Home / ਦੁਨੀਆ ਭਰ / ਨਵਜੋਤ ਕੌਰ ਸਿੱਧੂ ਬਾਰੇ ਵੱਡੀ ਖਬਰ

ਨਵਜੋਤ ਕੌਰ ਸਿੱਧੂ ਬਾਰੇ ਵੱਡੀ ਖਬਰ

ਨਵਜੋਤ ਕੌਰ ਸਿੱਧੂ ਨੂੰ ਵੱਡਾ ਕੈਂਸਰ ਦਾ ਪਤਾ ਲੱਗਾ ਹੈ। ਇਹ ਦੂਜੀ ਸਟੇਜ ਵਿਚ ਹੈ ਜੋ ਕਿ ਜਿੰਦਗੀ ਲਈ ਰਿਸਕ ਹੈ । ਜਿਸ ਦੇ ਚੱਲਦੇ ਬੁੱਧਵਾਰ ਦੁਪਹਿਰ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਸਰਜਰੀ ਕੀਤੀ ਜਾਵੇਗੀ। ਇਸ ਦੌਰਾਨ ਇਕ ਭਾਵੁਕ ਟਵੀਟ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਹ ਜੇਲ੍ਹ ਵਿਚ ਸਜ਼ਾਕੱਟ ਰਹੇ ਹਨ ਜਿਹੜਾ ਉਨ੍ਹਾਂ ਨੇ ਕੀਤਾ ਹੀ ਨਹੀਂ ਹੈ, ਇਸ ਵਿਚ ਸ਼ਾਮਲ ਸਾਰੇ ਲੋਕਾਂ ਨੂੰ ਮੁਆਫ਼ ਕਰ ਦਿਓ। ਹਰ ਦਿਨ ਬਾਹਰ ਤੁਹਾਡਾ ਇੰਤਜ਼ਾਰ ਕਰਨਾ ਸ਼ਾਇਦ ਤੁਹਾਡੇ ਤੋਂ ਵੱਧ ਦੁਖੀ ਹਾਂ।

ਉਨ੍ਹਾਂ ਦਾ ਕਹਿਣਾ ਹੈ ਕਿ ਹਮੇਸ਼ਾ ਵਾਂਗ ਤੁਹਾਡੇ ਪੇਨ ਦੁੱਖ ਨੂੰ ਦੂਰ ਕਰਨ ਦੀ ਕੋਸ਼ਿਸ਼ ਵਿਚ ਹਾਂ। ਵਾਰ-ਵਾਰ ਤੁਹਾਨੂੰ ਇਨਸਾਫ਼ ਲਈ ਵਾਂਝਾ ਦੇਖ ਕੇ ਤੁਹਾਡਾ ਇੰਤਜ਼ਾਰ ਕੀਤਾ। ਸੱਚ ਬਹੁਤ ਤਾਕਤਵਰ ਹੁੰਦਾ ਹੈ ਪਰ ਇਸ ਦੀ ਪ੍ਰੀਖਿਆ ਵਾਰ-ਵਾਰ ਹੁੰਦੀ ਹੈ। ਕਲਯੁੱਗ। ਮੁਆਫ਼ ਕਰਨਾ ਤੁਹਾਡਾ ਇੰਤਜ਼ਾਰ ਨਹੀਂ ਕਰ ਸਕਦੀ ਕਿਉਂਕਿ ਇਹ ਖ਼ਤਰਨਾਕਕੈਂਸਰ ਦੂਜੀ ਸਟੇਜ ਵਿਚ ਹੈ।

ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਨਵਜੋਤ ਕੌਰ ਸਿੱਧੂ ਦੇ ਪਤੀ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਰੋਡਰੇਜ਼ ਮਾਮਲੇ ਵਿਚ ਪਟਿਆਲਾ ਜੇਲ੍ਹ ਵਿਚ ਇਕ ਸਾਲ ਦੀ ਸਜ਼ਾਕੱਟ ਰਹੇ ਹਨ। ਪਹਿਲਾਂ ਚਰਚਾ ਸੀ ਕਿ ਨਵਜੋਤ ਸਿੰਘ ਸਿੱਧੂ 26 ਜਨਵਰੀ ਨੂੰ ਰਿਹਾਅ ਹੋ ਰਹੇ ਹਨ ਪਰ ਇਹ ਰਿਹਾਈ ਨਹੀਂ ਹੋ ਸਕੀ।

ਦੱਸ ਦਈਏ ਕਿ ਹੁਣ ਚਰਚਾ ਹੈ ਕਿ ਨਵਜੋਤ ਸਿੱਧੂ ਪਹਿਲੀ ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਦਰਅਸਲ ਨਵਜੋਤ ਸਿੱਧੂ ਨੂੰ 19 ਮਈ, 2022 ਨੂੰ ਸੁਪਰੀਮ ਕੋਰਟ ਨੇ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਇਸ ਲਿਹਾਜ਼ ਨਾਲ ਉਨ੍ਹਾਂ ਨੂੰ 18 ਮਈ ਤੱਕ ਜੇਲ੍ਹਚ ਰਹਿਣ ਪੈਣਾ ਸੀ। ਤੁਹਾਨੂੰ ਦੱਸ ਦੇਈਏ ਕਿ ਨਿਯਮਾਂ ਮੁਤਾਬਕ ਕੈਦੀਆਂ ਨੂੰ ਇਕ ਮਹੀਨੇ ਚਾਰ ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ ਪਰ ਨਵਜੋਤ ਸਿੱਧੂ ਨੇ ਇਸ ਦੌਰਾਨ ਇਕ ਦਿਨ ਦੀ ਵੀ ਛੁੱਟੀ ਨਹੀਂ ਲਈ। ਇਸ ਦੇ ਲਿਹਾਜ਼ ਨਾਲ ਉਨ੍ਹਾਂ ਦਾ ਸਮਾ 48 ਦਿਨ ਪਹਿਲਾਂ ਮਾਰਚ ਦੇ ਅਖ਼ੀਰ ਤੱਕ ਪੂਰੀ ਹੋ ਜਾਵੇਗੀ ਅਤੇ ਉਹ ਪਹਿਲੀ ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …