ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਜੱਸੀ ਗਿੱਲ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਨੂੰ ਲੈ ਕੇ ਸੁਰਖੀਆਂ ‘ਚ ਹਨ। ਜਲਦ ਹੀ ਜੱਸੀ ਗਿੱਲ ਸਲਮਾਨ ਖ਼ਾਨ ਦੀ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਨਾਲ ਬਾਲੀਵੁੱਡ ‘ਚ ਡੈਬਿਊ ਕਰਨ ਵਾਲੇ ਹਨ। ਪਾਲੀਵੁਡ ਦੇ ਸਿਤਾਰੇ ਅਕਸਰ ਹੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ। ਹਾਲ ਹੀ ਵਿੱਚ ਜੱਸੀ ਗਿੱਲ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਆਪਣੀ ਧੀ ਦੀ ਇੱਕ ਕਿਊਟ ਵੀਡੀਓ ਸ਼ੇਅਰ ਕੀਤੀ ਹੈ। 
ਦੱਸ ਦੇਈਏ ਕਿ 3 ਮਾਰਚ ਦਾ ਦਿਨ ਗਾਇਕ ਤੇ ਅਦਾਕਾਰ ਜੱਸੀ ਗਿੱਲ ਦੀ ਜ਼ਿੰਦਗੀ ਵਿੱਚ ਬਹੁਤ ਹੀ ਖ਼ਾਸ ਹੁੰਦਾ ਹੈ। ਕਿਉਂਕਿ ਇਸ ਦਿਨ ਜਿੱਥੇ ਉਨ੍ਹਾਂ ਦੇ ਭਰਾ ਬੱਬਲ ਰਾਏ ਦਾ ਜਨਮ ਦਿਨ ਹੁੰਦਾ ਹੈ ਉੱਥੇ ਹੀ ਦੂਜੇ ਪਾਸੇ ਇਸ ਦਿਨ ਉਨ੍ਹਾਂ ਦੀ ਧੀ ਰੂਜਸ ਕੌਰ ਗਿੱਲ ਦਾ ਵੀ ਜਨਮ ਦਿਨ ਹੁੰਦਾ ਹੈ।
ਇਸ ਖ਼ਾਸ ਦਿਨ ਨੂੰ ਹੋਰ ਖ਼ਾਸ ਬਣਾਉਣ ਲਈ ਜੱਸੀ ਗਿੱਲ ਨੇ ਆਪਣੇ ਸੋਸ਼ਲ ਮੀਡੀਆ ਆਕਾਊਂਟ ਤੋਂ ਆਪਣੀ ਨਿੱਕੀ ਜਿਹੀ ਧੀ ਦੀ ਇੱਕ ਪਿਆਰੀ ਜਿਹੀ ਵੀਡੀਓ ਸ਼ੇਅਰ ਕੀਤੀ ਹੈ। ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਰੂਜਸ ਆਪਣੇ ਮਾਤਾ-ਪਿਤਾ ਦੇ ਨਾਲ ਕਿਸੇ ਠੰਡੇ ਇਲਾਕੇ ‘ਚ ਘੁੰਮਣ ਗਈ ਹੈ। ਉਸ ਹੁੱਡ ਜੈਕਟ ਪਾਈ ਹੋਈ ਹੈ ਤੇ ਆਪਣੇ ਨਿੱਕੇ-ਨਿੱਕੇ ਪੈਰਾਂ ਨਾਲ ਬਰਫ ਵਿੱਚ ਤੁਰਦੀ ਹੋਈ ਨਜ਼ਰ ਆ ਰਹੀ ਹੈ।ਦੱਸਣਯੋਗ ਹੈ ਕਿ ਜੱਸੀ ਗਿੱਲ 2018 ‘ਚ ਧੀ ਰੂਜਸ ਕੌਰ ਗਿੱਲ ਦੇ ਪਿਤਾ ਬਣੇ ਸੀ। ਉਹ ਅਕਸਰ ਹੀ ਸੋਸ਼ਲ ਮੀਡੀਆ ‘ਤੇ ਧੀ ਨਾਲ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ਤੇ ਫੈਨਜ਼ ਵੱਲੋਂ ਉਨ੍ਹਾਂ ਦੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ।
ਜੱਸੀ ਗਿੱਲ ਵੱਲੋਂ ਸ਼ੇਅਰ ਕੀਤੀ ਗਈ ਇਸ ਵੀਡੀਓ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਦਰਸ਼ਕ ਇਸ ਵੀਡੀਓ ‘ਤੇ ਲਗਾਤਾਰ ਕਮੈਂਟ ਕਰ ਰਹੇ ਹਨ। ਇਸ ਦੇ ਨਾਲ ਹੀ ਕਮੈਂਟ ਬਾਕਸ ਵਿੱਚ ਕਮੈਂਟ ਲਿੱਖ ਕੇ ਫੈਨਜ਼ ਗਾਇਕ ਦੀ ਧੀ ਨੂੰ ਜਨਮਦਿਨ ਦੀ ਵਧਾਈ ਦੇ ਰਹੇ ਹਨ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਵੀ ਗਾਇਕ ਨੇ ਆਪਣੀ ਧੀ ਨਾਲ ਕਿਊਟ ਤਸਵੀਰਾਂ ਸ਼ੇਅਰ ਕੀਤੀਆਂ ਸੀ, ਜਿਸ ਨੂੰ ਫੈਨਜ਼ ਨੇ ਬਹੁਤ ਪਸੰਦ ਕੀਤਾ।
ਜੱਸੀ ਗਿੱਲ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਸਲਮਾਨ ਖ਼ਾਨ ਦੇ ਨਾਲ ਉਨ੍ਹਾਂ ਦੀ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ‘ਚ ਨਜ਼ਰ ਆਉਣ ਵਾਲੇ ਹਨ। ਇਸ ਫ਼ਿਲਮ ‘ਚ ਸਲਮਾਨ ਖ਼ਾਨ ਦੇ ਨਾਲ ਅਦਾਕਾਰਾ ਪੂਜਾ ਹੇਗੜੇ ਵੀ ਮੁੱਖ ਕਿਰਦਾਰ ‘ਚ ਨਜ਼ਰ ਆਉਣ ਵਾਲੀ ਹੈ। ਇਸ ਦੇ ਨਾਲ- ਨਾਲ ਫ਼ਿਲਮ ‘ਚ ਜੱਸੀ ਗਿੱਲ ਦੇ ਨਾਲ ਸ਼ਹਿਨਾਜ਼ ਗਿੱਲ ਵੀ ਅਦਾਕਾਰੀ ਕਰਦੀ ਹੋਈ ਨਜ਼ਰ ਆਉਣ ਵਾਲੀ ਹੈ। ਦੱਸ ਦਈਏ ਕਿ ਇਹ ਫ਼ਿਲਮ ਇਸੇ ਸਾਲ ਈਦ ਦੇ ਮੌਕੇ ‘ਤੇ ਰਿਲੀਜ਼ ਹੋਣ ਜਾ ਰਹੀ ਹੈ। ਫੈਨਜ਼ ਸਲਮਾਨ ਦੀ ਇਸ ਫ਼ਿਲਮ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.