Home / ਦੁਨੀਆ ਭਰ / ਹਰਜੋਤ ਬੈਂਸ ਦੇ ਘਰੋਂ ਆਈ ਖੁਸ਼ਖਬਰੀ

ਹਰਜੋਤ ਬੈਂਸ ਦੇ ਘਰੋਂ ਆਈ ਖੁਸ਼ਖਬਰੀ

ਨਾਨਕ ਸਤਿਗੁਰੁ ਤਿਨਾ ਮਿਲਾਇਆ ਜਿਨਾ ਧੁਰੇ ਪਇਆ ਸੰਜੋਗੁ ॥੧॥ ਮਃ ੫ ॥
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਡਾਕਟਰ ਜਯੋਤੀ IPS ਜੋ ਕਿ ਆਉਣ ਵਾਲੇ ਦਿਨਾਂ ਚ ਜ਼ਿੰਦਗੀ ਦੇ ਨਵੇਂ ਸਫ਼ਰ ਦੀ ਸ਼ੁਰੂਆਤ ਕਰ ਰਹੇ ਹਨ,ਉਹਨਾਂ ਨੂੰ ਇਸ ਸੁਨਿਹਰੇ ਸਫ਼ਰ ਦੀਆਂ ਬਹੁਤ ਬਹੁਤ ਸ਼ੁਭਕਾਮਨਾਵਾਂ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਇਸੇ ਮਹੀਨੇ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਿਸ ਕੁੜੀ ਨਾਲ ਹਰਜੋਤ ਸਿੰਘ ਬੈਂਸ ਵਿਆਹ ਕਰਵਾਉਣ ਜਾ ਰਹੇ ਹਨ, ਉਹ ਪੰਜਾਬ ਕੈਡਰ ਦੀ ਆਈ. ਪੀ. ਐੱਸ. ਅਫਸਰ ਹੈ, ਫਿਲਹਾਲ ਉਨ੍ਹਾਂ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਸਾਹਮਣੇ ਆ ਸਕੀ ਹੈ ਅਤੇ ਨਾ ਹੀ ਵਿਆਹ ਦੀ ਤਾਰੀਖ਼ ਬਾਰੇ ਪਤਾ ਲੱਗ ਸਕਿਆ ਹੈ। ਸੂਤਰਾਂ ਮੁਤਾਬਕ ਹਰਜੋਤ ਸਿੰਘ ਬੈਂਸ ਇਸੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਦੇ ਢੰਗ ਨਾਲ ਵਿਆਹ ਕਰਵਾਉਣਗੇ।

ਸ੍ਰੀ ਅਨੰਦਪੁਰ ਸਾਹਿਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਆਪਣਾ ਹਲਕਾ ਹੈ ਅਤੇ ਗੁਰੂ ਨਗਰੀ ਵਿਚ ਹੀ ਉਹ ਆਪਣੇ ਵਿਆਹੁਤਾ ਜੀਵਨ ਦੀ ਸ਼ੁਰੂਆਤ ਕਰਨਗੇ। ਇਹ ਵੀ ਪਤਾ ਲੱਗਾ ਹੈ ਕਿ ਉਨ੍ਹਾਂ ਵਲੋਂ ਵਿਆਹ ਦੀਆਂ ਤਿਆਰੀਆਂ ਸ਼ੁਰੂ ਵੀ ਕਰ ਦਿੱਤੀਆਂ ਗਈਆਂ ਹਨ।

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇੱਕ ਹੋਰ ਮੰਤਰੀ ਵੱਲੋਂ ਜਲਦ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਦੀਆਂ ਖ਼ਬਰਾਂ ਦਾ ਦੌਰ ਪੂਰੀ ਤਰ੍ਹਾਂ ਸਰਗਰਮ ਹੈ। ਅਨੰਦਪੁਰ ਸਾਹਿਬ ਤੋਂ ਵਿਧਾਇਕ ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜਲਦ ਹੀ ਗ੍ਰਹਿਸਤੀ ਜੀਵਨ ਵਸਾਉਣ ਜਾ ਰਹੇ ਹਨ। ਆਮ ਆਦਮੀ ਪਾਰਟੀ ਦੇ ਸੂਤਰਾਂ ਮੁਤਾਬਕ ਉਨ੍ਹਾਂ ਦਾ ਰੋਕਾ ਹੋ ਚੁੱਕਾ ਹੈ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …