Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਪੰਜਾਬ ਚ ਮੀਹ ਹਨੇਰੀ ਗੜੇਮਾਰੀ

ਪੰਜਾਬ ਚ ਮੀਹ ਹਨੇਰੀ ਗੜੇਮਾਰੀ

ਪੰਜਾਬ ‘ਚ ਫਿਰ ਬਦਲਿਆ ਮੌਸਮ! ਤੇਜ਼ ਹਨ੍ਹੇਰੀ ਤੇ ਮੀਂਹ ਨਾਲ ਫ਼ਸਲਾਂ ਦਾ ਹੋਇਆ ਭਾਰੀ ਨੁਕਸਾਨ, ਗੜ੍ਹੇਮਾਰੀ ਰੋਕਣ ਲਈ ਲੋਕਾਂ ਨੇ ਪੁੱਠੇ ਕਰ ਲਏ ਤਵੇ! ਪੰਜਾਬ ਵਿਚ ਜਿੱਥੇ ਵੀ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਫ਼ਸਲਾਂ, ਬਾਗਾਂ ਅਤੇ ਘਰਾਂ ਦਾ ਨੁਕਸਾਨ ਹੋਇਆ ਹੈ ਉੱਥੇ ਖ਼ਾਸ ਗਿਰਦਾਵਰੀ ਹਫ਼ਤੇ ਅੰਦਰ ਕਰਕੇ ਰਿਪੋਰਟ ਦੇਣ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਮੇਰੀ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ। ਹੌਂਸਲਾ ਅਤੇ ਯਕੀਨ ਰੱਖੋ ਸਰਕਾਰ ਤੁਹਾਡੇ ਨਾਲ ਹੈ – ਮੁੱਖ ਮੰਤਰੀ ਭਗਵੰਤ ਮਾਨ

new

ਅੱਜ ਆਏ ਟੋਰਨੇਡੋ ਦਾ ਅਨੁਮਾਨ 22 ਮਾਰਚ ਨੂੰ ਹੀ ਸਾਡੀ ਟੀਮ ਵੱਲੋਂ ਜਾਰੀ ਕਰ ਦਿੱਤਾ ਗਿਆ ਸੀ, ਅੱਜ ਫਾਜਿਲਕਾ ਖੇਤਰ ਬਹੁਤ ਭਿਆਨਕ ਟੋਰਨੇਡੋ ਬਣਿਆ, ਜਿਸ ਨਾਲ ਕਾਫੀ ਜਾਨੀ-ਮਾਲੀ ਨੁਕਸਾਨ ਦੀਆਂ ਖਬਰਾਂ ਹਨ, ਆਪਾਂ ਪਹਿਲਾਂ ਹੀ ਅਨੁਮਾਨ ਚ ਦੱਸਿਆ ਸੀ, ਟੋਰਨੇਡੋ ਵਾ ਵਰੋਲਾ ਬਨਣ ਦੀ ਸੰਭਾਵਣਾ ਹੈ।

ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਮੌਸਮੀ ਬਰਸਾਤ ਕਾਰਨ ਫਸਲਾਂ, ਬਾਗਾਂ ਅਤੇ ਘਰਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ (ਮਾਲ) ਨੂੰ ਹਦਾਇਤ ਕੀਤੀ ਹੈ ਕਿ ਉਹ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਬਾਰਸ਼ਾਂ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਗਿਰਦਾਵਰੀ ਕਰਨ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕਰਨ ਤਾਂ ਜੋ ਫ਼ਸਲਾਂ, ਬਾਗਾਂ ਅਤੇ ਘਰਾਂ ਨੂੰ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ‘ਤੇ ਪਤਾ ਲਗਾਇਆ ਜਾ ਸਕੇ।

newhttps://punjabiinworld.com/wp-admin/options-general.php?page=ad-inserter.php#tab-4

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਲਦੀ ਤੋਂ ਜਲਦੀ ਰਿਪੋਰਟ ਪੇਸ਼ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ। ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੈ ਰਹੇ ਮੀਂਹ ਕਾਰਨ ਕਿਸਾਨਾਂ ਤੇ ਮਜ਼ਦੂਰਾਂ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

new
Advertisement

Check Also

ਭਾਈ ਸਾਹਿਬ ਦੀ ਘਰਵਾਲੀ ਬਾਰੇ ਆਈ ਵੱਡੀ ਖਬਰ

 ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨ ਹਮਾਇਤੀ ਅਮ੍ਰਿਤਪਾਲ ਸਿੰਘ ਵੱਲੋਂ 2024 ਦੀ …

error: Content is protected !!