ਪੰਜਾਬ ਸਰਕਾਰ ਨੇ ਸੂਬੇ ਦੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਇਕ ਵਾਰ ਫਿਰ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਸੂਬਾ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਫਾਰਗ ਕੀਤਾ ਸੀ। ਜਿਸ ਤੋਂ ਬਾਅਦ ਸਰਕਾਰ ਦੇ ਹੁਕਮਾਂ ਖ਼ਿਲਾਫ਼ ਮਨੀਸ਼ਾ ਗੁਲਾਟੀ ਵਲੋਂ ਹਾਈਕੋਰਟ ਦਾ ਰੁਖ ਕੀਤਾ ਗਿਆ ਸੀ, ਜਿਸ ਮਗਰੋਂ ਸਰਕਾਰ ਨੇ ਯੂ ਟਰਨ ਲੈਂਦੇ ਹੋਏ ਆਪਣੇ ਹੁਕਮ ਵਾਪਸ ਲੈਂਦੇ ਹੋਏ ਮਨੀਸ਼ਾ ਗੁਲਾਟੀ ਨੂੰ ਅਹੁਦੇ ’ਤੇ ਬਹਾਲ ਕਰ ਦਿੱਤਾ ਸੀ। ਹੁਣ ਇਕ ਵਾਰ ਫਿਰ ਪੰਜਾਬ ਸਰਕਾਰ ਨੇ ਮਨਿਸ਼ਾ ਗੁਲਾਟੀ ਨੂੰ ਸੂਬੇ ਦੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ।
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਦੀ ਮਿਆਦ ਪਿਛਲੀ ਕਾਂਗਰਸ ਸਰਕਾਰ ਨੇ ਵਧਾਈ ਸੀ। ਇਹ ਵਾਧਾ ਕਰਨ ਦੇ ਹੁਕਮ 18 ਸਤੰਬਰ 2020 ਨੂੰ ਕਾਂਗਰਸ ਦੀ ਕੈਪਟਨ ਸਰਕਾਰ ਨੇ ਜਾਰੀ ਕੀਤੇ ਸਨ ਪਰ ਹੁਣ 7 ਮਾਰਚ 2023 ਨੂੰ ਪੰਜਾਬ ਦੇ ਸਮਾਜਿਕ ਸੁਰੱਖਿਆ ਤੇ ਵੂਮੈਨ ਅਤੇ ਚਾਈਲਡ ਵਿਕਾਸ ਮਹਿਕਮੇ ਦੇ ਅਡੀਸ਼ਨਲ ਚੀਫ਼ ਸੈਕਟਰੀ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਰਾਹੀਂ 2020 ਵਾਲੇ ਹੁਕਮ ਵਾਪਸ ਲੈ ਲਏ ਗਏ ਹਨ।
ਮਨੀਸ਼ਾ ਗੁਲਾਟੀ ਨੇ ਫੋਨ ‘ਤੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਨੂੰ ਹੁਣੇ ਹੀ ਮੇਲ ਮਿਲੀ ਹੈ, ਉਹ ਹੁਣ ਪੰਜਾਬ ਵਿੱਚ ਨਹੀਂ ਹਨ। ਅਸੀਂ ਸੋਚਿਆ ਕਿ ਨਵੀਂ ਸਰਕਾਰ ਆਈ ਹੈ ਅਤੇ ਕੁਝ ਚੰਗਾ ਹੋਵੇਗਾ ਪਰ ਤੁਹਾਡੇ ਸਾਹਮਣੇ ਹੈ। ਮੈਂ ਕਈ ਵਾਰ ਮੁੱਖ ਮੰਤਰੀ ਤੋਂ ਮਿਲਣ ਲਈ ਸਮਾਂ ਮੰਗਿਆ ਹੈ ਪਰ ਮੈਨੂੰ ਸਮਾਂ ਨਹੀਂ ਦਿੱਤਾ ਗਿਆ।
ਹਾਲ ਹੀ ਵਿਚ ਮਨੀਸ਼ਾ ਗੁਲਾਟੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਇਕ ਵੱਡੀ ਰਾਹਤ ਮਿਲੀ ਸੀ। ਹਾਈਕੋਰਟ ਨੇ ਫੈਸਲਾ ਸੁਣਾਇਆ ਸੀ ਕਿ ਮਨੀਸ਼ਾ ਗੁਲਾਟੀ ਮਹਿਲਾ ਕਮਿਸ਼ਨ ਦੀ ਚੇਅਰਮੈਨ ਬਣੀ ਰਹੇਗੀ। ਹੁਣ ਫਿਰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਲਈ ਕਾਰਜਕਾਲ ਦੀ ਮਿਆਦ ਵਿਚ ਵਾਧੇ ਦਾ ਫੈਸਲਾ ਵਾਪਸ ਲੈ ਲਿਆ ਹੈ।।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.