ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਾਲ 2023-24 ਲਈ ਬਜਟ ਪੇਸ਼ ਕੀਤਾ। ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਦੂਜਾ ਪੇਪਰ ਰਹਿਤ ਬਜਟ ਹੈ। ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਨਵੀਂ ਖੇਤੀ ਨੀਤੀ ਲਿਆਵੇਗੀ, ਜਿਸ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ ਹੈ।
ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਲਈ 1000 ਕਰੋੜ ਰੁਪਏ ਦੀ ਅਲਾਟਮੈਂਟ ਦੀ ਤਜਵੀਜ਼। ਇਸ ਤੋਂ ਇਲਾਵਾ ਫਸਲ ਬੀਮਾ ਯੋਜਨਾ ਜਲਦੀ ਸ਼ੁਰੂ ਕੀਤੀ ਜਾਵੇਗੀ।ਪੰਜਾਬ ਸਰਕਾਰ ਨੇ ਬਜਟ ਵਿੱਚ ਖੇਡਾਂ ਨੂੰ ਵੀ ਅਹਿਮੀਅਤ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਖੇਡਾਂ ਲਈ 258 ਕਰੋੜ ਰੁਪਏ ਰੱਖੇ ਹਨ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਏਗਾ। ਇਸ ਲਈ ਵਿਆਪਕ ਯੋਜਨਾ ਬਣਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਖ਼ੇਡ ਬਜਟ ਵਿੱਚ ਪਿਛਲੇ ਸਾਲ ਨਾਲੋਂ 55 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ। ਖ਼ੇਡਾਂ ਦੀ ਬੁਨਿਆਦੀ ਢਾਂਚੇ ਲਈ 258 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਖ਼ੇਡਾਂ ਦਾ ਸਾਮਾਨ ਖ਼ਰੀਦਣ ਲਈ 3 ਕਰੋੜ ਰੁਪਏ ਦੀ ਤਜਵੀਜ਼ ਹੈ। ਸਰਕਾਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਆਪਣਾ ਪਹਿਲਾ ਪੂਰਾ ਬਜਟ ਪੇਸ਼ ਕੀਤਾ ਹੈ। ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਵਾਰ ਉਨ੍ਹਾਂ ਦੀ ਸਰਕਾਰ ਆਪਣੇ ਕਈ ਵਾਅਦਿਆਂ ਤੇ ਗਾਰੰਟੀਆਂ ਨੂੰ ਪੂਰਾ ਕਰਨ ਜਾ ਰਹੀ ਹੈ।
ਵਿੱਚ ਮੰਤਰੀ ਚੀਮਾ ਨੇ ਦੱਸਿਆ ਕਿ ਵਿੱਤੀ ਸਾਲ 2023-24 ਲਈ ਪੰਜਾਬ ਦਾ ਬਜਟ 1 ਲੱਖ 96 ਹਜ਼ਾਰ 462 ਕਰੋੜ ਰੁਪਏ ਹੋਵੇਗਾ, ਜੋ ਪਿਛਲੇ ਸਾਲ ਨਾਲੋਂ 26 ਫੀਸਦੀ ਵੱਧ ਹੈ। 2022-23 ਵਿੱਚ ਪੰਜਾਬ ਦਾ ਕੁੱਲ ਬਜਟ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਸੀ। ਇਸ ਦੌਰਾਨ ਚੀਮਾ ਨੇ ਦਾਅਵਾ ਕੀਤਾ ਕਿ ‘ਆਪ’ ਸਰਕਾਰ ਦਾ ਸਭ ਤੋਂ ਵੱਧ ਧਿਆਨ ਸਿੱਖਿਆ ਤੇ ਸਿਹਤ ਖੇਤਰਾਂ ‘ਤੇ ਹੈ, ਪਰ ਦੂਜੇ ਖੇਤਰਾਂ ‘ਤੇ ਵੀ ਬਰਾਬਰ ਧਿਆਨ ਦਿੱਤਾ ਜਾ ਰਿਹਾ ਹੈ। ਚੀਮਾ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਤਾਂ ਉਨ੍ਹਾਂ ਨੂੰ ਵਿਰਾਸਤ ‘ਚ ਵੱਡਾ ਕਰਜ਼ਾ ਮਿਲਿਆ, ਜੋ ਪਿਛਲੀ ਸਰਕਾਰਾਂ ਨੇ ਲਿਆ ਸੀ। ਇਸ ਦੇ ਬਾਵਜੂਦ ‘ਆਪ’ ਸਰਕਾਰ ਪੰਜਾਬ ਨੂੰ ਅੱਗੇ ਲਿਜਾਣ ਲਈ ਦ੍ਰਿੜ੍ਹ ਹੈ।
ਪੰਜਾਬ ਸਰਕਾਰ ਨੇ ਬਜਟ ਵਿੱਚ ਸਿੱਖਿਆ ਦੇ ਖੇਤਰ ਨੂੰ ਕਾਫੀ ਅਹਿਮੀਅਤ ਦਿੱਤੀ ਹੈ। ਪੰਜਾਬ ਸਰਕਾਰ ਨੇ ਸਕੂਲ ਤੇ ਉੱਚ ਸਿੱਖਿਆ ਲਈ 17,072 ਕਰੋੜ ਰੁਪਏ ਦੀ ਤਜਵੀਜ਼ ਰੱਖੀ ਹੈ, ਜੋ ਪਿਛਲੇ ਸਾਲ ਨਾਲੋਂ 12% ਵੱਧ ਹੈ। ਇਸ ਤੋਂ ਇਲਾਵਾ ਤਕਨੀਕੀ ਸਿੱਖਿਆ ਸੰਸਥਾਵਾਂ ਦੇ ਸੁਧਾਰ ਲਈ 615 ਕਰੋੜ ਰੁਪਏ ਦਾ ਉਪਬੰਧ ਪ੍ਰਸਤਾਵਿਤ ਹੈ, ਜੋ ਪਿਛਲੇ ਸਾਲ ਨਾਲੋਂ ਲਗਪਗ 6 ਫੀਸਦੀ ਵੱਧ ਹੈ। ਮੈਡੀਕਲ ਸਿੱਖਿਆ ਲਈ ਵਿੱਤੀ ਸਾਲ 2023-24 ਵਿੱਚ 1,015 ਕਰੋੜ ਰੁਪਏ ਰੱਖੇ ਗਏ ਹਨ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.