Home / ਦੁਨੀਆ ਭਰ / ਦਲਜੀਤ ਦੁਸਾਂਝ ਬਾਰੇ ਵੱਡੀ ਖਬਰ

ਦਲਜੀਤ ਦੁਸਾਂਝ ਬਾਰੇ ਵੱਡੀ ਖਬਰ

ਜਦੋ ਤੋ ਚਮਕੀਲਾ ਦੀ ਇਓਪਿਕ ਦਾ ਐਲਾਨ ਕੀਤਾ ਹੈ, ਉਦੋਂ ਤੋਂ ਹੀ ਦਿਲਜੀਤ ਲਗਾਤਾਰ ਸੁਰਖੀਆਂ ‘ਚ ਬਣੇ ਹੋਏ ਹਨ। ਇਹੀ ਨਹੀਂ ਦਿਲਜੀਤ ਦੀਆਂ ਚਮਕੀਲਾ ਲੁੱਕ ‘ਚ ਕਈ ਤਸਵੀਰਾਂ ਤੇ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਦੱਸ ਦਈਏ ਕਿ ਦਿਲਜੀਤ ਦੋਸਾਂਝ ਮਸ਼ਹੂਰ ਬਾਲੀਵੁੱਡ ਡਾਇਰੈਕਟਰ ਇਮਤਿਆਜ਼ ਅਲੀ ਦੇ ਨਾਲ ਫ਼ਿਲਮ ‘ਚਮਕੀਲਾ’ ਦੀ ਸ਼ੂਟਿੰਗ ਸ਼ੁਰੂ ਕਰ ਚੁੱਕੇ ਹਨ।

ਦੱਸ ਦਈਏ ਕਿ ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਦਿਲਜੀਤ ਦੋਸਾਂਝ ਦੀ ਇੱਕ ਹੋਰ ਨਵੀਂ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਦਿਲਜੀਤ ਫ਼ਿਲਮ ਚਮਕੀਲਾ ਦੀ ਸ਼ੂਟਿੰਗ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਦੇ ਵਿੱਚ ਦਿਲਜੀਤ ਚਮਕੀਲਾ ਦੇ ਲੁੱਕ ‘ਚ ਨਜ਼ਰ ਆ ਰਹੇ ਹਨ। ਦਿਲਜੀਤ ਨੂੰ ਚਮਕੀਲਾ ਦਾ ਲੁੱਕ ਵਿੱਚ ਪਛਾਨਣਾ ਕਾਫੀ ਮੁਸ਼ਕਲ ਹੋ ਰਿਹਾ ਹੈ। ਇਸ ਵੀਡੀਓ ਨੂੰ ਇੰਸਟੈਂਟ ਪਾਲੀਵੁੱਡ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਹੈ।

ਫੈਨਜ਼ ਦਿਲਜੀਤ ਦੀ ਚਮਕੀਲਾ ਲੁੱਕ ਨੂੰ ਦੇਖ ਕੇ ਹੈਰਾਨ ਹੋ ਰਹੇ ਹਨ। ਕਈ ਲੋਕਾਂ ਦਾ ਕਹਿਣਾ ਹੈ ਕਿ ਦਿਲਜੀਤ ਤੇ ਚਮਕੀਲੇ ‘ਚ ਫਰਕ ਕਰਨਾ ਮੁਸ਼ਕਲ ਹੈ।ਨਵੀਂ ਵਾਇਰਲ ਹੋ ਰਹੀ ਇਸ ਵੀਡੀਓ ਦੇ ਵਿੱਚ ਦਿਲਜੀਤ ਨੂੰ ਚਮਕੀਲਾ ਦੇ ਇਸ ਨਵੇਂ ਲੁੱਕ ਵਿੱਚ ਵੇਖ ਕੇ ਫੈਨਜ਼ ਬੇਹੱਦ ਹੈਰਾਨ ਹਨ। ਇਸ ਵਾਇਰਲ ਹੋ ਰਹੀ ਵੀਡੀਓ ‘ਤੇ ਕਈ ਲੋਕ ਕਮੈਂਟਸ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਕਈ ਯੂਜ਼ਰਸ ਦਾ ਕਹਿਣਾ ਹੈ ਕਿ ਦਿਲਜੀਤ ਦੋਸਾਂਝ ਦੀ ਇਹ ਵੀਡੀਓ ਤੇ ਤਸਵੀਰਾਂ ਵੇਖਣ ਤੋਂ ਬਾਅਦ ਚਮਕੀਲੇ ਅਤੇ ਦਿਲਜੀਤ ‘ਚ ਫਰਕ ਕਰਨਾ ਮੁਸ਼ਕਲ ਹੈ।

ਕਿਉਂਕਿ ਦਿਲਜੀਤ ਹੁਬਹੂ ਚਮਕੀਲਾ ਵਾਂਗ ਨਜ਼ਰ ਆ ਰਹੇ ਹਨ। ਦਿਲਜੀਤ ਦੋਸਾਂਝ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਇੰਨੀਂ ਦਿਨੀਂ ਚਮਕੀਲਾ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ। ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਨਿਸ਼ਾ ਬਾਨੋ ਤੇ ਪਰੀਣੀਤੀ ਚੋਪੜਾ ਵੀ ਨਜ਼ਰ ਆਉਣ ਵਾਲੀਆਂ ਹਨ। ਰਿਪੋਰਟਾਂ ਦੇ ਮੁਤਾਬਕ ਪਰੀਣੀਤੀ ਦਿਲਜੀਤ ਦੀ ਦੂਜੀ ਪਤਨੀ ਅਮਰਜੋਤ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣ ਵਾਲੀ ਹੈ। ਇਸ ਤੋਂ ਇਲਾਵਾ ਦਿਲਜੀਤ ਨਿਮਰਤ ਖ਼ਹਿਰਾ ਨਾਲ ਫਿਲਮ ‘ਜੋੜੀ’ ‘ਚ ਨਜ਼ਰ ਆਉਣ ਵਾਲੇ ਹਨ। ਇਹ ਫਿਲਮ ਮਈ ‘ਚ ਰਿਲੀਜ਼ ਹੋਣ ਜਾ ਰਹੀ ਹੈ।

ਦੱਸ ਦਈਏ ਕਿ ਕਈ ਸਰੋਤੇ ਦਲਜੀਤ ਦੁਸਾਂਝ ਦਾ ਵਿਰੋਧ ਵੀ ਕਰ ਰਹੇ ਹਨ ਕਿਉਂਕਿ ਉਨ੍ਹਾਂ ਅਨੁਸਾਰ ਦਲਜੀਤ ਦੁਸਾਂਝ ਨੇ ਦਸਤਾਰ ਉਤਾਰ ਕੇ ਕੰਮ ਵਧੀਆ ਨਹੀਂ ਕੀਤਾ। ਲੋਕਾਂ ਦੇ ਅਲੱਗ ਅਲੱਗ ਵਿਚਾਰ ਸਾਹਮਣੇ ਆ ਰਹੇ ਹਨ ਦਲਜੀਤ ਦੁਸਾਂਝ ਦੀ ਨਵੀਂ ਲੁੱਕ ਤੇ।।। ਧੰਨਵਾਦ ਜੀ

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …