Home / ਦੁਨੀਆ ਭਰ / ਇਹ ਗੱਲ ਕਿਸੇ ਨੂੰ ਨਾ ਦੱਸੋ

ਇਹ ਗੱਲ ਕਿਸੇ ਨੂੰ ਨਾ ਦੱਸੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ।

new

ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧।

ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨।

newhttps://punjabiinworld.com/wp-admin/options-general.php?page=ad-inserter.php#tab-4

(ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩।

new

ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!