ਅੰਮ੍ਰਿਤਪਾਲ ਤੇ ਦੀਪ ਸਿੱਧੂ ਬਾਰੇ ਆਈ ਵੱਡੀ ਖਬਰ

ਭਾਈ ਅੰਮ੍ਰਿਤਪਾਲ ਸਿੰਘ ਜੀ (Bhai Amritpal Singh) ਨੇ ਵਿਆਹ (Wedding) ਕਰਵਾ ਲਿਆ ਹੈ । ਇਸ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਭਾਈ ਸਾਹਿਬ ਬੀਬੀ ਕਿਰਨਦੀਪ ਕੌਰ ਦੇ ਨਾਲ ਲਾਵਾਂ ਲੈ ਰਹੇ ਹਨ । ਭਾਈ ਸਾਹਿਬ ਨੂੰ ਇਸ ਮੁਬਾਰਕ ਮੌਕੇ ‘ਤੇ ਹਰ ਕੋਈ ਵਧਾਈ ਦੇ ਰਿਹਾ ਹੈ ।

new

ਵਿਆਹ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਗੁਰੂ ਘਰ ‘ਚ ਸਿੱਖ ਮਰਿਆਦਾ ਮੁਤਾਬਕ ਹੋਇਆ ਹੈ । ਇਸ ਵਿਆਹ ‘ਚ ਉਨ੍ਹਾਂ ਦੇ ਪਰਿਵਾਰ ਅਤੇ ਕਰੀਬੀ ਰਿਸ਼ਤੇਦਾਰਾਂ ਨੇ ਹੀ ਸ਼ਿਰਕਤ ਕੀਤੀ ਹੈ । ਭਾਈ ਸਾਹਿਬ ਨੂੰ ਜੀਵਨ ਦੀ ਨਵੀਂ ਸ਼ੁਰੂਆਤ ਦੇ ਲਈ ਹਰ ਪਾਸਿਓਂ ਵਧਾਈਆਂ ਮਿਲ ਰਹੀਆਂ ਹਨ ।ਜਾਣਕਾਰੀ ਮੁਤਾਬਕ ਕਿਰਨਦੀਪ ਕੌਰ ਜਲੰਧਰ ਦੇ ਪਿੰਡ ਕੁਲਾਰ ਦੀ ਰਹਿਣ ਵਾਲੀ ਹੈ ਅਤੇ ਉਹ ਵਿਦੇਸ਼ ਤੋਂ ਪੰਜਾਬ ਵਿਆਹ ਲਈ ਆਏ ਹਨ ।ਪਰਿਵਾਰ ਦੀ ਅੰਮ੍ਰਿਤਪਾਲ ਸਿੰਘ ਨਾਲ ਪੁਰਾਣੀ ਜਾਣ-ਪਛਾਣ ਹੈ।

ਜਾਣਕਾਰੀ ਮੁਤਾਬਕ ਕਿਰਨਦੀਪ ਕੌਰ ਜਲੰਧਰ ਦੇ ਪਿੰਡ ਕੁਲਾਰ ਦੀ ਰਹਿਣ ਵਾਲੀ ਹੈ ਅਤੇ ਉਹ ਵਿਦੇਸ਼ ਤੋਂ ਪੰਜਾਬ ਵਿਆਹ ਲਈ ਆਏ ਹਨ ।ਪਰਿਵਾਰ ਦੀ ਅੰਮ੍ਰਿਤਪਾਲ ਸਿੰਘ ਨਾਲ ਪੁਰਾਣੀ ਜਾਣ-ਪਛਾਣ ਹੈ।ਫਿਲਹਾਲ ਲੜਕੀ ਦਾ ਪਿਤਾ ਪਿਆਰਾ ਸਿੰਘ ਅਤੇ ਪਰਿਵਾਰ ਇੰਗਲੈਂਡ ਵਿੱਚ ਸੈਟਲ ਹੈ। ਕਿਰਨਦੀਪ ਵਿਆਹ ਸਮਾਗਮ ਲਈ ਇੰਗਲੈਂਡ ਤੋਂ ਪੰਜਾਬ ਆਈ ਹੈ।

newhttps://punjabiinworld.com/wp-admin/options-general.php?page=ad-inserter.php#tab-4

ਵਿਆਹ ਵਿਚ ਦੋਵੇਂ ਜਣਿਆਂ ਦਾ ਪਰਿਵਾਰਕ ਮੈਂਬਰ ਤੇ ਨਜ਼ਦੀਕੀ ਰਿਸ਼ਤੇਦਾਰ ਹੀ ਮੌਜੂਦ ਸਨ। ਆਨੰਦ ਕਾਰਜ ਲਈ ਸਭ ਤੋਂ ਪਹਿਲਾ ਸਥਾਨ ਫਤਿਹਪੁਰ ਦੋਨਾਂ, ਜਲੰਧਰ ਵਿਖੇ ਸਥਿਤ ਛੇਵੀਂ ਪਾਤਸ਼ਾਹੀ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰੂਘਰ ਨਿਸ਼ਚਿਤ ਕੀਤਾ ਗਿਆ ਸੀ। ਪਰ ਆਖਰੀ ਸਮੇਂ ‘ਤੇ ਵਿਆਹ ਦਾ ਸਥਾਨ ਬਦਲ ਦਿੱਤਾ ਗਿਆ।

new

ਇੰਗਲੈਂਡ ਤੋਂ ਆਈ ਕਿਰਨਦੀਪ ਅਤੇ ਉਸਦਾ ਪਰਿਵਾਰ ਸਵੇਰੇ ਚਾਰ ਵਜੇ ਪਿੰਡ ਕੁਲਾਰਾਂ ਤੋਂ ਗੁਰੂਘਰ ਫਤਿਹਪੁਰ ਵੱਲ ਜਾਣ ਦੀ ਬਜਾਏ ਬਾਬਾ ਬਕਾਲਾ ਲਈ ਰਵਾਨਾ ਹੋ ਗਏ। ਦੋਵਾਂ ਦਾ ਵਿਆਹ ਅੱਜ ਬਾਬਾ ਬਕਾਲਾ ਨੇੜਲੇ ਪਿੰਡ ਜੱਲੂਪੁਰ ਖੇੜਾ ਦੇ ਗੁਰੂਘਰ ਵਿਖੇ ਹੋਇਆ। ਆਨੰਦ ਕਾਰਜ ਬਹੁਤ ਹੀ ਸਰਲ ਤਰੀਕੇ ਨਾਲ ਕੀਤਾ ਗਿਆ ਹੈ। ਗੁਰੂਘਰ ਵਿੱਚ ਕੋਈ ਵਿਸ਼ੇਸ਼ ਟੈਂਟ ਜਾਂ ਹੋਰ ਸਜਾਵਟ ਦਾ ਪ੍ਰਬੰਧ ਨਹੀਂ ਕੀਤਾ ਗਿਆ।

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!